November 11, 2026, 2:30 pm
----------- Advertisement -----------
HomeNewsBreaking Newsਭਾਰ ਘਟਾਉਣ ਦੇ ਚੱਕਰ ਚ ਗਈ ਨੌਜਵਾਨ ਦੀ ਜਾਨ, ਦੌੜ ਲਗਾਉਂਦੇ ਸਮੇਂ...

ਭਾਰ ਘਟਾਉਣ ਦੇ ਚੱਕਰ ਚ ਗਈ ਨੌਜਵਾਨ ਦੀ ਜਾਨ, ਦੌੜ ਲਗਾਉਂਦੇ ਸਮੇਂ ਮੌ+ਤ 

Published on

----------- Advertisement -----------

ਤਰਨਤਾਰਨ ’ਚ ਖਡੂਰ ਸਾਹਿਬ ਦੇ ਪਿੰਡ ਡੇਹਰਾ ਸਾਹਿਬ ’ਚ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।  11ਵੀਂ ਕਲਾਸ ਦੀ ਵਿਦਿਆਰਥਣ ਨੂੰ ਸਕੂਲ ਕੰਪਲੈਕਸ ਦੀ ਗਰਾਊਂਡ ਵਿਚ ਦੌੜ ਲਗਾਉਂਦੇ ਸਮੇਂ ਦਿਲ ਦਾ ਦੌਰਾ ਪੈਣ ਨਾਲ  ਸਕੂਲ ’ਚ ਵਿਚ ਮੌਤ ਹੋ ਗਈ ਹੈ।  ਮ੍ਰਿਤਕ ਦੀ ਪਛਾਣ ਹਰਲੀਨ ਕੌਰ ਵਜੋਂ ਹੋਈ ਹੈ। ਘਟਨਾ ਸਕੂਲ ਵਿਚ ਲੱਗੇ ਸੀ. ਸੀ. ਟੀ. ਵੀ ਕੈਮਰੇ ’ਚ ਕੈਦ ਹੋ ਗਈ ਹੈ। ਜ਼ਿਲ੍ਹੇ ਦੇ ਬਾਬਾ ਦੀਪ ਸਿੰਘ ਪਬਲਿਕ ਸਕੂਲ ਡੇਹਰਾ ਸਾਹਿਬ ਦੀ 11ਵੀਂ ਜਮਾਤ ਦੀ ਵਿਦਿਆਰਥਣ ਹਰਲੀਨ ਕੌਰ (15) ਵਾਸੀ ਪਿੰਡ ਰਾਹਲ ਚਾਹਲ ਜ਼ਿਲ੍ਹਾ ਤਰਨਤਾਰਨ ਬੀਤੇ ਕੱਲ ਸ਼ੁੱਕਰਵਾਰ ਸਕੂਲ ਖ਼ਤਮ ਹੋਣ ਤੋਂ ਬਾਅਦ ਸ਼ਾਮ ਸਮੇਂ ਸਕੂਲ ਦੀ ਗਰਾਊਂਡ ਵਿਚ ਦੌੜ ਲਗਾ ਰਹੀ ਸੀ ਕਿਉਂਕਿ ਉਸ ਦਾ ਭਾਰ ਲੋੜ ਤੋਂ ਜ਼ਿਆਦਾ ਸੀ। ਮਾਪਿਆਂ ਦੇ ਕਹਿਣ ਦੌਰਾਨ ਦੂਸਰੇ ਦਿਨ ਆਪਣਾ ਭਾਰ ਘਟਾਉਣ ਦੇ ਮਕਸਦ ਨਾਲ ਸਕੂਲ ’ਚ ਦੌੜ ਲਗਾਉਣ ਪੁੱਜੀ ਹਰਲੀਨ ਕੌਰ ਨੇ ਅਜੇ ਇੱਕੋ ਚੱਕਰ ਗਰਾਊਂਡ ਦਾ ਲਗਾਇਆ ਸੀ ਕਿ ਉਹ ਅਚਾਨਕ ਗਰਾਊਂਡ ਵਿਚ ਡਿੱਗ ਪਈ। ਇਸ ਸਬੰਧੀ ਸਕੂਲ ਦੇ ਮਾਲਕ ਗੁਰਪ੍ਰਤਾਪ ਸਿੰਘ ਪੰਨੂ ਵੱਲੋਂ ਆਪਣੀ ਕਾਰ ’ਚ ਉਸ ਨੂੰ ਨਜ਼ਦੀਕੀ ਹਸਪਤਾਲ ਵਿਖੇ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਸਕੂਲ ਦੇ ਮਾਲਕ ਗੁਰਪ੍ਰਤਾਪ ਸਿੰਘ ਨੇ ਦੱਸਿਆ ਕਿ ਹਰਲੀਨ ਕੌਰ  11ਵੀਂ ਜਮਾਤ ਦੀ ਵਿਦਿਆਰਥਣ ਸੀ, ਜਿਸਨੇ ਆਰਟਸ ਦੇ ਸਬਜੈਕਟ ਰੱਖੇ ਹੋਏ ਸਨ ਜਿਸ ਨੂੰ ਬੀਤੇ ਕੱਲ ਸ਼ਾਮ ਉਸਦਾ ਵੱਡਾ ਭਰਾ ਦੌੜ ਲਗਾਉਣ ਲਈ ਸਕੂਲ ਵਿਚ ਛੱਡ ਕੇ ਗਿਆ ਸੀ। ਜਿਸ ਤੋਂ ਕੁਝ ਸਮੇਂ ਬਾਅਦ ਹੀ ਉਸ ਦੀ ਮੌਤ ਹੋ ਗਈ। ਅੱਜ ਸ਼ਨੀਵਾਰ ਪਿੰਡ ਰਾਹੁਲ ਚਾਹਲ ਵਿਖੇ ਹਰਲੀਨ ਕੌਰ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...