ਕਾਂਗਰਸ ਸਾਂਸਦ ਰਾਹੁਲ ਗਾਂਧੀ ਇਸ ਸਮੇਂ ਅਮਰੀਕਾ ਦੇ ਦੌਰੇ ‘ਤੇ ਹਨ। ਉਥੋਂ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ‘ਤੇ ਲਗਾਤਾਰ ਹਮਲੇ ਕਰ ਰਹੇ ਹਨ। ਇਸ ਦੌਰਾਨ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਇੰਡੀਅਨ ਓਵਰਸੀਜ਼ ਕਾਂਗਰਸ ਦੇ ਰਾਸ਼ਟਰੀ ਸਕੱਤਰ ਵਰਿੰਦਰ ਵਸ਼ਿਸ਼ਟ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਉਦੈਪੁਰ ਮੈਨੀਫੈਸਟੋ ਤੋਂ ਬਾਅਦ ਵਰਿੰਦਰ ਵਸ਼ਿਸ਼ਟ ਨੇ ਅਹੁਦੇ ਤੋਂ ਹਟਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਸੌਂਪ ਦਿੱਤਾ ਹੈ। ਵਸ਼ਿਸ਼ਟ ਨੇ ਕਿਹਾ, ‘ਉਦੈਪੁਰ ਦੇ ਐਲਾਨ ਮੁਤਾਬਕ ਮੈਂ ਇਸ ਭੂਮਿਕਾ ‘ਚ ਪੰਜ ਸਾਲ ਪੂਰੇ ਕਰ ਲਏ ਹਨ।’
ਦੱਸ ਦੇਈਏ ਕਿ ਵੀਰੇਂਦਰ ਵਸ਼ਿਸ਼ਟ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਵਿਦੇਸ਼ ਦੌਰਿਆਂ ਦਾ ਮੁੱਖ ਪ੍ਰਬੰਧਕ ਸੀ। ਉਨ੍ਹਾਂ ਅਮਰੀਕਾ ਦੌਰੇ ਲਈ ਵੀ ਪੂਰੇ ਪ੍ਰਬੰਧ ਕੀਤੇ ਸਨ। ਹਾਲਾਂਕਿ ਹੁਣ ਉਨ੍ਹਾਂ ਦੇ ਅਸਤੀਫੇ ਨਾਲ ਪਾਰਟੀ ਨੂੰ ਝਟਕਾ ਲੱਗਾ ਹੈ।












