November 12, 2026, 8:53 pm
----------- Advertisement -----------
HomeNewsBreaking Newsਹਰਿਆਣਾ 'ਚ ਸਕਾਰਪੀਓ ਤੇ ਟਰੱਕ ਦੀ ਹੋਈ ਭਿਆਨਕ ਟੱਕਰ, ਤਿੰਨ ਲੋਕਾਂ ਦੀ...

ਹਰਿਆਣਾ ‘ਚ ਸਕਾਰਪੀਓ ਤੇ ਟਰੱਕ ਦੀ ਹੋਈ ਭਿਆਨਕ ਟੱਕਰ, ਤਿੰਨ ਲੋਕਾਂ ਦੀ ਮੌਤ

Published on

----------- Advertisement -----------

     ਹਰਿਆਣਾ ਦੇ ਕੈਥਲ ‘ਚ ਸਕਾਰਪੀਓ ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ ‘ਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਵੀਰਵਾਰ ਦੇਰ ਰਾਤ ਕੈਥਲ ਦੇ ਪਿੰਡ ਕਰੋੜਾ ਨੇੜੇ ਨੈਸ਼ਨਲ ਹਾਈਵੇਅ 152-ਡੀ ‘ਤੇ ਵਾਪਰਿਆ।

ਮ੍ਰਿਤਕਾਂ ਦੀ ਪਛਾਣ 35 ਸਾਲਾ ਕ੍ਰਿਸ਼ਨਾ, 25 ਸਾਲਾ ਸੁਦੀਪ ਅਤੇ 32 ਸਾਲਾ ਪਰਵਿੰਦਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮਹਿੰਦਰਗੜ੍ਹ ਜ਼ਿਲੇ ਦੇ ਪਿੰਡ ਦਲਨਵਾਸ ਦੇ ਰਹਿਣ ਵਾਲੇ ਸੁਦੀਪ ਅਤੇ ਕ੍ਰਿਸ਼ਨ ਆਪਣੇ ਦੋਸਤ ਪਰਵਿੰਦਰ ਵਾਸੀ ਪਿੰਡ ਸੁਰੇਤੀ ਮਦੀਆਣਾ ਨੂੰ ਛੱਡਣ ਲਈ ਅੰਬਾਲਾ ਜਾ ਰਹੇ ਸਨ ਪਰ ਰਸਤੇ ‘ਚ ਉਹ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ।

ਪਰਵਿੰਦਰ ਭਾਰਤੀ ਫੌਜ ‘ਚ ਸੀ, ਜੋ ਛੁੱਟੀ ‘ਤੇ ਪਿੰਡ ਆਇਆ ਹੋਇਆ ਸੀ। ਵੀਰਵਾਰ ਦੇਰ ਰਾਤ ਉਸ ਦੇ ਦੋਵੇਂ ਦੋਸਤ ਪਰਵਿੰਦਰ ਨੂੰ ਅੰਬਾਲਾ ਛੱਡਣ ਜਾ ਰਹੇ ਸਨ।ਦੇਰ ਰਾਤ ਜਦੋਂ ਉਹ ਨੈਸ਼ਨਲ ਹਾਈਵੇਅ 152-ਡੀ ‘ਤੇ ਪਹੁੰਚੇ ਤਾਂ ਹਲਕੀ ਬਾਰਿਸ਼ ਹੋ ਰਹੀ ਸੀ। ਫਿਰ ਅਚਾਨਕ ਉਨ੍ਹਾਂ ਦੀ ਕਾਰ ਹੌਲੀ-ਹੌਲੀ ਆ ਰਹੇ ਟਰੱਕ ਦੇ ਪਿੱਛੇ ਜਾ ਵੱਜੀ ਅਤੇ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਸ ਨੇ ਤਿੰਨਾਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਉਨ੍ਹਾਂ ਦਾ ਪੋਸਟਮਾਰਟਮ ਕਰਵਾ ਲਿਆ ਹੈ ਅਤੇ ਟਰੱਕ ਚਾਲਕ ਖਿਲਾਫ ਵੀ ਮਾਮਲਾ ਦਰਜ ਕਰ ਲਿਆ ਹੈ। ਘਟਨਾ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਟਰੱਕ ਡਰਾਈਵਰ ਦੀ ਭਾਲ ‘ਚ ਲੱਗੀ ਹੋਈ ਹੈ।

ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਪਰਵਿੰਦਰ ਦੇ ਜੀਜਾ ਸੰਦੀਪ ਨੇ ਦੱਸਿਆ ਕਿ ਇਹ ਘਟਨਾ ਵੀਰਵਾਰ ਦੇਰ ਰਾਤ ਕਰੀਬ ਡੇਢ ਵਜੇ ਵਾਪਰੀ। ਇਸ ਦੇ ਨਾਲ ਹੀ ਉਸ ਨੇ ਦੱਸਿਆ ਕਿ ਉਸ ਨੂੰ ਇਸ ਪੂਰੇ ਹਾਦਸੇ ਦੀ ਜਾਣਕਾਰੀ ਸਵੇਰੇ ਮਿਲੀ, ਜਿਸ ਤੋਂ ਬਾਅਦ ਉਹ ਘਰੋਂ ਹਸਪਤਾਲ ਲਈ ਰਵਾਨਾ ਹੋਇਆ। ਹਾਲਾਂਕਿ ਜਦੋਂ ਤੱਕ ਉਹ ਹਸਪਤਾਲ ਪਹੁੰਚਿਆ, ਉਸ ਦੇ ਪਰਵਿੰਦਰ ਦੀ ਮੌਤ ਹੋ ਚੁੱਕੀ ਸੀ। ਉਸ ਨੇ ਦੱਸਿਆ ਕਿ ਪਰਵਿੰਦਰ ਦੀ ਪੋਸਟਿੰਗ ਇਨ੍ਹੀਂ ਦਿਨੀਂ ਜੰਮੂ ‘ਚ ਸੀ ਅਤੇ ਛੁੱਟੀਆਂ ਖਤਮ ਹੋਣ ਤੋਂ ਬਾਅਦ ਉਸ ਦੇ ਦੋਸਤ ਉਸ ਨੂੰ ਅੰਬਾਲਾ ਲੈ ਕੇ ਜਾ ਰਹੇ ਸਨ, ਜਿੱਥੋਂ ਪਰਵਿੰਦਰ ਨੇ ਜੰਮੂ ਲਈ ਬੱਸ ਫੜਨੀ ਸੀ।

ਉਸ ਨੇ ਇਹ ਵੀ ਦੱਸਿਆ ਕਿ ਪਰਵਿੰਦਰ ਸ਼ਾਦੀਸ਼ੁਦਾ ਸੀ ਅਤੇ ਉਸ ਦਾ ਇੱਕ ਪੁੱਤਰ ਵੀ ਹੈ। ਜਦੋਂਕਿ ਕ੍ਰਿਸ਼ਨ ਅਤੇ ਸੁਦੀਪ ਦਾ ਵਿਆਹ ਨਹੀਂ ਹੋਇਆ ਸੀ ਅਤੇ ਦੋਵੇਂ ਕਿਸਾਨ ਦਾ ਕੰਮ ਕਰਦੇ ਸਨ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਸਕਾਰਪੀਓ ਗੱਡੀ ਦੇ ਅੰਦਰ ਹੀ ਲਾਸ਼ਾਂ ਫਸ ਗਈਆਂ । ਇਸ ਤੋਂ ਇਲਾਵਾ ਟਰੱਕ ਦਾ ਵੀ ਕਾਫੀ ਨੁਕਸਾਨ ਹੋਇਆ ਹੈ। ਹਾਦਸੇ ਤੋਂ ਬਾਅਦ ਤਿੰਨੋਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਉਨ੍ਹਾਂ ਦੀਆਂ ਲਾਸ਼ਾਂ ਵੀ ਕਾਰ ‘ਚ ਹੀ ਫਸ ਗਈਆਂ। ਸੂਚਨਾ ਮਿਲਣ ‘ਤੇ ਪੁਲਸ ਮੌਕੇ ‘ਤੇ ਪਹੁੰਚੀ ਤਾਂ ਉਨ੍ਹਾਂ ਨੇ ਗੈਸ ਕਟਰ ਦੀ ਮਦਦ ਨਾਲ ਲਾਸ਼ਾਂ ਨੂੰ ਬਾਹਰ ਕੱਢਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...