June 26, 2026, 4:41 pm
----------- Advertisement -----------
HomeNewsLatest Newsਕੀ ਕੋਈ ਔਰਤ ਬਣ ਸਕਦੀ ਹੈ ਦਿੱਲੀ ਦੀ ਅਗਲੀ ਮੁੱਖ ਮੰਤਰੀ? ਜਾਣੋ...

ਕੀ ਕੋਈ ਔਰਤ ਬਣ ਸਕਦੀ ਹੈ ਦਿੱਲੀ ਦੀ ਅਗਲੀ ਮੁੱਖ ਮੰਤਰੀ? ਜਾਣੋ ਕਿਸਦਾ ਨਾਮ ਹੈ ਸਭ ਤੋਂ ਅੱਗੇ

Published on

----------- Advertisement -----------

2 ਦਿਨ ਪਹਿਲਾਂ (13 ਸਤੰਬਰ) ਜ਼ਮਾਨਤ ‘ਤੇ ਜੇਲ ਤੋਂ ਬਾਹਰ ਆਏ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਕਿਹਾ ਕਿ ਉਹ 2 ਦਿਨਾਂ ‘ਚ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਉਨ੍ਹਾਂ ਦੇ ਇਸ ਐਲਾਨ ਤੋਂ ਬਾਅਦ ਸਵਾਲ ਉਠ ਰਿਹਾ ਹੈ ਕਿ ਮੁੱਖ ਮੰਤਰੀ ਦੇ ਅਹੁਦੇ ਦੀ ਜ਼ਿੰਮੇਵਾਰੀ ਕੌਣ ਸੰਭਾਲੇਗਾ। ਇਸ ਦੌੜ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਮੰਤਰੀ ਆਤਿਸ਼ੀ ਦਾ ਨਾਂ ਸਭ ਤੋਂ ਅੱਗੇ ਹੈ।
ਆਤਿਸ਼ੀ ਇਸ ਸਮੇਂ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਮੰਤਰੀ ਹੈ। ਉਨ੍ਹਾਂ ਕੋਲ ਸਿੱਖਿਆ ਵਿਭਾਗ ਦੀ ਜ਼ਿੰਮੇਵਾਰੀ ਹੈ। ਜਦੋਂ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਰਗੇ ਦਿੱਗਜ ਨੇਤਾ ਜੇਲ ‘ਚ ਸਨ ਤਾਂ ਆਤਿਸ਼ੀ ਨੇ ਹਰ ਫਰੰਟ ‘ਤੇ ਪਾਰਟੀ ਦੀ ਆਵਾਜ਼ ਬੁਲੰਦ ਕੀਤੀ। ਉਹ ਹਰ ਮੰਚ ‘ਤੇ ਕੇਜਰੀਵਾਲ ਦੀ ਪਤਨੀ ਨਾਲ ਹੀ ਖੜ੍ਹੀ ਰਹੀ। ਆਤਿਸ਼ੀ ਉਨ੍ਹਾਂ ਨੇਤਾਵਾਂ ‘ਚੋਂ ਇਕ ਮੰਨੀ ਜਾਂਦੀ ਹੈ, ਜਿਨ੍ਹਾਂ ‘ਤੇ ਕੇਜਰੀਵਾਲ ਸਭ ਤੋਂ ਜ਼ਿਆਦਾ ਭਰੋਸਾ ਕਰਦੇ ਹਨ।
ਜ਼ਿਕਰਯੋਗ ਹੈ ਕਿ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਛਾ ਜ਼ਾਹਰ ਕੀਤੀ ਸੀ ਕਿ ਆਤਿਸ਼ੀ ਨੂੰ ਉਨ੍ਹਾਂ ਦੀ ਥਾਂ ‘ਤੇ ਝੰਡਾ ਲਹਿਰਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਇਹ ਇੱਛਾ ਜੇਲ੍ਹ ਵਿਚ ਰਹਿੰਦਿਆਂ ਜ਼ਾਹਰ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਆਤਿਸ਼ੀ ਨੂੰ 15 ਅਗਸਤ ਨੂੰ ਛਤਰਸਾਲ ਸਟੇਡੀਅਮ ‘ਚ ਹੋਣ ਵਾਲੇ ਪ੍ਰੋਗਰਾਮ ‘ਚ ਝੰਡਾ ਲਹਿਰਾਉਣਾ ਚਾਹੀਦਾ ਹੈ। ਹਾਲਾਂਕਿ, ਉਸ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...