June 27, 2026, 9:12 am
----------- Advertisement -----------
HomeNewsBreaking Newsਸੁਖਬੀਰ ਬਾਦਲ ਤੇ ਹਮਲੇ ਤੋਂ ਬਾਅਦ ਵਧਾਈ ਗਈ ਇਸ ਗੁਰੂ ਘਰ ਦੀ...

ਸੁਖਬੀਰ ਬਾਦਲ ਤੇ ਹਮਲੇ ਤੋਂ ਬਾਅਦ ਵਧਾਈ ਗਈ ਇਸ ਗੁਰੂ ਘਰ ਦੀ ਸੁਰੱਖਿਆ, ਹਰ ਇੱਕ ਤੇ ਰਹੇਗੀ ਬਾਜ਼ ਦੀ ਨਜ਼ਰ

Published on

----------- Advertisement -----------

 ਦਰਬਾਰ ਸਾਹਿਬ ਵਿਖੇ ਅੱਜ ਸੁਖਬੀਰ ਸਿੰਘ ਬਾਦਲ ਉੱਤੇ ਇੱਕ ਵਿਅਕਤੀ ਵੱਲੋਂ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ। ਇਸ ਮਾਮਲੇ ਤੋਂ ਬਾਅਦ ਪੰਜਾਬ ਸਰਕਾਰ ਸਵਾਲਾਂ ਦੇ ਘੇਰੇ ’ਚ ਆ ਗਈ ਹੈ। ਨਾਲ ਹੀ ਸੀਐੱਮ ਮਾਨ ਦੇ ਦਾਅਵੇ ਵੀ ਖੋਖਲ ਨਜ਼ਰ ਆ ਰਹੇ ਹਨ। ਸਭ ਤੋਂ ਹੈਰਾਨੀ ਦੀ ਗੱਲ ਇਹ ਹੈ ਕਿ ਵਿਅਕਤੀ ਬੀਤੇ ਦਿਨ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚਿਆ ਸੀ ਪਰ ਫਿਰ ਵੀ ਇਸ ਤਰ੍ਹਾਂ ਦੀ ਅਣਗਹਿਲੀ ਵਰਤੀ ਗਈ।  ਹਾਲਾਂਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਇੱਕ ਵੱਡਾ ਭਾਣਾ ਵਾਪਰਨ ਤੋਂ ਟਲ ਗਿਆ। ਉੱਥੇ ਹੀ ਹੁਣ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਿਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜਾਮ ਕੀਤੇ ਗਏ ਹਨ। ਦੱਸ ਦਈਏ ਕਿ 5 ਦਸੰਬਰ ਯਾਨੀ ਕੱਲ੍ਹ ਸੁਖਬੀਰ ਸਿੰਘ ਬਾਦਲ ਸਣੇ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਕੇ ਸੇਵਾ ਕਰਨਗੇ। ਜਿਸ ਨੂੰ ਲੈ ਕੇ ਅੱਜ ਏ.ਡੀ.ਜੀ.ਪੀ ਅਮਨ ਕਾਨੂੰਨ, ਐੱਸਪੀ ਐਸ ਪਰਮਾਰ ਤੇ ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਗੁਰਮੀਤ ਸਿੰਘ ਖੁਰਾਨਾ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਕੇ ਸੁਰੱਖਿਆ ਪ੍ਰਬੰਧਾਂ ਤੇ ਸਥਿਤੀ ਦਾ ਜਾਇਜਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਅੱਜ ਵਾਪਰੇ ਘਟਨਾ ਮਗਰੋਂ ਸਮੁੱਚੇ ਪੰਜਾਬ ’ਚ ਸੁਰੱਖਿਆ ਵਧਾਈ ਗਈ ਹੈ ਅਤੇ ਅੱਜ ਜਿੱਥੇ ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉੱਥੇ ਹੀ ਉਨ੍ਹਾਂ ਵੱਲੋਂ ਸੁਰੱਖਿਆ ਦਾ ਵੀ ਜਾਇਜਾ ਲਿਆ ਗਿਆ।  ਉਨ੍ਹਾਂ ਦੱਸਿਆ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਵਾਲੀ ਸੰਗਤ ਨੂੰ ਵੀ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਸੁਰੱਖਿਆ ਕਰਮੀਆਂ ਵੱਲੋਂ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਜਾਵੇਗੀ। ਨਾਲ ਹੀ ਹੀ ਸੁਰੱਖਿਆ ਦੇ ਪ੍ਰਬੰਧਾਂ ਨੂੰ ਵਧਾਇਆ ਗਿਆ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...