November 16, 2026, 10:53 am
----------- Advertisement -----------
HomeNewsEntertainmentਪੰਜਾਬੀ ਅਦਾਕਾਰਾ ਮਾਹੀ ਗਿੱਲ ਤੇ ਅਦਾਕਾਰ ਹੋਬੀ ਧਾਲੀਵਾਲ ਹੋਏ ਭਾਜਪਾ ’ਚ ਸ਼ਾਮਲ

ਪੰਜਾਬੀ ਅਦਾਕਾਰਾ ਮਾਹੀ ਗਿੱਲ ਤੇ ਅਦਾਕਾਰ ਹੋਬੀ ਧਾਲੀਵਾਲ ਹੋਏ ਭਾਜਪਾ ’ਚ ਸ਼ਾਮਲ

Published on

----------- Advertisement -----------

ਮਸ਼ਹੂਰ ਪੰਜਾਬੀ ਅਦਾਕਾਰਾ ਮਾਹੀ ਗਿੱਲ ਤੇ ਅਦਾਕਾਰ ਹੋਬੀ ਧਾਲੀਵਾਲ ਅੱਜ ਭਾਜਪਾ ’ਚ ਸ਼ਾਮਲ ਹੋ ਗਏ ਹਨ। ਭਾਰਤੀ ਜਨਤਾ ਪਾਰਟੀ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਇਨ੍ਹਾਂ ਦੋਵਾਂ ਕਲਾਕਾਰਾਂ ਨੂੰ ਆਪਣੀ ਪਾਰਟੀ ’ਚ ਸ਼ਾਮਲ ਕੀਤਾ ਹੈ। ਮਾਹੀ ਗਿੱਲ ਮੂਲ ਰੂਪ ਵਿੱਚ ਪਾਇਲ ਦੇ ਧਮੋਟ ਦੀ ਰਹਿਣ ਵਾਲੀ ਹੈ। ਉਨ੍ਹਾਂ ਦੇ ਪਿਤਾ ਅਵਤਾਰ ਗਿੱਲ ਪੰਜਾਬ ਸਰਕਾਰ ਵਿੱਚ ਉਪ ਆਰਥਿਕ ਸਲਾਹਕਾਰ ਰਹਿ ਚੁੱਕੇ ਹਨ। ਉਸ ਦੀ ਮਾਤਾ ਨਰਿੰਦਰ ਕੌਰ ਗਿੱਲ ਚੰਡੀਗੜ੍ਹ ਵਿੱਚ ਸੀਨੀਅਰ ਲੈਕਚਰਾਰ ਰਹਿ ਚੁੱਕੀ ਹੈ। ਇਸ ਦੇ ਨਾਲ ਹੀ ਕਮਲਜੀਤ ਸਿੰਘ ਉਰਫ ਹੌਬੀ ਧਾਲੀਵਾਲ ਮਲੇਰਕੋਟਲਾ ਦਾ ਰਹਿਣ ਵਾਲਾ ਹੈ ਅਤੇ ਇਸ ਸਮੇਂ ਪਟਿਆਲਾ ਵਿੱਚ ਰਹਿ ਰਿਹਾ ਹੈ। ਉਸਨੇ ਪੰਜਾਬ ਦੀਆਂ ਕਈ ਫਿਲਮਾਂ ਵਿੱਚ ਕੰਮ ਕੀਤਾ ਹੈ।

ਇਸ ਮੌਕੇ ਮਾਹੀ ਗਿੱਲ ਨੇ ਕਿਹਾ ਕਿ ਮੈਂ ਅੱਜ ਇੱਕ ਨਵੇਂ ਰਾਹ ‘ਤੇ ਤੁਰਨ ਜਾ ਰਹੀ ਹਾਂ। ਮੈਂ ਕੋਈ ਗਲਤੀ ਵੀ ਕਰ ਸਕਦੀ ਹਾਂ ਪਰ ਮੈਂ ਦਿਲ ਤੋਂ ਕੰਮ ਕਰਨਾ ਚਾਹੁੰਦੀ ਹਾਂ। 6 ਸਾਲ ਪਹਿਲਾਂ ਮੈਂ ਇੱਕ ਪਾਰਟੀ ਵਿੱਚ ਸ਼ਾਮਲ ਹੋਣਾ ਚਾਹੁੰਦੀ ਸੀ। ਮੈਂ ਪੰਜਾਬ ਦੀਆਂ ਕੁੜੀਆਂ ਲਈ ਬਹੁਤ ਕੁਝ ਕਰਨਾ ਚਾਹੁੰਦੀ ਹਾਂ। ਅੱਜ ਮੈਨੂੰ ਇੱਕ ਬਹੁਤ ਵਧੀਆ ਪਲੇਟਫਾਰਮ ਮਿਲਿਆ ਹੈ। ਸਾਡੀ ਪਾਰਟੀ ਕੇਂਦਰ ਵਿੱਚ ਹੈ, ਇਸ ਲਈ ਮੈਂ ਪੰਜਾਬ ਦੀਆਂ ਕੁੜੀਆਂ ਲਈ ਪੁਲ ਬਣਾਉਣਾ ਚਾਹੁੰਦੀ ਹਾਂ।

ਹੌਬੀ ਧਾਲੀਵਾਲ ਨੇ ਕਿਹਾ ਕਿ ਮੈਂ ਪਹਿਲੀ ਵਾਰ ਭਾਜਪਾ ਵਿੱਚ ਸ਼ਾਮਲ ਹੋ ਰਿਹਾ ਹਾਂ। ਮੈਂ ਪੰਜਾਬ ਨੂੰ ਬਹੁਤ ਪਿਆਰ ਕਰਦਾ ਹਾਂ। ਉਨ੍ਹਾਂ ਕਿਹਾ ਕਿ 1947 ਤੋਂ ਬਾਅਦ ਪੰਜਾਬ ਵਿੱਚ ਭਾਜਪਾ ਦੀ ਸੋਚ ਦੀ ਕੋਈ ਚਰਚਾ ਨਹੀਂ ਹੋਈ। ਮੇਰੀ ਕੋਸ਼ਿਸ਼ ਹੈ ਕਿ ਭਾਜਪਾ ਦੀ ਸੋਚ ਨੂੰ ਪੰਜਾਬ ਲੈ ਕੇ ਆਵਾ । ਉਨ੍ਹਾਂ ਬਾਰੇ ਲੋਕਾਂ ਨੂੰ ਜਾਗਰੂਕ ਕਰੋ ਅਤੇ ਮੈਂ ਲੋਕਾਂ ਦੀ ਆਵਾਜ਼ ਭਾਜਪਾ ਦੀ ਉੱਚ ਲੀਡਰਸ਼ਿਪ ਤੱਕ ਪਹੁੰਚਾਵਾਂਗਾ। ਉਹਨਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਸਮਝਦਾਰ ਵਿਅਕਤੀ ਜੁੜ ਰਿਹਾ ਹੈ ਤੇ ਪਾਰਟੀ ਦੀ ਤਰੱਕੀ ਲਈ ਕੰਮ ਕਰ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...