June 27, 2026, 6:02 pm
----------- Advertisement -----------
HomeNewsBreaking News16 ਸਾਲ ਦੀ ਉਮਰ ਤੋਂ ਆਏ ਸਨ ਬਾਣੇ ਚ, ਵਿਵਾਦਾਂ ਚ ਰਹਿਣ...

16 ਸਾਲ ਦੀ ਉਮਰ ਤੋਂ ਆਏ ਸਨ ਬਾਣੇ ਚ, ਵਿਵਾਦਾਂ ਚ ਰਹਿਣ ਵਾਲੇ,ਜਾਣੋਂ ਕੋਣ ਨੇ ਢੱਡਰੀਆਂ ਵਾਲੇ ?

Published on

----------- Advertisement -----------

ਪੰਜਾਬ ਦੇ ਪਟਿਆਲਾ ਜਿਲ੍ਹੇ ਵਿੱਚ ਪੈਂਦੇ ਗੁਰਦੁਆਰਾ ਪਰਮੇਸ਼ਵਰ ਦੁਆਰ ਦੇ ਮੁਖੀ ਰਣਜੀਤ ਸਿੰਘ ਢੱਡਰੀਆਂ ਵਾਲੇ ਖਿਲਾਫ 12 ਸਾਲ ਪੁਰਾਣੇ ਕਥਿਤ ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਪੁਸ਼ਟੀ ਪੰਜਾਬ ਦੇ ਪੁਲਿਸ ਮੁਖੀ ਗੌਰਵ ਯਾਦਵ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਬਕਾਇਦਾ ਹਲਫ਼ਨਾਮਾ ਦਾਇਰ ਕਰਕੇ ਕੀਤੀ ਗਈ ਹੈ। ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਧਾਰਾ 302,376 ਅਤੇ 506 ਤਹਿਤ ਕੇਸ ਦਰਜ ਕੀਤਾ ਗਿਆ ਹੈ।16 ਸਾਲ ਦੀ ਉਮਰ ‘ਚ ਉਹ ਸਿੱਖੀ ਪ੍ਰਚਾਰ ਦੇ ਖੇਤਰ ‘ਚ ਆਏ ਸਨ। ਉਨ੍ਹਾਂ ਨੇ ਪਟਿਆਲਾ ਤੋਂ ਸੰਗਰੂਰ ਮਾਰਗ ‘ਤੇ 15 ਕਿਲੋਮੀਟਰ ਦੂਰ ਸ਼ੇਖੂਪੁਰਾ ਪਿੰਡ ‘ਚ ਗੁਰਦੁਆਰਾ ਪਰਮੇਸ਼ਵਰ ਦੁਆਰ ਬਣਾਇਆ ਹੋਇਆ ਹੈ।ਇਸ ਵੇਲੇ ਇਸ ਵਿਸ਼ਾਲ ਡੇਰੇ ਦੇ ਨਾਂ ਉੱਤੇ 32 ਏਕੜ ਦੇ ਲਗਪਗ ਜ਼ਮੀਨ ਹੈ। ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦਾ ਪੂਰੇ ਪੰਜਾਬ ‘ਚ ਵੱਡਾ ਰਣਜੀਤ ਸਿੰਘ ਢੱਡਰੀਆਂ 16 ਸਾਲ ਦੀ ਉਮਰ ‘ਚ  ਸਿੱਖੀ ਪ੍ਰਚਾਰ ਦੇ ਖੇਤਰ ‘ਚ ਆਏ ਸਨ। ਉਨ੍ਹਾਂ ਨੇ ਪਟਿਆਲਾ ਤੋਂ ਸੰਗਰੂਰ ਮਾਰਗ ‘ਤੇ 15 ਕਿਲੋਮੀਟਰ ਦੂਰ ਸ਼ੇਖੂਪੁਰਾ ਪਿੰਡ ‘ਚ ਗੁਰਦੁਆਰਾ ਪਰਮੇਸ਼ਵਰ ਦੁਆਰ ਬਣਾਇਆ ਹੋਇਆ ਹੈ। ਇਸ ਵੇਲੇ ਇਸ ਵਿਸ਼ਾਲ ਡੇਰੇ ਦੇ ਨਾਂ ਉੱਤੇ 32 ਏਕੜ ਦੇ ਲਗਪਗ ਜ਼ਮੀਨ ਹੈ। ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦਾ ਪੂਰੇ ਪੰਜਾਬ ‘ਚ ਵੱਡਾ ਜਨ-ਆਧਾਰ ਹੈ।।17 ਮਈ 2016 ਦੀ ਸ਼ਾਮ ਨੂੰ ਇੱਕ ਧਾਰਮਿਕ ਦੀਵਾਨ ਵਿੱਚ ਜਾਣ ਵੇਲੇ ਰਣਜੀਤ ਸਿੰਘ ਢੱਡਰੀਆਂ ਵਾਲੇ ‘ਤੇ ਲੁਧਿਆਣਾ ‘ਚ 2 ਦਰਜਨ ਦੇ ਕਰੀਬ ਹਥਿਆਰਬੰਦ ਵਿਅਕਤੀਆਂ ਨੇ ਜਾਨਲੇਵਾ ਹਮਲਾ ਕਰ ਦਿੱਤਾ ਸੀ।ਇਸ ਦੌਰਾਨ ਰਣਜੀਤ ਸਿੰਘ ਢੱਡਰੀਆਂਵਾਲੇ ਦਾ ਇੱਕ ਸਾਥੀ ਭੁਪਿੰਦਰ ਸਿੰਘ ਖਾਸੀ ਕਲਾਂ ਦੀ ਮੌਤ ਹੋ ਗਈ ਸੀ ਤੇ ਇਸ ਹਮਲੇ ਤੋਂ ਬਾਅਦ ਰਣਜੀਤ ਸਿੰਘ ਢੱਡਰੀਆਂਵਾਲੇ ਨੇ ਹਰਨਾਮ ਸਿੰਘ ਧੁੰਮਾ ‘ਤੇ ਇਹ ਹਮਲਾ ਕਰਵਾਉਣ ਦਾ ਦੋਸ਼ ਲਗਾਤਾਰ ਜਨਤਰ ਤੌਰ ਉੱਤੇ ਲਗਾਉਂਦੇ ਰਹੇ ਹਨ।ਦੋਵਾਂ ਧਿਰਾਂ ਵਿਚਾਲੇ ਵਿਚਾਰਧਾਰਕ ਮਤਭੇਦ ਸਮੇਂ-ਸਮੇਂ ਉੱਤੇ ਸੁਰਖੀਆਂ ਬਣਦੇ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...