November 23, 2026, 11:36 pm
----------- Advertisement -----------
HomeNewsBreaking Newsਮਮਤਾ ਬੈਨਰਜੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦੀ ਕੀਤੀ...

ਮਮਤਾ ਬੈਨਰਜੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦੀ ਕੀਤੀ ਪੇਸ਼ਕਸ਼

Published on

----------- Advertisement -----------

ਪੱਛਮੀ ਬੰਗਾਲ ਦੇ ਕੋਲਕਾਤਾ ਦੇ ਆਰਜੀ ਕਰ ਹਸਪਤਾਲ ਵਿੱਚ ਇੱਕ ਸਿਖਿਆਰਥੀ ਡਾਕਟਰ ਦੀ ਹੱਤਿਆ ਦੇ ਮੁੱਦੇ ਨੂੰ ਲੈ ਕੇ ਸਰਕਾਰ ਅਤੇ ਮੈਡੀਕਲ ਕਰਮਚਾਰੀਆਂ ਵਿਚਕਾਰ ਵਿਵਾਦ ਜਾਰੀ ਹੈ। ਵੀਰਵਾਰ ਨੂੰ ਡਾਕਟਰਾਂ ਦੀ ਇਕ ਟੀਮ ਇਸ ਮੁੱਦੇ ‘ਤੇ ਮੀਟਿੰਗ ਲਈ ਨਬੰਨਾ ਪਹੁੰਚੀ। ਹਾਲਾਂਕਿ ਇੱਥੇ ਮੀਟਿੰਗ ਨਹੀਂ ਹੋ ਸਕੀ।
ਮੀਟਿੰਗ ਬਾਰੇ ਮਮਤਾ ਬੈਨਰਜੀ ਨੇ ਕਿਹਾ ਕਿ ਗੱਲਬਾਤ ਰਾਹੀਂ ਹੀ ਹੱਲ ਸੰਭਵ ਹੈ। ਉਨ੍ਹਾਂ ਦੱਸਿਆ ਕਿ ਅਸੀਂ ਜੂਨੀਅਰ ਡਾਕਟਰਾਂ ਨੂੰ ਮਿਲਣ ਲਈ ਦੋ ਘੰਟੇ ਇੰਤਜ਼ਾਰ ਕਰਦੇ ਰਹੇ, ਪਰ ਉਹ ਮੀਟਿੰਗ ਵਾਲੀ ਥਾਂ ’ਤੇ ਨਹੀਂ ਆਏ। ਮਮਤਾ ਨੇ ਫਿਰ ਕਿਹਾ ਕਿ ਉਹ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਲਈ ਤਿਆਰ ਹੈ। ਮਮਤਾ ਨੇ ਕਿਹਾ, “ਮੈਂ ਲੋਕਾਂ ਖਾਤਰ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਲਈ ਤਿਆਰ ਹਾਂ। ਮੈਨੂੰ ਅਹੁਦੇ ਦੀ ਕੋਈ ਚਿੰਤਾ ਨਹੀਂ ਹੈ। ਮੈਨੂੰ ਨਿਆਂ ਚਾਹੀਦਾ ਹੈ, ਮੈਨੂੰ ਸਿਰਫ਼ ਨਿਆਂ ਮਿਲਣ ਦੀ ਚਿੰਤਾ ਹੈ।”
ਸੀ ਐਮ ਮਮਤਾ ਨੇ ਅੱਗੇ ਕਿਹਾ, “ਮੈਂ ਆਰਜੀ ਕਰ ਮਾਮਲੇ ਵਿੱਚ ਜੂਨੀਅਰ ਡਾਕਟਰਾਂ ਨਾਲ ਗੱਲ ਕਰਨ ਦੀ ਤਿੰਨ ਵਾਰ ਕੋਸ਼ਿਸ਼ ਕੀਤੀ। ਸਾਡੇ ਕੋਲ ਜੂਨੀਅਰ ਡਾਕਟਰਾਂ ਨਾਲ ਮੀਟਿੰਗ ਦੀ ਵੀਡੀਓ ਰਿਕਾਰਡਿੰਗ ਦਾ ਪ੍ਰਬੰਧ ਸੀ, ਅਸੀਂ ਸੁਪਰੀਮ ਕੋਰਟ ਦੀ ਇਜਾਜ਼ਤ ਨਾਲ ਇਸ ਨੂੰ ਉਨ੍ਹਾਂ ਨਾਲ ਸਾਂਝਾ ਕਰ ਸਕਦੇ ਸੀ। ਬੰਗਾਲ ਦੇ ਮੁੱਖ ਮੰਤਰੀ ਨੇ ਕਿਹਾ ਕਿ ਕਿਉਂਕਿ ਆਰਜੀ ਕਰ ਦਾ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੈ, ਇਸ ਲਈ ਉਨ੍ਹਾਂ ਦੀ ਮੰਗ ਅਨੁਸਾਰ ਜੂਨੀਅਰ ਡਾਕਟਰਾਂ ਨਾਲ ਮੀਟਿੰਗ ਦਾ ਲਾਈਵ ਪ੍ਰਸਾਰਣ ਨਹੀਂ ਕੀਤਾ ਜਾ ਸਕਦਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...