June 27, 2026, 11:06 am
----------- Advertisement -----------
HomeNewsLatest Newsਸਿਹਤ ਕਰਮਚਾਰੀਆਂ 'ਤੇ ਹੋ ਰਹੀ ਹਿੰਸਾ ਨੂੰ ਰੋਕਣ ਲਈ ਜਿਲ੍ਹਾ ਪੱਧਰੀ ਕਮੇਟੀ...

ਸਿਹਤ ਕਰਮਚਾਰੀਆਂ ‘ਤੇ ਹੋ ਰਹੀ ਹਿੰਸਾ ਨੂੰ ਰੋਕਣ ਲਈ ਜਿਲ੍ਹਾ ਪੱਧਰੀ ਕਮੇਟੀ ਦਾ ਗਠਨ

Published on

----------- Advertisement -----------

ਅੰਮ੍ਰਿਤਸਰ 11 ਸਤੰਬਰ 2024 –ਵਧੀਕ ਡਿਪਟੀ ਕਮਿਸ਼ਨਰ (ਜ) ਜੋਤੀ ਬਾਲਾ ਮੱਟੂ ਦੀ ਪ੍ਰਧਾਨਗੀ ਹੇਠ ਹੈਲਥ ਕੇਅਰ ਪ੍ਰੋਫੈਸ਼ਨਲ ਕਮੇਟੀ ਦੀ ਮੀਟਿੰਗ ਵਿੱਚ ਹਿੰਸਾ ਦੀ ਰੋਕਥਾਮ ਕਮੇਟੀ ਦੀ ਪਹਿਲੀ ਮੀਟਿੰਗ ਜਿਲਾ ਪ੍ਰਬੰਧਕੀ ਕੰਪਲੈਕਸ ਦਫਤਰ ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਵਿਖੇ ਕੀਤੀ ਗਈ। ਇਸ ਮੀਟਿੰਗ ਵਿੱਚ ਸਿਹਤ ਮੰਤਰੀ, ਪੰਜਾਬ ਵੱਲੋ ਕੀਤੀ ਗਈ ਵੀਡਿਉ ਕਾਨਫਰੰਸ ਦੇ ਸਾਰੇ ਏਜੰਡੇ ਨੂੰ ਲਾਗੂ ਕਰਨ ਸਬੰਧੀ ਵਿਚਾਰ ਚਰਚਾ ਕੀਤੀ ਗਈ।

ਇਸ ਮੀਟਿੰਗ ਦੋਰਾਨ ਏ.ਡੀ.ਸੀ ਵੱਲੋ ਸੁਝਾਵ ਦਿੱਤਾ ਗਿਆ ਕਿ ਇਸ ਕਮੇਟੀ ਵਿੱਚ ਹੈਲਥ ਕੇਅਰ ਪ੍ਰੋਫੈਸ਼ਨਲ ਸਟਾਫ ਵਿੱਚੋ ਇੱਕ ਨੁਮਾਇੰਦਾ ਜਰੂਰ ਲਿਆ ਜਾਵੇ, ਜਿਵੇਂ ਕਿ ਸਟਾਫ ਨਰਸ, ਸਕਿਉਰਟੀ ਦੇ ਪੁਖਤਾ ਪ੍ਰਬੰਧਾ ਲਈ ਪੈਸਕੋ ਸਟਾਫ ਦੀ ਡਿਮਾਂਡ ਸਿਵਲ ਸਰਜਨ, ਅੰਮ੍ਰਿਤਸਰ ਰਾਹੀਂ ਭੇਜੀ ਜਾਵੇ। ਹਰੇਕ ਸਿਹਤ ਸੰਸਥਾਂ ਵਿੱਚ ਇੱਕ ਹੈਲਪ ਡੈਸਕ ਬਣਾਇਆ ਜਾਵੇ ਜੋ ਕਿ ਸਿਹਤ ਪ੍ਰੋਫੈਸ਼ਨਲ ਖਾਸ ਤੋਰ ਤੇ ਮਹਿਲਾ ਸਟਾਫ ਨਾਲ ਕਿਸੇ ਵੀ ਪ੍ਰਕਾਰ ਦੀ ਹਿੰਸਾ ਲਈ ਤੁਰੰਤ ਕਾਰਵਾਈ ਕਰੇ। ਸਾਰੇ ਸਰਕਾਰੀ ਅਤੇ ਪ੍ਰਾਈਵੇਟ ਨਰਸਿੰਗ ਕਾਲਜਾਂ ਵਿੱਚ ਸੀ.ਸੀ.ਟੀ.ਵੀ ਸਰਵੀਲੈਂਸ ਹੋਣੀ ਯਕੀਨੀ ਬਣਾਈ ਜਾਵੇ।ਹਰੇਕ ਸਿਹਤ ਸੰਸਥਾਂ ਵਿੱਚ ਸਕਿਉਰਟੀ ਪ੍ਰਤੀ ਇੱਕ ਚੈਕ ਲਿਸਟ/ਪ੍ਰਸ਼ਨਾਂਵਲੀ ਭਰਵਾਈ ਜਾਵੇ ਤਾਂ ਜੋ ਉਸ ਸੰਸਥਾਂ ਦੇ ਸਕਿਉਰਟੀ ਪ੍ਰਤੀ ਹਾਲਾਤਾਂ ਦਾ ਪਤਾ ਲੱਗ ਸਕੇ। ਸਮੇਂ-2 ਤੇ ਉਚ-ਅਧਿਕਾਰੀਆਂ ਵੱਲੋ ਸਿਹਤ ਸੰਸਥਾਵਾਂ ਦੀ ਚੈਕਿੰਗ ਕੀਤੀ ਜਾਵੇ। ਹਰੇਕ ਸਿਹਤ ਸੰਸਥਾਂ ਵਿੱਚ ਈਵ ਟੀਜਿੰਗ ਨੂੰ ਰੋਕਣ ਲਈ ਮਹਿਲਾ ਹਰਾਸਮੈਂਟ ਕਮੇਟੀ ਗਠਿਤ ਕੀਤੀ ਜਾਵੇ।

ਇਸ ਮੋਕੇ ਸਿਵਲ ਸਰਜਨ ਡਾ. ਕਿਰਨਦੀਪ ਕੋਰ ਨੇ ਕਿਹਾ ਕਿ ਕਿਸੇ ਵੀ ਸ਼ੱਕੀ ਵਿਅਕਤੀ ਦੀ ਸਿਹਤ ਸੰਸਥਾਂ ਅਧੀਨ ਮੋਜੂਦਗੀ ਮਹਿਸੂਸ ਹੋਣ ਤੇ ਤੁਰੰਤ ਉਸ ਸਬੰਧੀ ਉਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਅਤੇ ਲੋੜ ਪੈਣ ਤੇ ਤੁਰੰਤ ਪੁਲਿਸ ਵਿਭਾਗ ਨੂੰ ਹੈਲਪ ਲਾਈਨ ਨੰਬਰ.112 ਤੇ ਸੂਚਿਤ ਕੀਤਾ ਜਾਵੇ। ਇਸ ਹੈਲਪ ਲਾਈਨ ਨੰਬਰ ਨੂੰ ਹਰ ਸਿਹਤ ਸੰਸਥਾਂਵਾਂ ਵਿੱਚ ਲਗਾਇਆ ਜਾਵੇ ਅਤੇ ਸਟਾਫ ਨੂੰ ਇਸ ਹੈਲਪ ਲਾਈਨ ਨੰਬਰ ਤੋ ਜਾਣੂ ਕਰਵਾਇਆ ਜਾਵੇ। ਇਸ ਦੇ ਨਾਲ ਹੀ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਅਜਿਹੀ ਸੂਚਨਾ ਮਿਲਣ ਤੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।ਆਈ.ਐਮ.ਏ ਦੇ ਨੁਮਾਇੰਦੇ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਨੁਮਾਇੰਦੀਆਂ ਵੱਲੋ ਇਹ ਸੁਝਾਅ ਦਿੱਤਾ ਗਿਆ ਕਿ ਸਿਹਤ ਸੰਸਥਾਂਵਾਂ ਵਿੱਚ ਹਿੰਸਾ ਬਹੁਤ ਵੱਧ ਰਹੀ ਹੈ ਅਤੇ ਆਮ ਹੀ ਮਰੀਜਾਂ ਵੱਲੋ ਹਸਪਤਾਲਾਂ ਦੀ ਤੋੜ-ਫੋੜ ਜਾਂ ਨੁਕਸਾਨ ਪਹੁੰਚਾਉਣ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ। ਇਸ ਲਈ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਜਾਵੇ ਕਿ ਅਜਿਹੀ ਕੋਈ ਵੀ ਸੂਚਨਾ ਮਿਲਣ ਤੇ ਤੁਰੰਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...