July 24, 2026, 8:04 am
----------- Advertisement -----------
HomeNewsHealthਜਾਣੋ ਰਾਤ ਦਾ ਭੋਜਨ ਖਾਣ ਦਾ ਸਹੀ ਸਮਾਂ, ਕਈ ਸਿਹਤ ਸਮੱਸਿਆਵਾਂ ਤੋਂ...

ਜਾਣੋ ਰਾਤ ਦਾ ਭੋਜਨ ਖਾਣ ਦਾ ਸਹੀ ਸਮਾਂ, ਕਈ ਸਿਹਤ ਸਮੱਸਿਆਵਾਂ ਤੋਂ ਰਹੋਗੇ ਦੂਰ

Published on

----------- Advertisement -----------

ਜੀਵਨ ਸ਼ੈਲੀ ਸਾਡੀ ਸਿਹਤ ਨੂੰ ਬਹੁਤ ਪ੍ਰਭਾਵਿਤ ਕਰਦੀ ਹੈ। ਅੱਜ-ਕੱਲ੍ਹ ਦੀ ਤੇਜ਼ ਜੀਵਨ ਸ਼ੈਲੀ ਵਿਚ ਸਾਡੀਆਂ ਖਾਣ ਪੀਣ ਦੀਆਂ ਆਦਤਾਂ ਬਹੁਤ ਵਿਗੜ ਗਈਆਂ ਹਨ। ਬਦਲੀਆਂ ਭੋਜਨ ਆਦਤਾਂ ਦਾ ਸਿੱਧਾ ਪ੍ਰਭਾਵ ਸਾਡੀ ਸਿਹਤ ਉੱਤੇ ਪੈ ਰਿਹਾ ਹੈ। ਅੱਜ-ਕੱਲ੍ਹ ਲੋਕਾਂ ਲਈ ਮੋਟਾਪਾ ਇਕ ਵੱਡੀ ਸਮੱਸਿਆ ਬਣ ਰਿਹਾ ਹੈ। ਮੋਟਾਪਾ ਅੱਗੋਂ ਕਈ ਬਿਮਾਰੀਆਂ ਦਾ ਕਾਰਨ ਬਣਦਾ ਹੈ। ਸਿਹਤਮੰਦ ਰਹਿਣ ਲਈ ਫਿੱਟ ਰਹਿਣਾ ਬਹੁਤ ਜ਼ਰੂਰੀ ਹੈ। ਫਿੱਟ ਰਹਿਣ ਦੇ ਲਈ ਚੰਗੀ ਡਾਇਟ ਤੋਂ ਇਲਾਵਾ ਭੋਜਨ ਨੂੰ ਸਹੀ ਸਮੇਂ ਉੱਤੇ ਖਾਣਾ ਵੀ ਲਾਜ਼ਮੀ ਹੈ। ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਰਾਤ ਦਾ ਭੋਜਨ ਕਰਨ ਦਾ ਸਹੀ ਸਮਾਂ ਕੀ ਹੈ।

ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਰਾਤ ਦਾ ਖਾਣੇ ਦਾ ਸੰਬੰਧੀ ਸਾਡੀ ਨੀਂਦ ਨਾਲ ਜੁੜਿਆ ਹੋਇਆ ਹੈ। ਜੇਰਕ ਅਸੀਂ ਰਾਤ ਦਾ ਖਾਣਾ ਬਹੁਤ ਲੇਟ ਖਾਂਦੇ ਹਾਂ, ਤਾਂ ਇਸ ਨਾਲ ਸਾਡੀ ਨੀਂਦ ਪ੍ਰਭਾਵਿਤ ਹੁੰਦੀ ਹੈ। ਆਯੁਰਵੈਦ ਅਤੇ ਕੁਝ ਮਾਹਿਰਾਂ ਦਾ ਕਹਿਣਾ ਹੈ ਕਿ ਰਾਤ ਦਾ ਖਾਣਾ 6 ਵਜੇ ਤੱਕ ਕਰ ਲੈਣਾ ਚਾਹੀਦਾ ਹੈ। ਦਫਤਰ ‘ਚ ਦੇਰੀ ਨਾਲ ਕੰਮ ਕਰਨ ਜਾਂ ਕਿਸੇ ਹੋਰ ਕਾਰਨ ਕਰਕੇ ਲੋਕ ਅਕਸਰ ਘਰ ਦੇਰੀ ਨਾਲ ਆਉਂਦੇ ਹਨ। ਟੀਵੀ ਦੇਖਣ ਅਤੇ ਮੋਬਾਈਲ ਦੀ ਵਰਤੋਂ ਵਿੱਚ ਰੁੱਝੇ ਹੋਣ ਕਾਰਨ ਰਾਤ ਦਾ ਖਾਣਾ ਸਮੇਂ ਸਿਰ ਨਹੀਂ ਖਾਂਦੇ। ਦਿਨ ਭਰ ਦੀ ਥਕਾਵਟ ਤੋਂ ਬਾਅਦ ਰਾਤ ਦਾ ਖਾਣਾ ਸਹੀ ਸਮੇਂ ‘ਤੇ ਖਾਣਾ ਬਹੁਤ ਜ਼ਰੂਰੀ ਹੈ। ਇਸ ਵਿਚ ਲਾਪਰਵਾਹੀ ਕਾਰਨ ਖਾਣਾ ਪਚਾਉਣ ਵਿਚ ਸਮੱਸਿਆ ਆਉਂਦੀ ਹੈ ਅਤੇ ਰਾਤ ਦੀ ਨੀਂਦ ਵੀ ਖਰਾਬ ਹੁੰਦੀ ਹੈ।

ਇਸਦੇ ਨਾਲ ਹੀ ਕੁਝ ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਇਹ ਭੋਜਨ ਦੇ ਸਮੇਂ ਨਾਲੋਂ ਵੱਧ ਧਿਆਨ ਭੋਜਨ ਦੀ ਗੁਣਵੱਤਾ ਉੱਤੇ ਦੇਣਾ ਚਾਹੀਦਾ ਹੈ। ਜੇਕਰ ਤੁਸੀਂ ਫਿੱਟ ਰਹਿਣਾ ਚਾਹੁੰਦੇ ਹੋ ਤਾਂ ਤੁਹਾਨੂੰ ਰਾਤ ਦੇ ਭੋਜਨ ਵਿਚ ਕੁਝ ਚੀਜ਼ਾਂ ਦਾ ਸੇਵਨ ਬਿਲਕੁਲ ਨਹੀਂ ਕਰਨਾ ਚਾਹੀਦਾ। ਸਿਹਤ ਮਾਹਿਰਾਂ ਅਨੁਸਾਰ ਸਵੇਰ ਦਾ ਨਾਸ਼ਤਾ ਭਾਰੀ ਅਤੇ ਰਾਤ ਦਾ ਖਾਣਾ ਬਹੁਤ ਹਲਕਾ ਹੋਣਾ ਚਾਹੀਦਾ ਹੈ। ਇਸ ਨਾਲ ਮੈਟਾਬੋਲਿਜ਼ਮ ਅਤੇ ਪਾਚਨ ਕਿਰਿਆ ਠੀਕ ਰਹਿੰਦੀ ਹੈ। ਦਰਅਸਲ ਰਾਤ ਦੇ ਸਮੇਂ ਭਾਰੀ ਭੋਜਨ ਪਾਚਨ ਸੰਬੰਧੀ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ।

ਸਾਨੂੰ ਰਾਤ ਦਾ ਖਾਣਾ ਖਾਣ ਵਿਚ ਬਹੁਤੀ ਦੇਰ ਨਹੀਂ ਕਰਨੀ ਚਾਹੀਦੀ। ਰਾਤ ਨੂੰ ਦੇਰੀ ਨਾਲ ਖਾਣਾ ਖਾਣ ਕਰਕੇ ਸਾਡੀ ਸਿਹਤ ਤੇ ਨੀਂਦ ਦੋਵੇਂ ਪ੍ਰਭਾਵਿਤ ਹੁੰਦੀਆਂ ਹਨ। ਮਾਹਿਰਾਂ ਅਨੁਸਾਰ ਰਾਤ ਦੇ ਖਾਣੇ ਅਤੇ ਨੀਂਦ ਵਿੱਚ ਘੱਟੋ-ਘੱਟ ਤਿੰਨ ਘੰਟੇ ਦਾ ਅੰਤਰ ਹੋਣਾ ਚਾਹੀਦਾ ਹੈ। ਰਾਤ ਦੇ ਖਾਣੇ ਵਿਚ ਰੋਟੀ, ਦਾਲ, ਮਿਕਸਡ ਸਬਜ਼ੀਆਂ, ਸਲਾਦ ਅਤੇ ਪੱਤੇਦਾਰ ਹਰੀਆਂ ਸਬਜ਼ੀਆਂ ਸ਼ਾਮਿਲ ਹੋਣੀਆਂ ਚਾਹੀਦੀਆਂ ਹਨ। ਇਸਦੇ ਇਲਾਵਾ ਦਾਲ ਤੋਂ ਬਣੀ ਖਿਚੜੀ, ਦਾਲ ਦਾ ਸੂਪ, ਸਬਜ਼ੀਆਂ ਦਾ ਸਲਾਦ, ਓਟਸ ਅਤੇ ਦਲੀਆ ਰਾਤ ਦੇ ਖਾਣੇ ਲਈ ਵਧੀਆ ਵਿਕਲਪ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...