September 13, 2026, 9:35 am
----------- Advertisement -----------
HomeNewsLatest Newsਵਿਆਹ ਪੁਰਬ ਸਮਾਗਮ: ਸਮੁੱਚੇ ਬਟਾਲਾ ਸ਼ਹਿਰ ਅੰਦਰ ਸ਼ਾਨਦਾਰ ਸਵਾਗਤੀ ਗੇਟ ਅਤੇ ਬਾਜ਼ਾਰ...

ਵਿਆਹ ਪੁਰਬ ਸਮਾਗਮ: ਸਮੁੱਚੇ ਬਟਾਲਾ ਸ਼ਹਿਰ ਅੰਦਰ ਸ਼ਾਨਦਾਰ ਸਵਾਗਤੀ ਗੇਟ ਅਤੇ ਬਾਜ਼ਾਰ ਰੰਗ-ਬਿਰੰਗੀਆਂ ਲੜੀਆਂ ਨਾਲ ਰੁਸ਼ਨਾਏ

Published on

----------- Advertisement -----------

ਬਟਾਲਾ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਮਾਗਮ ਨੂੰ ਲੈ ਕੇ ਸਾਨਦਾਰ ਢੰਗ ਨਾਲ ਸ਼ਹਿਰ ਨੂੰ ਸਜਾਇਆ ਗਿਆ ਹੈ ਤੇ ਹਰ ਪਾਸੇ ਰੰਗ ਬਿਰੰਗੀਆਂ ਲੜੀਆਂ ਨਾਲ ਬਾਜਾਰ ਰੁਸ਼ਨਾ ਰਹੇ ਹਨ। ਸ਼ਾਇਰੀ ਭੰਡਾਰੀ ਐੱਸ.ਡੀ.ਐੱਮ. ਕਮ ਕਮਿਸਨਰ ਨਗਰ ਨਿਗਮ ਬਟਾਲਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨਸੇਰ ਸਿੰਘ ਸੈਰੀ ਕਲਸੀ ਅਤੇ ਡਿਪਟੀ ਕਮਿਸਨਰ ਗੁਰਦਾਸਪੁਰ ਉਮਾ ਸੰਕਰ ਗੁਪਤਾ ਦੀ ਅਗਵਾਈ ਹੇਠ ਵਿਆਹ ਪੁਰਬ ਦੇ ਸਾਨਦਾਰ ਪ੍ਰਬੰਧ ਕੀਤੇ ਗਏ ਹਨ ਅਤੇ ਪੂਰੇ ਸ਼ਹਿਰ ਨੂੰ ਸਾਨਦਾਰ ਢੰਗ ਨਾਲ ਸਜਾਇਆ ਗਿਆ ਹੈ।

ਉਨ੍ਹਾਂ ਦੱਸਿਆ ਗੁਰੂਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਪਹੁੰਚੇ ਨਗਰ ਕੀਰਤਨ ਰੂਟ ਦੀ ਸਾਨਦਾਰ ਸਜਾਵਟ ਕੀਤੀ ਗਈ ਹੈ ਅਤੇ 10 ਸਤੰਬਰ ਨੂੰ ਗੁਰੂਦੁਆਰਾ ਡੇਹਰਾ ਸਾਹਿਬ ਬਟਾਲਾ ਤੋਂ ਨਿਕਲਣ ਵਾਲੇ ਨਗਰ ਕੀਰਤਨ ਸਬੰਧੀ ਸਮੁੱਚੇ ਰੂਟ ਤੇ ਸ਼ਹਿਰ ਅੰਦਰ ਸ਼ਾਨਦਾਰ ਸਜਾਵਟ ਕੀਤੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਮਾਤਾ ਸੁਲੱਖਣੀ ਜੀ ਯਾਦਗਾਰੀ ਗੇਟ, ਸੁਭਾਸ਼ ਪਾਰਕ. ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ, ਹੰਸਲੀ ਪੁਲ (ਚੋਂਕ), ਸੁੱਖ ਸਿੰਘ ਮਹਿਤਾਬ ਸਿੰਘ ਚੌਂਕ, ਗਾਂਧੀ ਚੌਂਕ, ਰੇਲਵੇ ਫਲਾਈ ਓਵਰ, ਅੱਚਲੀ ਗੇਟ, ਸ਼ੇਰਾਂ ਵਾਲਾ ਦਰਵਾਜ਼ਾ, ਨਹਿਰੂ ਗੇਟ ਆਦਿ ਸ਼ਾਨਦਾਰ ਰੰਗ ਬਿੰਰਗੀਆਂ ਲੜੀਆਂ ਨਾਲ ਸਜਾਏ ਗਏ ਹਨ। ਇਸ ਤੋਂ ਇਲਾਵਾ ਸ਼ਹਿਰ ਵਿੱਚ ਸ਼ਾਨਦਾਰ ਸਵਾਗਤੀ ਗੇਟ, ਸ਼ਹਿਰ ਦੇ ਵੱਖ-ਵੱਖ ਚੌਂਕਾਂ ਆਦਿ ਨੂੰ ਖੂਬਸੂਰਤ ਦਿੱਖ ਦਿੱਤੀ ਗਈ ਹੈ।

ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਿਆਹ ਪੁਰਬ ਸਮਾਗਮ ਵਿੱਚ ਪੂਰੇ ਉਤਸ਼ਾਹ ਨਾਲ ਸ਼ਿਰਕਤ ਕਰਨ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਦਿਆਂ ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਢੰਗ ਨਾਲ ਨੇਪਰੇ ਚਾੜ੍ਹਣ ਵਿੱਚ ਸਹਿਯੋਗ ਕਰਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...