June 11, 2026, 11:34 pm
----------- Advertisement -----------
HomeNewsBreaking Newsਮਲਾਇਕਾ ਅਰੋੜਾ ਦੇ ਪਿਤਾ ਨੇ ਕੀਤੀ ਖੁਦਕੁਸ਼ੀ: ਬਿਲਡਿੰਗ ਦੀ ਸੱਤਵੀਂ ਮੰਜ਼ਿਲ ਤੋਂ...

ਮਲਾਇਕਾ ਅਰੋੜਾ ਦੇ ਪਿਤਾ ਨੇ ਕੀਤੀ ਖੁਦਕੁਸ਼ੀ: ਬਿਲਡਿੰਗ ਦੀ ਸੱਤਵੀਂ ਮੰਜ਼ਿਲ ਤੋਂ ਮਾਰੀ ਛਾਲ

Published on

----------- Advertisement -----------

ਮੁੰਬਈ, 11 ਸਤੰਬਰ 2024 – ਅਦਾਕਾਰਾ ਮਲਾਇਕਾ ਅਰੋੜਾ ਦੇ ਪਿਤਾ ਅਨਿਲ ਅਰੋੜਾ ਨੇ ਬੁੱਧਵਾਰ ਸਵੇਰੇ ਖੁਦਕੁਸ਼ੀ ਕਰ ਲਈ। ਘਟਨਾ ਸਵੇਰੇ 9 ਵਜੇ ਦੀ ਹੈ। ਅਨਿਲ ਨੇ ਬਾਂਦਰਾ ਸਥਿਤ ਆਇਸ਼ਾ ਮਨੋਰ ਇਮਾਰਤ ਦੀ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅਨਿਲ ਅਰੋੜਾ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ।

ਪੁਲਿਸ ਨੂੰ ਮੁੱਢਲੀ ਜਾਂਚ ਵਿੱਚ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਲਾਸ਼ ਨੂੰ ਬਾਬਾ ਹਸਪਤਾਲ ‘ਚ ਰਖਵਾਇਆ ਗਿਆ ਹੈ। ਜਦੋਂ ਮਲਾਇਕਾ ਨੂੰ ਆਪਣੇ ਪਿਤਾ ਦੇ ਦਿਹਾਂਤ ਦੀ ਖਬਰ ਮਿਲੀ ਤਾਂ ਉਹ ਪੁਣੇ ‘ਚ ਸੀ। ਸੂਚਨਾ ਮਿਲਦੇ ਹੀ ਉਹ ਤੁਰੰਤ ਮੁੰਬਈ ਲਈ ਰਵਾਨਾ ਹੋ ਗਈ। ਮਲਾਇਕਾ ਦੇ ਸਾਬਕਾ ਪਤੀ ਅਰਬਾਜ਼ ਖਾਨ ਪਰਿਵਾਰ ਨਾਲ ਮੌਕੇ ‘ਤੇ ਪਹੁੰਚ ਗਏ ਹਨ।

ਪਿਛਲੇ ਸਾਲ ਅਨਿਲ ਨੂੰ ਬੀਮਾਰੀ ਕਾਰਨ ਮੁੰਬਈ ਦੇ ਇਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਮਲਾਇਕਾ ਨੂੰ ਹਸਪਤਾਲ ‘ਚ ਮਾਂ ਜੋਇਸ ਨਾਲ ਦੇਖਿਆ ਗਿਆ ਸੀ। ਹਾਲਾਂਕਿ ਉਨ੍ਹਾਂ ਦੀ ਬਿਮਾਰੀ ਬਾਰੇ ਪਤਾ ਨਹੀਂ ਲੱਗ ਸਕਿਆ ਸੀ।

ਅਨਿਲ ਇੱਕ ਪੰਜਾਬੀ ਹਿੰਦੂ ਪਰਿਵਾਰ ਨਾਲ ਸਬੰਧਤ ਸਨ। ਉਹ ਮਰਚੈਂਟ ਨੇਵੀ ਵਿੱਚ ਨੌਕਰੀ ਕਰ ਚੁੱਕੇ ਹਨ। ਉਨ੍ਹਾਂ ਦਾ ਵਿਆਹ ਜੋਇਸ ਪੌਲੀਕਾਰਪ ਨਾਲ ਹੋਇਆ ਸੀ। ਵਿਆਹ ਤੋਂ ਬਾਅਦ, ਅਨਿਲ-ਜੌਇਸ ਘਰ ਦੋ ਬੇਟੀਆਂ ਮਲਾਇਕਾ ਅਤੇ ਅੰਮ੍ਰਿਤਾ ਅਰੋੜਾ ਹੋਈਆਂ ਸਨ। ਬਾਅਦ ਵਿੱਚ ਅਨਿਲ-ਜੌਇਸ ਦਾ ਤਲਾਕ ਹੋ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...