November 13, 2026, 7:42 pm
----------- Advertisement -----------
HomeNewsBreaking Newsਸਾਰੀਆਂ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਅਤੇ ਛੋਟੇ ਕਿਸਾਨਾਂ ਨੂੰ ਪੈਨਸ਼ਨ: ਪੰਜਾਬ...

ਸਾਰੀਆਂ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਅਤੇ ਛੋਟੇ ਕਿਸਾਨਾਂ ਨੂੰ ਪੈਨਸ਼ਨ: ਪੰਜਾਬ ਸਰਕਾਰ ਨੇ ਖੇਤੀ ਨੀਤੀ ਦਾ ਖਰੜਾ ਕੀਤਾ ਜਾਰੀ

Published on

----------- Advertisement -----------
  • ਹੁਣ ਕਿਸਾਨਾਂ ਤੋਂ ਲਈ ਜਾਵੇਗੀ ਰਾਏ

ਚੰਡੀਗੜ੍ਹ, 17 ਸਤੰਬਰ 2024 – ਪੰਜਾਬ ਸਰਕਾਰ ਨੇ ਆਪਣੀ ਖੇਤੀ ਨੀਤੀ ਤਿਆਰ ਕਰ ਲਈ ਹੈ। ਨੀਤੀ ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ-ਮਜ਼ਦੂਰਾਂ ਲਈ ਪੈਨਸ਼ਨਾਂ ਅਤੇ ਸਾਰੀਆਂ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਾਰੰਟੀ ਦੀ ਸਿਫ਼ਾਰਸ਼ ਕਰਦੀ ਹੈ। ਇਸ ਤੋਂ ਇਲਾਵਾ ਪਾਣੀ ਅਤੇ ਬਿਜਲੀ ਦੀ ਬੱਚਤ ਕਰਨ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਰਾਹਤ ਦੇਣ ਲਈ ‘ਪਾਣੀ ਬਚਾਓ ਪੈਸਾ ਕਮਾਓ’ ਸਕੀਮ ਲਿਆਉਣ ਦੀ ਵੀ ਸਿਫ਼ਾਰਸ਼ ਕੀਤੀ ਗਈ ਹੈ।

ਨੀਤੀ ਦਾ ਖਰੜਾ ਜਾਰੀ ਕਰ ਦਿੱਤਾ ਗਿਆ ਹੈ। ਹੁਣ ਇਸ ਮਾਮਲੇ ਵਿੱਚ ਕਿਸਾਨਾਂ ਅਤੇ ਇਸ ਖੇਤਰ ਦੇ ਮਾਹਿਰ ਲੋਕਾਂ ਤੋਂ ਰਾਏ ਲਈ ਜਾਵੇਗੀ। ਇਸ ਤੋਂ ਬਾਅਦ ਨੀਤੀ ਲਾਗੂ ਕੀਤੀ ਜਾਵੇਗੀ।

ਨੀਤੀ ਬਣਾਉਂਦੇ ਸਮੇਂ ਕਿਸਾਨਾਂ ਨਾਲ ਸਬੰਧਤ ਹਰ ਮੁੱਦੇ ਨੂੰ ਛੂਹਣ ਦੀ ਕੋਸ਼ਿਸ਼ ਕੀਤੀ ਗਈ, ਤਾਂ ਜੋ ਕਿਸਾਨਾਂ ਨੂੰ ਫਾਇਦਾ ਹੋ ਸਕੇ। ਡਰਾਫਟ ਵਿੱਚ 60 ਸਾਲ ਦੀ ਉਮਰ ਤੋਂ ਬਾਅਦ ਪੈਨਸ਼ਨ ਯੋਜਨਾ ਤਿਆਰ ਕਰਨ ਦੀ ਗੱਲ ਕੀਤੀ ਗਈ ਹੈ। ਛੋਟੇ ਕਿਸਾਨਾਂ ਲਈ ਕਰਜ਼ਾ ਮੁਆਫੀ ਯੋਜਨਾ ਤਿਆਰ ਕਰਨ ਦਾ ਵਿਚਾਰ ਵੀ ਖਰੜੇ ਵਿੱਚ ਸ਼ਾਮਲ ਕੀਤਾ ਗਿਆ ਹੈ।

ਪਬਲਿਕ ਡਿਸਟ੍ਰੀਬਿਊਸ਼ਨ ਸਿਸਟਮ (ਪੀਡੀਐਸ) ਵਿੱਚ ਹੋਰ ਸੁਧਾਰ ਕਰਨ ਦੀ ਗੱਲ ਵੀ ਹੋਈ ਹੈ। ਖਰੜੇ ਵਿੱਚ ਲਿਖਿਆ ਗਿਆ ਹੈ ਕਿ ਪੰਜਾਬ ਸਰਕਾਰ ਇਹ ਮਾਮਲਾ ਕੇਂਦਰ ਸਰਕਾਰ ਕੋਲ ਉਠਾਏ। ਇਸ ਦੇ ਨਾਲ ਹੀ ਜੈਵਿਕ ਖੇਤੀ ਅਤੇ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ‘ਤੇ ਵੀ ਜ਼ੋਰ ਦਿੱਤਾ ਗਿਆ ਹੈ।

ਨੀਤੀ ਵਿੱਚ ਔਰਤਾਂ ‘ਤੇ ਵੀ ਧਿਆਨ ਦਿੱਤਾ ਗਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਔਰਤਾਂ ਨੂੰ ਜ਼ਮੀਨ ਦੇ ਮਾਲਕੀ ਹੱਕ ਦੇਣ ਲਈ ਵੀ ਵਿਕਲਪਾਂ ਦੀ ਖੋਜ ਕੀਤੀ ਜਾਣੀ ਚਾਹੀਦੀ ਹੈ। ਪਿੰਡ ਦੀ ਸਾਂਝੀ ਜ਼ਮੀਨ ਠੇਕੇ ’ਤੇ ਲੈ ਕੇ ਖੇਤੀਬਾੜੀ ਦੇ ਕੰਮ ਵਿੱਚ ਲੱਗੀਆਂ ਔਰਤਾਂ ਨੂੰ ਪਹਿਲ ਦਿੱਤੀ ਜਾਵੇ।

ਇਸ ਤੋਂ ਪਹਿਲਾਂ ਜਦੋਂ ਪੰਜਾਬ ਸਰਕਾਰ ਦਾ ਮਾਨਸੂਨ ਸੈਸ਼ਨ ਸ਼ੁਰੂ ਹੋਇਆ ਤਾਂ ਭਾਰਤੀ ਕਿਸਾਨ ਏਕਤਾ ਉਗਰਾਹਾਂ ਵੱਲੋਂ ਚੰਡੀਗੜ੍ਹ ਵਿੱਚ ਮੋਰਚਾ ਲਾਇਆ ਗਿਆ। ਇਹ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਉਠਾਇਆ ਗਿਆ ਸੀ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਵਨ ਵਿਖੇ ਕਿਸਾਨਾਂ ਨਾਲ ਕਰੀਬ ਢਾਈ ਘੰਟੇ ਮੀਟਿੰਗ ਕੀਤੀ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਖੇਤੀ ਨੀਤੀ 30 ਸਤੰਬਰ ਤੋਂ ਪਹਿਲਾਂ ਜਾਰੀ ਕਰ ਦਿੱਤੀ ਜਾਵੇਗੀ। ਇਸ ਦੌਰਾਨ ਹੋਰ ਵੀ ਕਈ ਮੁੱਦਿਆਂ ‘ਤੇ ਚਰਚਾ ਹੋਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...