GPC ਦੇ ਅੰਤਰਿਮ ਕਮੇਟੀ ਦੇ ਮੈਂਬਰਾਂ ਨੇ ਅੱਜ ਸ੍ਰੀ ਅਕਾਲ ਤਕਤ ਸਾਹਿਬਹ ਦੇ ਜਥੇਦਾਰ ਨਾਲ ਮੁਲਾਕੀਤ ਕੀਤੀ ਹੈ। ਉਨ੍ਹਾਂ ਨੇ ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ 1984 ਤੋਂ ਬਾਅਦ ਦੂਜੀ ਬਾਰ ਸ੍ਰੀ ਦਰਬਾਰ ਸਾਹਿਬ ਤੇ ਚੱਲੀ ਹੈ ਗੋਲੀ।ਜਾਣਕਾਰੀ ਮੁਤਾਬਕ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੇ ਇਕ ਵਫ਼ਦ ਨੇ ਬੀਤੇ ਦਿਨੀਂ ਸੁਖਬੀਰ ਸਿੰਘ ਬਾਦਲ ਉੱਤੇ ਕਾਤਲਾਨਾ ਹਮਲਾ ਕਰਨ ’ਤੇ ਸ੍ਰੀ ਹਰਿਮੰਦਰ ਸਾਹਿਬ ਦੀ ਡਿਊਢੀ ਉੱਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ ਦੋਸ਼ੀ ਨਰਾਇਣ ਸਿੰਘ ਚੌੜਾ ਖਿਲਾਫ਼ ਕਾਰਵਾਈ ਲਈ ਮੰਗ ਪੱਤਰ ਸੌਂਪਿਆ।ਉਹਨਾਂ ਦੱਸਿਆ ਕਿ 1984 ਤੋਂ ਬਾਅਦ ਪਹਿਲੀ ਵਾਰ ਸ੍ਰੀ ਦਰਬਾਰ ਸਾਹਿਬ ’ਤੇ ਗੋਲੀ ਚੱਲੀ ਹੈ। ਉਹਨਾਂ ਕਿਹਾ ਕਿ ਅਸੀਂ ਮੰਗ ਪੱਤਰ ਜਥੇਦਾਰ ਸਾਹਿਬ ਨੂੰ ਸੌਂਪਿਆ ਹੈ ਜਿਸ ਵਿਚ ਮੰਗ ਕੀਤੀ ਹੈ ਕਿ ਸ੍ਰੀ ਦਰਬਾਰ ਸਾਹਿਬ ’ਤੇ ਗੋਲੀ ਲੱਗਣ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤੇ ਮਰਿਆਣਾ ਨੂੰ ਸੱਟ ਵੱਜੀ ਹੈਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਤੁਗਲਵਾਲਾ, ਪਰਮਜੀਤ ਸਿੰਘ ਖ਼ਾਲਸਾ, ਅਮਰੀਕ ਸਿੰਘ ਵਿਛੋਆ, ਰਵਿੰਦਰ ਸਿੰਘ ਖ਼ਾਲਸਾ ਸ਼ਾਮਿਲ ਸਨ। ਸ਼੍ਰੋਮਣੀ ਕਮੇਟੀ ਦੇ ਇਸ ਵਫ਼ਦ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੋਂ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਪੰਥ ਵਿਚੋਂ ਛੇਕੇ ਜਾਣ ਦੀ ਮੰਗ ਕੀਤੀ।
----------- Advertisement -----------
ਸੁਖਬੀਰ ਬਾਦਲ ਤੇ ਹਮਲੇ ਤੋਂ ਬਾਅਦ ਚੌੜਾ ਖਿਲਾਫ ਕਾਰਵਾਈ ਦੀ ਉਠੀ ਮੰਗ,ਦਿੱਤਾ ਮੰਗ ਪੱਤਰ
Published on
----------- Advertisement -----------












