September 28, 2026, 10:40 pm
----------- Advertisement -----------
HomeNewsBreaking Newsਨਾਮਜ਼ਦਗੀਆਂ ਭਰਨ ਨੂੰ ਲੈਕੇ ਹੋਇਆ ਖੂਬ ਹੰਗਾਮਾ,ਖੋਹੇ ਇੱਕ ਦੂਜੇ ਦੇ ਕਾਗਜ਼

ਨਾਮਜ਼ਦਗੀਆਂ ਭਰਨ ਨੂੰ ਲੈਕੇ ਹੋਇਆ ਖੂਬ ਹੰਗਾਮਾ,ਖੋਹੇ ਇੱਕ ਦੂਜੇ ਦੇ ਕਾਗਜ਼

Published on

----------- Advertisement -----------

 ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ ਹੈ। ਪੰਜਾਬ ਪੁਲਿਸ ਵਲੋਂ ਪਟਿਆਲਾ ਦੇ ਐਮ.ਸੀ. ਦਫ਼ਤਰ ਦੇ ਬਾਹਰ ਗੇਟ ਬੰਦ ਕਰਕੇ ਭਾਜਪਾ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਰੋਕਿਆ ਜਾ ਰਿਹਾ ਹੈ। ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀ ਮਹਾਰਾਣੀ ਪ੍ਰਨੀਤ ਕੌਰ, ਸਾਬਕਾ ਮੰਤਰੀ ਰਾਣਾ ਸੋਢੀ, ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਬੀਬੀ ਜੈ ਇੰਦਰ ਕੌਰ ਸਮੇਤ ਸੀਨੀਅਰ ਆਗੂਆਂ ਨੂੰ ਵੀ ਗੇਟ ’ਤੇ ਹੀ ਰੋਕ ਲਿਆ ਗਿਆ।ਇਸੇ ਦੌਰਾਨ ਨਾਮਜ਼ਦਗੀਆਂ ਭਰਨ ਨੂੰ ਲੈ ਕੇ ਜ਼ਬਰਦਸਤ ਹੰਗਾਮਾ ਹੋਇਆ ਹੈ। ਜਦੋਂ ਇੱਕ ਵਿਅਕਤੀ ਦੇ ਵਲੋਂ ਦੋ ਭਾਜਪਾਈ ਉਮੀਦਵਾਰਾਂ ਦੀਆਂ ਨਾਮਜ਼ਦਗੀ ਵਾਲੀਆਂ ਫ਼ਾਈਲਾਂ ਹੀ ਖੋਹ ਲਈਆਂ ਗਈਆਂ ਅਤੇ ਉਕਤ ਵਿਅਕਤੀ ਮੌਕੇ ਤੋਂ ਭੱਜ ਗਿਆ। ਇਹ ਸਾਰੀ ਵਾਰਦਾਤ ਪੁਲਿਸ ਦੀ ਮੌਜ਼ੂਦਗੀ ਵਿੱਚ ਵਾਪਰੀ। ਦੱਸਿਆ ਜਾ ਰਿਹਾ ਹੈ ਕਿ, ਖ਼ਬਰਾਂ ਇਹ ਵੀ ਹਨ ਕਿ, ਵਿਰੋਧ ਪ੍ਰਦਰਸ਼ਨ ਦੇ ਦੌਰਾਨ ਇਕ ਉਮੀਦਵਾਰ ਨੇ ਆਪਣੇ ਹੀ ਕਾਗਜ਼ ਖੁਦ ਪਾੜ ਦਿੱਤੇ।ਇਸ ਦੇ ਨਾਲ ਹੀ ਕਾਂਗਰਸੀ ਆਗੂਆਂ ਨੇ ਇਹ ਵੀ ਦੋਸ਼ ਲਾਇਆ ਹੈ ਕਿ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਗਿਆ। ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਸਾਰੇ ਗੇਟ ਬੰਦ ਕਰ ਦਿੱਤੇ ਹਨ। ਹੁਣ ਲੋਕਾਂ ਨੂੰ ਸਿਰਫ਼ ਇੱਕ ਗੇਟ ਰਾਹੀਂ ਹੀ ਅੰਦਰ ਜਾਣ ਦੀ ਇਜਾਜ਼ਤ ਹੈ।ਆਮ ਆਦਮੀ ਪਾਰਟੀ ਦੇ ਆਗੂ ਜੌਨੀ ਕੋਹਲੀ ਨੇ ਮੀਡੀਆ ਨੂੰ ਦੱਸਿਆ ਕਿ ਇਹ ਸਭ ਡਰਾਮਾ ਹੈ। ਉਨ੍ਹਾਂ ਕਿਹਾ ਕਿ ਅੰਦਰ ਸਿਰਫ਼ ਉਮੀਦਵਾਰ ਅਤੇ ਪ੍ਰਸਤਾਵਕ ਹੀ ਜਾ ਰਹੇ ਹਨ। ਕੰਮ ਬਹੁਤ ਹੀ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਚੋਣ ਨਹੀਂ ਲੜਨਾ ਚਾਹੁੰਦੇ। ਉਸ ਦੀ ਪਤਨੀ ਵੀ ਨਾਮਜ਼ਦਗੀ ਭਰਨ ਲਈ ਅੰਦਰ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...