November 25, 2026, 5:40 am
----------- Advertisement -----------
HomeNewsBreaking Newsਸੁਖਬੀਰ ਬਾਦਲ ਤੇ ਹੋਏ ਹਮਲੇ ਤੇ ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ...

ਸੁਖਬੀਰ ਬਾਦਲ ਤੇ ਹੋਏ ਹਮਲੇ ਤੇ ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ, ਕਹੀ ਵੱਡੀ ਗੱਲ

Published on

----------- Advertisement -----------

ਦਿਨ ਚੜ੍ਹਦੇ ਹੀ ਸ੍ਰੀ ਦਰਬਾਰ ਸਾਹਿਬ ਵਿੱਚ ਸੇਵਾ ਤੇ ਬੈਠੇ ਪੰਜਾਬ ਦੇ ਉਪਮੁਖਮੰਤਰੀ ਸੁਖਬੀਰ ਬਾਦਲ ਤੇ ਹਮਲਾ ਹੋਇਆ ਹੈ।ਜਿਸਤੋਂ ਬਾਅਦ ਸਿਆਸਤ ਤੇਜ਼ ਹੋ ਗਈ ਹੈ। ਸ੍ਰੀ ਹਰਿਮੰਦਰ ਸਾਹਿਬ ਵਿਖੇ ਧਾਰਮਿਕ ਸਜ਼ਾ ਤਹਿਤ ਸੇਵਾ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ ਨੂੰ ਗੋਲ਼ੀ ਮਾਰਨ ਦਾ ਯਤਨ ਕੀਤਾ ਗਿਆ। ਅਤੀਤ ਵਿੱਚ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਿਲ ਡੇਰਾ ਬਾਬਾ ਨਾਨਕ ਦੇ ਨਰਾਇਣ ਸਿੰਘ ਨੇ ਸੁਖਬੀਰ ਸਿੰਘ ਉਤੇ ਫਾਇਰਿੰਗ ਕਰ ਦਿੱਤੀ। ਪੰਜਾਬ ਪੁਲਿਸ ਦੇ ਮੁਲਾਜ਼ਮ ਨੇ ਸਮਾਂ ਰਹਿੰਦੇ ਹੋਏ ਉਸ ਦੇ ਹਮਲੇ ਨੂੰ ਫੇਲ੍ਹ ਕਰ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਹਮਲੇ ਦੀ ਕੜੀ ਨਿੰਦਾ ਕੀਤੀ ਅਤੇ ਪੰਜਾਬ ਪੁਲਿਸ ਦੀ ਬਹਾਦਰੀ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਇਸ ਵੱਡੀ ਵਾਰਦਾਤ ਨੂੰ ਨਾਕਾਮ ਕਰਨ ’ਤੇ ਪੰਜਾਬ ਪੁਲਿਸ ਦੀ ਮੁਸਤੈਦੀ ਦੀ ਸ਼ਲਾਘਾ ਕੀਤੀ ਹੈ।ਸੀਐਮ ਮਾਨ ਨੇ ਆਪਣੇ ਐਕਸ ਹੈਂਡਲ ਉਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਵਾਰਦਾਤ ਹੋਣ ਤੋਂ ਰੋਕਿਆ। ਪੰਜਾਬ ਪੁਲਿਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ। ਪੁਲਿਸ ਨੇ ਆਪਣੀ ਮੁਸਤੈਦੀ ਨਾਲ ਮੌਕੇ ‘ਤੇ ਹੀ ਹਮਲਾਵਰ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ। ਮੈਂ ਪੁਲਿਸ ਦੀ ਮੁਸਤੈਦੀ ਦੀ ਸ਼ਲਾਘਾ ਕਰਦਾ ਹਾਂ, ਸੁਖਬੀਰ ਬਾਦਲ ਜੀ ‘ਤੇ ਹੋਏ ਹਮਲੇ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ। ਮੈਂ ਪੁਲਿਸ ਨੂੰ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਨੇ ਕਿ ਇਸ ਘਟਨਾ ਦੀ ਤੁਰੰਤ ਜਾਂਚ ਕਰਕੇ ਰਿਪੋਰਟ ਸੌਂਪਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...