August 5, 2026, 10:05 am
----------- Advertisement -----------
HomeNewsBreaking Newsਵਿਧਾਇਕ ਸੇਖੋਂ ਅਤੇ  ਡਿਪਟੀ ਕਮਿਸ਼ਨਰ ਵੱਲੋਂ ਸਮਾਗਮ ਦੀਆਂ ਤਿਆਰੀਆਂ ਸਬੰਧੀ ਰੀਵਿਊ ਮੀਟਿੰਗ

ਵਿਧਾਇਕ ਸੇਖੋਂ ਅਤੇ  ਡਿਪਟੀ ਕਮਿਸ਼ਨਰ ਵੱਲੋਂ ਸਮਾਗਮ ਦੀਆਂ ਤਿਆਰੀਆਂ ਸਬੰਧੀ ਰੀਵਿਊ ਮੀਟਿੰਗ

Published on

----------- Advertisement -----------

ਫ਼ਰੀਦਕੋਟ 13 ਸਤੰਬਰ –    ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ 2024 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜ਼ਿਲ੍ਹਾ ਸੱਭਿਆਚਾਰਕ ਸੁਸਾਇਟੀ ਸ੍ਰੀ ਵਿਨੀਤ ਕੁਮਾਰ ਨੇ ਆਗਮਨ ਪੁਰਬ ਦੇ ਸਬੰਧ ਵਿੱਚ ਗਠਿਤ ਵੱਖ ਵੱਖ ਕਮੇਟੀਆਂ ਦੇ ਇੰਚਾਰਜਾਂ ਅਤੇ ਮੈਂਬਰਾਂ ਨਾਲ ਰੀਵਿਊ ਮੀਟਿੰਗ ਕੀਤੀ ਗਈ।

        ਡਿਪਟੀ ਕਮਿਸ਼ਨਰ ਨੇ ਕਲਚਰਲ ਕਮੇਟੀ, ਕੰਪੀਟੀਸ਼ਨ ਕਮੇਟੀ ਅਤੇ ਪਬਲੀਸਿਟੀ ਕਮੇਟੀ ਦੇ ਕੰਮਾਂ ਦਾ ਵਿਸ਼ੇਸ਼ ਤੌਰ ਤੇ ਜਾਇਜ਼ਾ ਲਿਆ। ਉਨ੍ਹਾਂ ਕਮੇਟੀਆਂ ਦੇ ਇੰਚਾਰਜਾਂ ਅਤੇ ਮੈਂਬਰਾਂ ਨੂੰ ਆਪਣੀ ਆਪਣੀ ਡਿਊਟੀ ਜ਼ਿੰਮੇਵਾਰੀ ਨੂੰ ਲਗਨ ਅਤੇ ਮਿਹਨਤ  ਨਾਲ ਨਿਭਾਉਣ ਤਾਂ ਜੋ ਮੇਲੇ ਦੌਰਾਨ ਕਿਸੇ ਤਰ੍ਹਾਂ ਦੇ ਪ੍ਰਬੰਧਾਂ ਵਿੱਚ ਕਮੀ ਨਾ ਰਹਿ ਜਾਵੇ। ਉਨ੍ਹਾਂ ਵੈਨਿਊ ਕਮੇਟੀ, ਸਟੇਜ ਕਮੇਟੀ, ਸਪੋਰਟਸ ਕਮੇਟੀ ਅਤੇ ਧਾਰਮਿਕ ਸਮਾਗਮਾਂ  ਸੰਬੰਧੀ ਕਮੇਟੀ  ਨਾਲ ਸਬੰਧਤ ਵੱਖ ਵੱਖ ਕਮੇਟੀਆਂ ਦੇ ਇੰਚਾਰਜਾਂ ਤੇ ਮੈਂਬਰਾਂ ਤੋ ਤਿਆਰੀਆਂ ਸਬੰਧੀ ਜਾਣਕਾਰੀ ਲਈ।  ਉਨ੍ਹਾਂ ਵੱਲੋਂ ਆਗਮਨ ਪੁਰਬ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।

 ਵਿਧਾਇਕ ਸੇਖੋਂ ਅਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਾਬਾ ਫਰੀਦ ਆਗਮਨ ਪੁਰਬ ਤੇ ਹੋਣ ਵਾਲਾ ਸਮਾਗਮ 19 ਤੋਂ 23 ਸਤੰਬਰ ਤਕ ਕਰਵਾਇਆ ਜਾਵੇਗਾ। ਜਦੋਂ ਕਿ ਕਰਾਫ਼ਟ ਮੇਲਾ 19 ਸਤੰਬਰ ਤੋਂ 29 ਸਤੰਬਰ ਤੱਕ ਦਾਣਾ ਮੰਡੀ ਫਿਰੋਜੁਪਰ ਰੋਡ ਫਰੀਦਕੋਟ ਵਿਖੇ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਵਾਰ ਮੇਲਾ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।   ਉਨ੍ਹਾਂ ਬਾਬਾ ਫਰੀਦ ਆਗਮਨ ਪੁਰਬ ਤੇ ਹੋਣ ਵਾਲੇ ਸਮਾਗਮਾਂ ਦਾ ਵੇਰਵਾ ਦਿੰਦੇ ਦੱਸਿਆ ਕਿ ਮਿਤੀ 19 ਸਤੰਬਰ ਨੂੰ ਪਾਠ ਸ੍ਰੀ ਸੁਖਮਨੀ ਸਾਹਿਬ ਅਤੇ ਅਰਦਾਸ, ਪੁਸਤਕ ਮੇਲਾ, ਖੇਡ ਮੇਲਾ, ਸੱਭਿਆਚਾਰਕ ਪ੍ਰੋਗਰਾਮ ਰਾਣੀ ਰਣਦੀਪ , 20 ਸਤੰਬਰ ਨੂੰ ਹੁਨਰ ਹਾਟ, ਕਵੀ ਦਰਬਾਰ, ਫੋਟੋਗ੍ਰਾਫੀ ,ਪੇਟਿੰਗ ਪ੍ਰਦਰਸ਼ਨੀ ਅਤੇ ਬਾਬਾ ਸ਼ੇਖ ਫਰੀਦ ਡਰਾਮਾ ਫੈਸਟੀਵਲ, ਇੱਕ ਸ਼ਾਮ ਮੁਹੰਮਦ ਰਫੀ ਦੇ ਨਾਮ ਰਾਜੇਸ਼ ਅਨਵਰ, 21 ਸਤੰਬਰ ਨੂੰ ਵਿਰਾਸਤੀ ਕਾਫਲਾ, ਕੈਲੀਗ੍ਰਾਫੀ ਪ੍ਰਤੀਯੋਗਤਾ, ਤਰਕਸ਼ੀਲ ਨਾਟਕ ਮੇਲਾ, ਕੌਮੀ ਲੋਕ ਨਾਚ, ਸੂਫੀਆਨਾ ਸ਼ਾਮ, 22 ਸਤੰਬਰ ਨੂੰ  ਕੌਮੀ ਲੋਕ ਨਾਚ, ਕਵਾਲੀ ਪ੍ਰੋਗਰਾਮ ਅਤੇ ਸ਼ਾਮ ਨੂੰ ਸਟਾਰ ਨਾਈਟ ਕੰਵਰ ਗਰੇਵਾਲ, 23 ਸਤੰਬਰ ਨੂੰ ਨਗਰ ਕੀਰਤਨ, ਇਨਾਮ ਵੰਡ ਸਮਾਰੋਹ, ਕੋਮੀ ਲੋਕ ਨਾਚ ਹੋਵੇਗਾ । ਉਨ੍ਹਾਂ ਕਿਹਾ ਕਿ ਮੇਲੇ ਦੌਰਾਨ  ਵਿਰਾਸਤੀ ਪ੍ਰਦਰਸ਼ਨੀ ਤੋਂ ਇਲਾਵਾ ਕਰਾਫਟ ਮੇਲਾ ਜੋ ਕਿ 29 ਸਤੰਬਰ ਤੱਕ ਚੱਲੇਗਾ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ।

 ਇਸ ਮੌਕੇ ਐਸ.ਐਸ.ਪੀ. ਡਾ. ਪ੍ਰਗਿੱਆ ਜੈਨ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਬਰਾੜ, ਐਸ.ਡੀ.ਐਮ. ਕੋਟਕਪੂਰਾ ਮੈਡਮ ਵੀਰਪਾਲ ਕੌਰ, ਐਸ.ਡੀ.ਐਮ. ਜੈਤੋ ਪਰਲੀਨ ਕੌਰ ਬਰਾੜ, ਮਨਦੀਪ ਮੌਂਗਾ ਸੈਕਟਰੀ ਰੈਡ ਕਰਾਸ, ਜ਼ਿਲ੍ਹਾ ਭਾਸ਼ਾ ਅਫਸਰ ਮਨਜੀਤ ਪੁਰੀ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰ ਸਰਕਾਰ ਨੇ ਸੰਸਦ ਵਿੱਚ ਮੰਨਿਆ ਕਿ ਈ-20 ਪੈਟਰੋਲ ਨਾਲ ਵਾਹਨਾਂ ਦੀ ਮਾਈਲੇਜ ਘਟਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 4 ਅਗਸਤ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿਧਾਨ...

ਪੰਜਾਬ ‘ਚ ਵੋਟਰ ਸੂਚੀ ਦੀ ਸੁਧਾਈ ‘ਚ ਖ਼ੁਲਾਸਾ, 20 ਲੱਖ ਵੋਟਰ ਗਾਇਬ, 5.74 ਲੱਖ ਦੀ ਮੌਤ; 13 ਅਗਸਤ ਨੂੰ ਆਵੇਗਾ ਡਰਾਫਟ

ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਸੁਧਾਈ (SIR) ਦਾ ਪਹਿਲਾ ਗੇੜ ਸਫ਼ਲਤਾਪੂਰਵਕ ਮੁਕੰਮਲ...

20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ...

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...