August 8, 2026, 1:16 pm
----------- Advertisement -----------
HomeNewsBreaking Newsਬਿਹਾਰ ਦੇ ਕਿਸ਼ਨਗੰਜ 'ਚ ਟਰੇਨ ਦੇ ਇੰਜਣ ਨੂੰ ਲੱਗੀ ਭਿਆਨਕ ਅੱਗ

ਬਿਹਾਰ ਦੇ ਕਿਸ਼ਨਗੰਜ ‘ਚ ਟਰੇਨ ਦੇ ਇੰਜਣ ਨੂੰ ਲੱਗੀ ਭਿਆਨਕ ਅੱਗ

Published on

----------- Advertisement -----------

ਕਿਸ਼ਨਗੰਜ ‘ਚ ਐਤਵਾਰ ਨੂੰ ਰਾਧਿਕਾਪੁਰ-ਸਿਲੀਗੁੜੀ ਡੀਐੱਮਯੂ ਯਾਤਰੀ ਟਰੇਨ ਦੇ ਇੰਜਣ ‘ਚ ਅਚਾਨਕ ਅੱਗ ਲੱਗ ਗਈ। ਤੇਗਰੀਆ ਰੇਲਵੇ ਗੁੰਮਟੀ ਨੇੜੇ ਇੰਜਣ ਦੇ ਅਗਲੇ ਹਿੱਸੇ ਵਿੱਚ ਅੱਗ ਲੱਗੀ।
ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਡਾਊਨ ਲਾਈਨ ਨੂੰ ਫਿਲਹਾਲ ਬੰਦ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਟਰੇਨ ਕਿਸ਼ਨਗੰਜ ਤੋਂ ਸਿਲੀਗੁੜੀ ਜਾ ਰਹੀ ਸੀ। ਸਟੇਸ਼ਨ ਤੋਂ 1 ਕਿਲੋਮੀਟਰ ਦੂਰ ਜਾਣ ਤੋਂ ਬਾਅਦ ਇੰਜਣ ਨੂੰ ਅੱਗ ਲੱਗ ਗਈ।
ਲੋਕਾਂ ਨੇ ਦੱਸਿਆ ਕਿ ਟਰੇਨ ਕਿਸ਼ਨਗੰਜ ਰੇਲਵੇ ਸਟੇਸ਼ਨ ਤੋਂ ਕਰੀਬ 12:10 ਵਜੇ ਰਵਾਨਾ ਹੋਈ। ਇਸ ਤੋਂ ਬਾਅਦ ਜਿਵੇਂ ਹੀ ਟਰੇਨ ਤੇਗਰੀਆ ਰੇਲ ਗੁੰਮਟੀ ਪਹੁੰਚੀ ਤਾਂ ਟਰੇਨ ਦੇ ਇੰਜਣ ‘ਚੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਇੰਜਣ ਦੇ ਉਪਰਲੇ ਹਿੱਸੇ ਤੋਂ ਧੂੰਆਂ ਨਿਕਲਦਾ ਦੇਖ ਕੇ ਟਰੇਨ ਦੇ ਲੋਕੋ ਪਾਇਲਟ ਨੇ ਐਮਰਜੈਂਸੀ ਬ੍ਰੇਕ ਲਗਾ ਕੇ ਟਰੇਨ ਨੂੰ ਰੋਕ ਦਿੱਤਾ। ਇਸ ਤੋਂ ਬਾਅਦ ਰੇਲਵੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ।
ਫਿਲਹਾਲ ਫਾਇਰ ਬ੍ਰਿਗੇਡ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ ਹੈ। ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਅੱਗ ਬੁਝਾਉਣ ਵਿੱਚ ਲੱਗੀਆਂ ਹੋਈਆਂ ਹਨ। 500 ਮੀਟਰ ਦੀ ਦੂਰੀ ‘ਤੇ ਇਕ ਟਰੇਨ ਨੂੰ ਰੋਕਿਆ ਗਿਆ। ਦੋਵੇਂ ਲਾਈਨਾਂ ਦੀਆਂ ਰੇਲਾਂ ਦਾ ਸੰਚਾਲਨ ਪੂਰੀ ਤਰ੍ਹਾਂ ਠੱਪ ਪਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਦੀ ਮਿਲਣੀ ਨੇ ਮੁੜ ਸਿਆਸਤ ਗਰਮਾਈ

ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ...

ਵੜਿੰਗ-ਆਸ਼ੂ ਵਿਵਾਦ ਮੁੜ ਭਖਿਆ, ਬਿਆਨਬਾਜ਼ੀ ਤੋਂ ਬਾਅਦ ਪੰਜਾਬ ਕਾਂਗਰਸ ’ਚ ਧੜੇਬੰਦੀ ਚਰਚਾ ’ਚ

ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚੋਤਾਣ ਇੱਕ ਵਾਰ ਫਿਰ ਸਾਹਮਣੇ ਆ ਗਈ ਹੈ। ਪਾਰਟੀ ਦੇ...

 ਪੰਚਾਇਤੀ ਜ਼ਮੀਨਾਂ ’ਤੇ ਵੱਡੀ ਮੰਗ, ਸਪੀਕਰ ਸੰਧਵਾਂ ਨੇ CM ਮਾਨ ਅੱਗੇ ਰੱਖਿਆ ਮੁੱਦਾ

ਅੱਜ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਪੰਜਵਾਂ ਦਿਨ ਹੈ। ਸਪੀਕਰ ਕੁਲਤਾਰ ਸਿੰਘ...