ਪੰਜਾਬੀ ਗਾਇਕ ਐਮੀ ਵਿਰਕ ਜੋ ਕਿ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ ਨੇ। ਜੀ ਹਾਂ ਉਹ ਖੱਬੀ ਖਾਣ ਟਾਈਟਲ ਹੇਠ ਨਵਾਂ ਗੀਤ ਲੈ ਕੇ ਆਏ ਨੇ। ਇਸ ਗੀਤ ਨੂੰ ਐਮੀ ਵਿਰਕ ਅਤੇ ਗਾਇਕਾ ਗੁਰਲੇਜ਼ ਅਖਤਰ Gurlez Akhtar ਨੇ ਮਿਲਕੇ ਗਾਇਆ ਹੈ। ਇਹ ਗੀਤ ਚੱਕਵੀਂ ਬੀਟ ਵਾਲਾ ਸੌਂਗ ਹੈ, ਜਿਸ ਦੇ ਬੋਲ ਗਿੱਲ ਰੌਂਤੇ ਦੀ ਕਲਮ ‘ਚੋਂ ਨਿਕਲੇ ਨੇ। ਬਲੈਕ ਵਾਇਰਸ ਵੱਲੋਂ ਗਾਣੇ ਨੂੰ ਮਿਊਜ਼ਿਕ ਦਿੱਤਾ ਗਿਆ ਹੈ। Thenickseye ਵੱਲੋਂ ਗਾਣੇ ਦਾ ਲਿਰਿਕਲ ਵੀਡੀਓ ਤਿਆਰ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ। ਬਰਫੀ ਮਿਊਜ਼ਿਕ ਯੂਟਿਊਬ ਚੈਨਲ ਉੱਤੇ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ।
ਇਹ ਗੀਤ ਟਰੈਂਡਿੰਗ ‘ਚ ਚੱਲ ਰਿਹਾ ਹੈ। ਜੇ ਗੱਲ ਕਰੀਏ ਐਮੀ ਵਿਰਕ ਦੇ ਵਰਕ ਫਰੰਟ ਦੀ ਤਾਂ ਉਹ ਆਪਣੀ ਫ਼ਿਲਮ ‘ਕਿਸਮਤ 2’ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋਏ ਸੀ। ਇਹ ਫ਼ਿਲਮ ਬਾਕਸ ਆਫ਼ਿਸ ਉੱਤੇ ਕਮਾਲ ਦਾ ਪ੍ਰਦਰਸ਼ਨ ਕੀਤਾ ਹੈ। ਇਸ ਤੋਂ ਇਲਾਵਾ ਐਮੀ ਵਿਰਕ ਦੀ ਝੋਲੀ ਕਈ ਫ਼ਿਲਮਾਂ ਨੇ ਜਿਵੇਂ ‘ਜੰਞ’, ਸ਼ੇਰ ਬੱਗਾ, ‘ਦੇ ਦੇ ਗੇੜਾ’, ਆਜਾ ਮੈਕਸੀਕੋ ਚੱਲੀਏ ਤੋਂ ਇਲਾਵਾ ਕਈ ਹੋਰ ਫ਼ਿਲਮਾਂ ਵੀ ਹਨ। ਇਸ ਤੋਂ ਇਲਾਵਾ ਉਹ ਬਾਲੀਵੁੱਡ ਫ਼ਿਲਮਾਂ ‘ਚ ਵੀ ਨਜ਼ਰ ਆਉਣਗੇ। ਐਮੀ ਵਿਰਕ ਅਦਾਕਾਰੀ ਦੇ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਨਾਲ-ਨਾਲ ਕਈ ਹਿੱਟ ਗੀਤ ਵੀ ਦੇ ਰਹੇ ਹਨ।













