November 10, 2026, 9:43 am
----------- Advertisement -----------
HomeNewsBreaking Newsਔਰਤ ਦਾ ਕਤਲ ਕਰਨ ਮਗਰੋਂ ਨੌਜਵਾਨ ਨੇ ਲਗਾਈ ਅੱਗ ,ਫਿਰ ਖੁਦ ਵੀ...

ਔਰਤ ਦਾ ਕਤਲ ਕਰਨ ਮਗਰੋਂ ਨੌਜਵਾਨ ਨੇ ਲਗਾਈ ਅੱਗ ,ਫਿਰ ਖੁਦ ਵੀ ਚੁੱਕਿਆ ਖੌਫਨਾਕ ਕਦਮ

Published on

----------- Advertisement -----------

 ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਵਿੱਚ ਪਿੰਡ ਬੋੜਾਵਾਲ ਵਿੱਚ ਇੱਕ ਨੌਜਵਾਨ ਵੱਲੋਂ ਇੱਕ ਔਰਤ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਤੇਲ ਛਿੜਕ ਕੇ ਸਾੜਨ ਤੋਂ ਬਾਅਦ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਬੋੜਾਵਾਲਾ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਮੇਜਰ ਸਿੰਘ ਨਾਮ ਦੇ ਨੌਜਵਾਨ ਨੇ ਆਪਣੀ ਪ੍ਰੇਮਿਕਾ ਦੇ ਸਿਰ ਉਪਰ ਹਮਲਾ ਕਰਕੇ ਬੁਰੀ ਤਰ੍ਹਾਂ ਜ਼ਖ਼ਮੀ ਕਰਨ ਤੋਂ ਬਾਅਦ ਤੇਲ ਛਿੜਕ ਕੇ ਸਾੜ ਦਿੱਤਾ ਅਤੇ ਉਸ ਤੋਂ ਬਾਅਦ ਖੁਦ ਨੂੰ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪਿੰਡ ਵਾਲਿਆਂ ਨੇ ਦੱਸਿਆ ਕਿ ਮੇਜਰ ਸਿੰਘ ਨੇ ਲੜਕੀ ਮਨਜੀਤ ਕੌਰ ਨੂੰ ਘੜੀਸ ਕੇ ਆਪਣੇ ਘਰ ਲੈ ਗਿਆ ਅਤੇ ਉਸ ਦੇ ਸਿਰ ਉਤੇ ਵਾਰ ਕਰਕੇ ਜ਼ਖ਼ਮੀ ਕਰ ਦਿੱਤਾ। ਇਸ ਤੋਂ ਬਾਅਦ ਤੇਲ ਛਿੜਕ ਕੇ ਉਸ ਨੂੰ ਸਾੜ ਦਿੱਤਾ। ਇਸ ਤੋਂ ਬਾਅਦ ਮੁਲਜ਼ਮ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਪਿੰਡ ਬੋੜਾਵਾਲ ਵਿਖੇ ਮਨਜੀਤ ਕੌਰ ਦੇ ਪਤੀ ਨੇ ਪੁਲਿਸ ਨੂੰ ਦਿੱਤੇ ਬਿਆਨ ਅਨੁਸਾਰ ਦੱਸਿਆ ਕਿ ਬੋੜਾਵਾਲ ਦੇ ਮੇਜਰ ਸਿੰਘ ਨਾਂਅ ਦੇ ਵਿਅਕਤੀ ਨਾਲ ਉਸ ਦੀ ਪਤਨੀ ਦੀ ਗੱਲਬਾਤ ਸੀ ਪਰ ਉਹ ਹੁਣ ਉਸ ਤੋਂ ਨਫ਼ਰਤ ਕਰਦੀ ਸੀ ਪਰ ਮੇਜਰ ਸਿੰਘ ਉਸ ਦਾ ਖਹਿੜਾ ਨਹੀਂ ਛੱਡ ਰਿਹਾ ਸੀ। ਉਸਦੀ ਪਤਨੀ ਬੁਢਲਾਡਾ ਵਿਖੇ ਸਿਲਾਈ ਦਾ ਕੰਮ ਕਰਦੀ ਸੀ। ਕੱਲ੍ਹ ਸ਼ਾਮ ਨੂੰ ਕੰਮ ਤੋਂ ਦੇਰੀ ਹੋਣ ਕਾਰਨ ਉਹ ਆਪਣੀ ਪਤਨੀ ਨੂੰ ਘਰੋਂ ਲੈਣ ਲਈ ਜਾ ਰਿਹਾ ਸੀ ਪਰ ਉਸ ਦੀ ਪਤਨੀ ਪੈਦਲ ਘਰ ਆ ਰਹੀ ਸੀ ਤਾਂ ਅਚਾਨਕ ਮੇਜਰ ਸਿੰਘ ਉਸ ਦੀ ਪਤਨੀ ਨੂੰ ਘੜੀਸ ਕੇ ਆਪਣੇ ਘਰ ਲੈ ਗਿਆ ਅਤੇ ਉਹ ਵੀ ਉਸ ਦੇ ਪਿੱਛੇ ਗਿਆ ਤਾਂ ਉਸ ਦੇ ਵੇਖਦੇ-ਵੇਖਦੇ ਮੇਜਰ ਸਿੰਘ ਨੇ ਟੂਟੀ ਵਾਲੀ ਪਾਈਪ ਉਸ ਦੀ ਪਤਨੀ ਦੇ ਸਿਰ ‘ਤੇ ਮਾਰੀ ਅਤੇ ਉਹ ਬੇਹੋਸ਼ ਹੋ ਗਈ।ਫਿਰ ਉਸ ਨੇ ਤੇਲ ਵਾਲੀ ਕੈਨੀ ਵਿਚੋਂ ਤੇਲ ਪਾ ਕੇ ਮਨਜੀਤ ਕੌਰ ਨੂੰ ਅੱਗ ਲਗਾ ਦਿੱਤੀ, ਜਿਸ ਦੀ ਕਾਰਨ ਮੌਕੇ ਉਤੇ ਮੌਤ ਹੋ ਗਈ ਅਤੇ ਮੌਕੇ ਤੋਂ ਮੇਜਰ ਸਿੰਘ ਫਰਾਰ ਹੋ ਗਿਆ। ਪੁਲਿਸ ਨੇ ਮ੍ਰਿਤਕ ਮਨਜੀਤ ਕੌਰ ਦੇ ਪਤੀ ਦੇ ਬਿਆਨ ਮੇਜਰ ਸਿੰਘ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਉਧਰ ਦੇਰ ਰਾਤ ਮੇਜਰ ਸਿੰਘ ਨੇ ਆਪਣੇ ਘਰ ਆ ਕੇ ਖ਼ੁਦਕੁਸ਼ੀ ਕਰ ਲਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...