June 27, 2026, 7:55 am
----------- Advertisement -----------
HomeNewsBreaking Newsਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ...

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਆਸਟਰੀਆ ਤੋਂ ਵਾਪਸ ਭਾਰਤ ਲਿਆਂਦਾ

Published on

----------- Advertisement -----------

ਚੰਡੀਗੜ੍ਹ/ਬਟਾਲਾ, 13 ਸਤੰਬਰ: (ਬਲਜੀਤ ਮਰਵਾਹਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਆਂ ਨੂੰ ਯਕੀਨੀ ਬਣਾਉਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਬਟਾਲਾ ਦੇ ਪਿੰਡ ਭੋਮਾ ਦੇ ਵਸਨੀਕ ਅੰਮ੍ਰਿਤਪਾਲ ਸਿੰਘ, ਜਿਸਦੇ ਖਿਲਾਫ ਕਈ ਘਿਨਾਉਣੇ ਅਪਰਾਧ ਦਰਜ ਹਨ, ਨੂੰ ਆਸਟਰੀਆ ਤੋਂ ਸਫਲਤਾਪੂਰਵਕ ਡਿਪੋਰਟ ਕਰਵਾ ਦਿੱਤਾ ਹੈ। ਉਹ ਅੱਜ ਸਵੇਰੇ 7 ਵਜੇ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਪਹੁੰਚਿਆ  ਅਤੇ ਬਟਾਲਾ ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਹੈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ ‘ਤੇ ਪਾਈ ਪੋਸਟ ਵਿੱਚ ਦੱਸਿਆ, “ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਕੀਤੇ ਅਣਥੱਕ ਯਤਨਾਂ ਉਪਰੰਤ, ਕਈ ਘਿਨਾਉਣੇ ਅਪਰਾਧਿਕ ਮਾਮਲਿਆਂ ਵਿੱਚ ਦੋਸ਼ੀ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਭੋਮਾ ਥਾਣਾ ਘੁੰਮਣ ਨੂੰ #Austria ਤੋਂ #India ਸਫਲਤਾਪੂਰਵਕ ਡਿਪੋਰਟ ਕੀਤਾ ਗਿਆ ਹੈ।” 

ਜ਼ਿਕਰਯੋਗ ਹੈ ਕਿ ਦੋਸ਼ੀ ਅੰਮ੍ਰਿਤਪਾਲ ਸਿੰਘ ਭਗੌੜਾ ਹੈ ਜੋ ਆਸਟਰੀਆ ਵਿੱਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਿਹਾ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਡਿਪੋਰਟ ਕੀਤਾ ਗਿਆ ਮੁਲਜ਼ਮ ਕਤਲ, ਇਰਾਦਾ ਕਤਲ, ਨਸ਼ੀਲੇ ਪਦਾਰਥਾਂ ਸਬੰਧੀ ਅਪਰਾਧ ਅਤੇ ਅਸਲਾ ਐਕਟ ਸਬੰਧੀ ਮਾਮਲਿਆਂ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹੈ। ਉਸ ਨੂੰ ਡਿਪੋਰਟ ਕਰਨਾ ਪੀੜਤਾਂ ਲਈ ਨਿਆਂ ਦਿਵਾਉਣ ਵੱਲ ਅਹਿਮ ਕਦਮ ਹੈ।

ਡੀਜੀਪੀ ਨੇ ਨਿਆਂ ਨੂੰ ਯਕੀਨੀ ਬਣਾਉਣ ਲਈ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਭਾਰਤ ਵਾਪਸ ਲਿਆਉਣ ਲਈ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਟਾਲਾ ਸੁਹੇਲ ਕਾਸਿਮ ਮੀਰ ਦੀ ਅਗਵਾਈ ਵਾਲੀ ਬਟਾਲਾ ਪੁਲਿਸ ਦੀ ਸਮੁੱਚੀ ਟੀਮ ਅਤੇ ਪੰਜਾਬ ਪੁਲਿਸ ਦੇ ਅੰਦਰੂਨੀ ਸੁਰੱਖਿਆ ਵਿੰਗ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕੀਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸਐਸਪੀ ਬਟਾਲਾ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਮੁਲਜ਼ਮ ਅੰਮ੍ਰਿਤਪਾਲ ਸਿੰਘ, ਜਿਸ ਨੂੰ ਕਈ ਕੇਸਾਂ ਵਿੱਚ ਭਗੌੜਾ ਐਲਾਨਿਆ ਗਿਆ ਸੀ, 2022 ਵਿੱਚ ਦੁਬਈ ਅਤੇ ਸਰਬੀਆ ਦੇ ਰਸਤੇ ਆਸਟਰੀਆ ਭੱਜ ਗਿਆ ਸੀ, ਅਤੇ ਉਦੋਂ ਤੋਂ ਗ੍ਰਿਫਤਾਰੀ ਤੋਂ ਬਚ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਉਸ ਨੇ ਉੱਥੇ ਸਿਆਸੀ ਸ਼ਰਨ ਲੈਣ ਲਈ ਵੀ ਅਰਜ਼ੀ ਦਿੱਤੀ ਸੀ।

ਐਸਐਸਪੀ ਨੇ ਕਿਹਾ ਕਿ ਅੰਤਰਰਾਸ਼ਟਰੀ ਅਥਾਰਟੀਆਂ ਦੇ ਲਗਾਤਾਰ ਯਤਨਾਂ ਅਤੇ ਸਹਿਯੋਗ ਉਪਰੰਤ, ਪੰਜਾਬ ਪੁਲਿਸ ਨੇ ਨਿਆਂ ਯਕੀਨੀ ਬਣਾਉਣ ਲਈ ਉਸਨੂੰ ਭਾਰਤ ਵਾਪਸ ਲਿਆਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...