September 26, 2026, 7:06 pm
----------- Advertisement -----------
HomeNewsBreaking Newsਕਿਸਾਨਾਂ ਦੇ ਹੱਕ ਚ ਆਏ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕਿਹਾ, ਜਲਦ ਕਰੇ...

ਕਿਸਾਨਾਂ ਦੇ ਹੱਕ ਚ ਆਏ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕਿਹਾ, ਜਲਦ ਕਰੇ ਕੇਂਦਰ ਮਸਲੇ ਦਾ ਹੱਲ

Published on

----------- Advertisement -----------

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਭਖਦੇ ਮਸਲਿਆਂ ਦੇ ਹੱਲ ਲਈ ਉਨ੍ਹਾਂ ਨਾਲ ਸਾਰਥਕ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਕਿਸਾਨਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨ ਅਤੇ ਇਨ੍ਹਾਂ ਦੇ ਤੁਰੰਤ ਹੱਲ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ, ਜਿਨ੍ਹਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਰੰਟੀ ਅਤੇ  ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨਾ ਸ਼ਾਮਲ ਹੈ, ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਅਪੀਲ ਕੀਤੀ। ਸਪੀਕਰ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਜੋ 30 ਨਵੰਬਰ ਤੋਂ ਖਨੌਰੀ ਸਰਹੱਦ ਵਿਖੇ ਭੁੱਖ ਹੜਤਾਲ ‘ਤੇ ਬੈਠੇ ਹਨ, ਦੀ ਸਿਹਤ ‘ਤੇ ਵੀ ਡੂੰਘੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਕੈਂਸਰ ਦਾ ਮਰੀਜ਼ ਹੋਣ ਦੇ ਬਾਵਜੂਦ ਕਿਸਾਨ ਆਗੂ ਡੱਲੇਵਾਲ ਕੇਂਦਰ ਤੋਂ ਮੰਗਾਂ ਮਨਾਉਣ ਲਈ ਮਰਨ ਵਰਤ ‘ਤੇ ਬੈਠੇ ਹਨ। ਸ. ਸੰਧਵਾਂ ਨੇ ਕਿਸਾਨ ਆਗੂ ਦੀ ਜਾਨ ਬਚਾਉਣ ‘ਤੇ ਜ਼ੋਰ ਦਿੰਦਿਆਂ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਸ. ਡੱਲੇਵਾਲ ਨੂੰ ਭੁੱਖ ਹੜਤਾਲ ਖਤਮ ਕਰਨ ਲਈ ਮਨਾਵੇ। ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਨੂੰ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਗਤੀਰੋਧ ਨੂੰ ਤੋੜਨ ਲਈ ਉਸਾਰੂ ਪਹੁੰਚ ਅਪਣਾਉਣ ਅਤੇ ਚੱਲ ਰਹੇ ਧਰਨਿਆਂ ਦਾ ਸਾਰਥਕ ਹੱਲ ਕੱਢਣ।ਕਿਸਾਨਾਂ ਲਈ ਆਪਣੀ ਹਮਾਇਤ ਨੂੰ ਦੁਹਰਾਉਂਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਜਾਇਜ਼ ਹਨ, ਜਿਨ੍ਹਾਂ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਸਾਨ ਭਾਈਚਾਰੇ ਦੀਆਂ ਚਿੰਤਾਵਾਂ/ਮਸਲਿਆਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਮਿਸਾਲੀ ਕਾਰਵਾਈ ਕਰਨ ਦੀ ਅਪੀਲ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...