September 20, 2026, 5:07 pm
----------- Advertisement -----------
HomeNewsBreaking Newsਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋ ਸੰਭਾਲਿਆ ਅਹੁੱਦਾ, ਜਿਲ੍ਹਾਂ ਅਧਿਕਾਰੀਆਂ ਨਾਲ...

ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋ ਸੰਭਾਲਿਆ ਅਹੁੱਦਾ, ਜਿਲ੍ਹਾਂ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Published on

----------- Advertisement -----------

ਅੰਮ੍ਰਿਤਸਰ 14 ਸਤੰਬਰ:   2014 ਬੈਂਚ ਦੀ ਅਧਿਕਾਰੀ ਸ਼ਾਕਸ਼ੀ ਸਾਹਨੀ ਨੇ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋ ਆਪਣਾ ਅਹੁੱਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਸਾਹਨੀ ਪਹਿਲਾਂ ਲੁਧਿਆਣਾ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਇਸ ਤੋਂ ਪਹਿਲਾਂ ਪੁਲਿਸ ਦੇ ਜਵਾਨਾਂ ਨੇ ਸਲਾਮੀ ਦੇ ਕੇ ਉਨਾਂ ਨੂੰ ਅੰਮ੍ਰਿਤਸਰ ਪੁੱਜਣ ਤੇ ਜੀ ਆਇਆਂ ਕਿਹਾ। ਸ਼ਾਕਸ਼ੀ ਸਾਹਨੀ ਨੇ ਕਿਹਾ ਕਿ ਉਹ ਖੁਸ਼ਕਿਸ਼ਮਤ ਹਨ ਕਿ ਉਨਾਂ ਨੂੰ ਗੁਰੂ ਨਗਰੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਤਨਦੇਹੀ ਨਾਲ ਆਪਣੀ ਜਿੰਮੇਵਾਰੀ ਨਿਭਾਉਣਗੇ।

ਅਹੁੱਦਾ ਸੰਭਾਲਣ ਉਪਰੰਤ ਸਾਹਨੀ ਨੇ ਜ਼ਿਲਾ ਅਧਿਕਾਰੀਆਂ ਨਾਲ ਸਾਲਿਡ ਵੇਸਟ ਮੈਨਜਮੈਟ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ, ਪਰਾਲੀ ਪ੍ਰਬੰਧਨ ਅਤੇ ਜ਼ਿਲ੍ਹੇ ਵਿਚ ਚਲ ਰਹੇ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਕੀਤੀ। ਪ੍ਰੈਸ ਪੱਤਰਕਾਰਾਂ ਦੇ ਰੂਬਰੂ ਹੁੰਦੇ ਹੋਏ ਸਾਹਨੀ ਨੇ ਕਿਹਾ ਕਿ ਉਨਾਂ ਦੀ ਪਹਿਲੀ ਤਰਜੀਹ ਸਿਟੀਜਨ ਸੇਵਾਵਾਂ ਨੂੰ ਬਿਨਾਂ ਕਿਸੇ ਖਜ਼ਲ ਖੁਆਰੀ ਤੋਂ ਬਗੈਰ ਲੋਕਾਂ ਨੂੰ ਮੁਹੱਈਆ ਕਰਵਾਉਣਾ ਹੈ। ਉਨਾਂ ਕਿਹਾ ਕਿ 90 ਫੀਸਦੀ ਲੋਕਾਂ ਨੂੰ ਕੰਮ ਸੇਵਾ ਕੇਂਦਰਾਂ ਅਤੇ ਫਰਦ ਕੇਂਦਰਾਂ ਨਾਲ ਪੈਂਦੇ ਹਨ ਅਤੇ ਪੈਂਡੈਸੀ ਖਤਮ ਹੋਣ ਨਾਲ ਲੋਕਾਂ ਨੂੰ ਕਾਫ਼ੀ ਰਾਹਤ ਮਿਲੇਗੀ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਚਲ ਰਹੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਨੂੰ ਲੈ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਜਿਆਦਾ ਲੋੜ ਹੈ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਬਿਨਾਂ ਅੱਗ ਲਾਏ ਪਰਾਲੀ ਨੂੰ ਸੰਭਾਲਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾਂ ਪ੍ਰਸ਼ਾਸਨ ਕਿਸਾਨਾਂ ਨੂੰ ਇੰਨ ਸੀਟੂ ਤੇ ਐਕਸ ਸੀਟੂ ਦੋਵਾਂ ਤਕਨੀਕਾਂ ਲਾਲ ਪਰਾਲੀ ਪ੍ਰਬਘਨ ਕਰਨ ਲਈ ਪੂਰਾ ਸਹਿਯੋਗ ਦੇਵੇਗਾ ਅਤੇ ਕਿਸਾਨਾਂ ਨੂੰ ਸਮੇ ਸਿਰ ਲੋੜੀਦੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ।  ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਰੇਕ ਵਿਧਾਨ ਸਭਾ ਹਲਕੇ ਵਿੱਚ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਕੈਂਪ ਲਗਾਏ ਜਾ ਰਹੇ ਹਨ। ਜਿਥੇ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨਜਦੀਕ ਹੀ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਚਲ ਰਹੇ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਸਮੇਂ ਸਿਰ ਪ੍ਰੋਜੈਕਟਾਂ ਨੂੰ ਨੇਪਰੇ ਚਾੜ੍ਹਿਆ ਜਾਵੇ।

 ਇਸ ਉਪਰੰਤ ਡਿਪਟੀ ਕਮਿਸ਼ਨਰ ਮੈਡਮ ਸਾਹਨੀ ਵਲੋ ਸ਼੍ਰੀ ਦਰਬਾਰ ਸਾਹਿਬ ਅਤੇ ਸ਼੍ਰੀ ਦੁਰਗਿਆਨਾ ਮੰਦਰ ਮੱਥਾ ਵੀ ਟੇਕਿਆ ਜਿਥੇ ਸ਼੍ਰੋਮਣੀ ਕਮੇਟੀ ਅਤੇ ਦੁਰਗਿਆਨਾ ਕਮੇਟੀ ਵਲੋ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ।

 ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ, ਪਰਮਜੀਤ ਕੌਰ ਸਹਾਇਕ ਕਮਿਸ਼ਨਰ , ਸਹਾਇਕ  ਕਮਿਸ਼ਨਰ ਮੈਡਰ ਗੁਰਸਿਮਰਨ ਕੌਰ, ਸੋਨਮ, ਐਸ.ਡੀ.ਐਮਜ਼ ਲਾਲ ਵਿਸ਼ਵਾਸ਼, ਅਰਵਿੰਦਰ ਸਿੰਘ, ਰਵਿੰਦਰ ਸਿੰਘ ਅਰੋੜਾ, ਜਿਲ੍ਹਾ ਮਾਲ ਅਫ਼ਸਰ ਨਵਕਿਰਤ ਸਿੰਘ , ਰੀਜਨਲ ਟਰਾਂਸਪੋਰਟ ਸਕੱਤਰ ਅਰਸ਼ਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...