August 16, 2026, 4:54 pm
----------- Advertisement -----------
HomeNewsLatest NewsDPCC ਇੰਜੀਨੀਅਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, CBI ਨੇ 2.39 ਕਰੋੜ ਰੁਪਏ...

DPCC ਇੰਜੀਨੀਅਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, CBI ਨੇ 2.39 ਕਰੋੜ ਰੁਪਏ ਕੀਤੇ ਬਰਾਮਦ

Published on

----------- Advertisement -----------

ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਇੱਕ ਵਾਤਾਵਰਣ ਇੰਜੀਨੀਅਰ ਸਮੇਤ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ ਦੇ ਇਕ ਸੀਨੀਅਰ ਵਾਤਾਵਰਣ ਇੰਜੀਨੀਅਰ ਅਤੇ ਇਕ ਹੋਰ ਵਿਅਕਤੀ ‘ਤੇ ਰਿਸ਼ਵਤ ਲੈਣ ਦਾ ਦੋਸ਼ ਹੈ। ਸੋਮਵਾਰ ਨੂੰ ਸੀਬੀਆਈ ਨੇ ਉਸ ਨੂੰ 91,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਸੀਬੀਆਈ ਮੁਤਾਬਕ ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ (ਡੀਪੀਸੀਸੀ) ਦੇ ਇੱਕ ਸੀਨੀਅਰ ਵਾਤਾਵਰਣ ਇੰਜੀਨੀਅਰ ਦੇ ਘਰ ਤੋਂ ਕਰੀਬ 2.39 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਸੀਬੀਆਈ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਤਹਿਤ ਇਹ ਕਾਰਵਾਈ ਕੀਤੀ ਹੈ। ਵਾਤਾਵਰਨ ਇੰਜੀਨੀਅਰ ‘ਤੇ ਪ੍ਰਾਈਵੇਟ ਫਰਮਾਂ ਦੇ ਨੁਮਾਇੰਦਿਆਂ ਤੋਂ ਰਿਸ਼ਵਤ ਲੈਣ ਦਾ ਦੋਸ਼ ਹੈ।

ਸੀਬੀਆਈ ਨੇ 8 ਸਤੰਬਰ ਨੂੰ ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ (ਡੀਪੀਸੀਸੀ) ਦੇ ਇੱਕ ਸੀਨੀਅਰ ਵਾਤਾਵਰਣ ਇੰਜੀਨੀਅਰ ਅਤੇ ਚਾਰ ਨਿੱਜੀ ਵਿਅਕਤੀਆਂ ਅਤੇ ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਸੀਬੀਆਈ ਦੀ ਤਲਾਸ਼ੀ ਦੌਰਾਨ ਇਕ ਸੀਨੀਅਰ ਵਾਤਾਵਰਣ ਇੰਜੀਨੀਅਰ ਦੇ ਘਰੋਂ 2.39 ਕਰੋੜ ਰੁਪਏ ਬਰਾਮਦ ਹੋਏ। 91,500 ਰੁਪਏ ਦੀ ਰਿਸ਼ਵਤ ਦੀ ਰਕਮ ਦਾ ਲੈਣ-ਦੇਣ ਕਰਦੇ ਹੋਏ ਇੰਜੀਨੀਅਰ ਸਮੇਤ ਇਕ ਹੋਰ ਵਿਅਕਤੀ ਨੂੰ ਕਾਬੂ ਕਰ ਲਿਆ। ਐਫਆਈਆਰ ਵਿੱਚ ਦੋਸ਼ ਲਾਇਆ ਗਿਆ ਹੈ ਕਿ ਦੋਸ਼ੀ ਸੀਨੀਅਰ ਵਾਤਾਵਰਣ ਇੰਜੀਨੀਅਰ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੈ। ਉਹ ਇੱਕ ਮੁਲਜ਼ਮ ਨਾਲ ਸਾਜ਼ਿਸ਼ ਵਿੱਚ ਸ਼ਾਮਲ ਸੀ ਜੋ ਡੀਪੀਸੀਸੀ ਨਾਲ ਸਬੰਧਤ ਮਾਮਲਿਆਂ ਵਿੱਚ ਫਰਮਾਂ ਲਈ ਵਿੱਚੋਲੇ ਅਤੇ ਸਲਾਹਕਾਰ ਵਜੋਂ ਕੰਮ ਕਰਦਾ ਸੀ। ਉਹ ਪ੍ਰਾਈਵੇਟ ਫਰਮਾਂ ਦੇ ਨੁਮਾਇੰਦਿਆਂ ਤੋਂ ਰਿਸ਼ਵਤ ਲੈ ਰਿਹਾ ਸੀ ਤਾਂ ਜੋ ਉਨ੍ਹਾਂ ਦੀਆਂ ਫਰਮਾਂ ਲਈ ਡੀਪੀਸੀਸੀ ਦੀ ਸਹਿਮਤੀ ਦੇ ਨਵੀਨੀਕਰਨ ਵਿੱਚ ਉਨ੍ਹਾਂ ਦਾ ਪੱਖ ਪੂਰਿਆ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...