August 15, 2026, 9:50 pm
----------- Advertisement -----------
HomeNewsAutomobilesਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਦੇ ਦੇਹਾਂਤ 'ਤੇ ਸਿਆਸੀ ਸ਼ਖ਼ਸੀਅਤਾਂ ਨੇ ਦੁੱਖ...

ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਦੇ ਦੇਹਾਂਤ ‘ਤੇ ਸਿਆਸੀ ਸ਼ਖ਼ਸੀਅਤਾਂ ਨੇ ਦੁੱਖ ਜਤਾਇਆ

Published on

----------- Advertisement -----------

 ਮਸ਼ਹੂਰ ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਦਾ ਅਮਰੀਕਾ ਦੇ ਸਾਨਫਰਾਂਸਿਸਕੋ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੂੰ ਆਈਸੀਯੂ ਵਿੱਚ ਦਿਲ ਸੰਬੰਧੀ ਸਮੱਸਿਆਵਾਂ ਕਾਰਨ ਦਾਖਲ ਕਰਵਾਇਆ ਗਿਆ ਸੀ। ਜਿਥੇ ਉਨ੍ਹਾਂ ਨੇ 73 ਸਾਲ ਦੀ ਉਮਰ ਵਿੱਚ ਫਾਨੀ ਸੰਸਾਰ ਨੂੰ ਅਲਵਿਦਾ ਆਖ ਦਿੱਤਾ।ਉਸਤਾਦ ਤਬਦਾ ਵਾਦਕ ਦੇ ਦੇਹਾਂਤ ਉਤੇ ਸੰਗੀਤ ਜਗਤ ਤੋਂ ਇਲਾਵਾ ਸਿਆਸੀ ਸ਼ਖ਼ਸੀਅਤਾਂ ਵਿੱਚ ਦੁੱਖ ਜ਼ਾਹਿਰ ਕਰ ਰਹੀਆਂ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਜ਼ਾਕਿਰ ਹੁਸੈਨ ਦੇ ਦੇਹਾਂਤ ਉਤੇ ਦੁੱਖ ਜ਼ਾਹਿਰ ਕੀਤਾ। ਉਨ੍ਹਾਂ ਨੇ ਆਪਣੇ ਐਕਸ ਹੈਂਡਲ ਅਕਾਊਂਟ ਉਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਪ੍ਰਸਿੱਧ ਤਬਲਾ ਵਾਦਕ ਜ਼ਾਕਿਰ ਹੁਸੈਨ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ।ਇਹ ਦੇਸ਼ ਲਈ ਬਹੁਤ ਵੱਡਾ ਘਾਟਾ ਹੈ ਕਿਉਂਕਿ ਅਸੀਂ ਸੰਗੀਤ ਦੀ ਦੁਨੀਆ ਵਿੱਚ ਇੱਕ ਚਮਕਦਾ ਰਤਨ ਗੁਆ ​​ਦਿੱਤਾ ਹੈ। ਉਨ੍ਹਾਂ ਦਾ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਨਾ ਦਿੰਦਾ ਰਹੇਗਾ। ਉਨ੍ਹਾਂ ਦੇ ਪਰਿਵਾਰ ਅਤੇ ਦੁਨੀਆ ਭਰ ਦੇ ਲੱਖਾਂ ਪ੍ਰਸ਼ੰਸਕਾਂ ਪ੍ਰਤੀ ਮੇਰੀ ਦਿਲੀ ਸੰਵੇਦਨਾ।ਇਸ ਤੋਂ ਇਲਾਵਾ ਮਹਾਰਾਸ਼ਟਰ ਦੇ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ, ਸਾਬਕਾ ਕੇਂਦਰੀ ਮੰਤਰੀ ਸ਼ਰਦ ਪਵਾਰ ਨੇ ਉਸਤਾਦ ਜ਼ਾਕਿਰ ਹੁਸੈਨ ਨੂੰ ਸ਼ਰਧਾਂਜਲੀ ਦਿੱਤੀ ਹੈ। ਰਾਜਪਾਲ ਰਾਧਾਕ੍ਰਿਸ਼ਨਨ ਨੇ ਕਿਹਾ ਕਿ ਉਸਤਾਦ ਜ਼ਾਕਿਰ ਹੁਸੈਨ ਨੂੰ ਤਿੰਨ ਪੀੜ੍ਹੀਆਂ ਦੇ ਸੰਗੀਤਕਾਰਾਂ ਨਾਲ ਪੇਸ਼ਕਾਰੀ ਕਰਨ ਦਾ ਸੁਭਾਗ ਪ੍ਰਾਪਤ ਹੈ। ਇਹ ਇੱਕ ਅਮਿੱਟ ਵਿਰਾਸਤ ਹੈ। ਉਨ੍ਹਾਂ ਦੇ ਜਾਣ ਨਾਲ ਸੰਗੀਤ ਜਗਤ ਵਿੱਚ ਇੱਕ ਵਿਲੱਖਣ ਖਲਾਅ ਪੈਦਾ ਹੋ ਗਿਆ ਹੈ।ਉਸਤਾਦ ਜ਼ਾਕਿਰ ਹੁਸੈਨ ਦਾ ਸੰਗੀਤ ਅਮਰ ਰਹੇਗਾ। ਜੋ ਕਿ ਸੰਗੀਤਕਾਰਾਂ ਦੀਆਂ ਪੀੜ੍ਹੀਆਂ ਨੂੰ ਨਵੀਨਤਾ ਅਤੇ ਉੱਤਮਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕਰੇਗਾ। ਮੈਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਦਿਲੀ ਸੰਵੇਦਨਾ ਪ੍ਰਗਟ ਕਰਦਾ ਹਾਂ। ਸਾਬਕਾ ਕੇਂਦਰੀ ਮੰਤਰੀ ਸ਼ਰਦ ਪਵਾਰ ਨੇ ਕਿਹਾ ਕਿ ਪ੍ਰਸਿੱਧ ਤਬਲਾ ਵਾਦਕ ਪਦਮ ਭੂਸ਼ਣ ਉਸਤਾਦ ਜ਼ਾਕਿਰ ਹੁਸੈਨ ਦੇ ਦੇਹਾਂਤ ਦੀ ਖ਼ਬਰ ਦਿਲ ਨੂੰ ਠੇਸ ਦੇਣ ਵਾਲੀ ਹੈ।ਜ਼ਾਕਿਰ ਹੁਸੈਨ ਭਾਰਤ ਦੇ ਸਭ ਤੋਂ ਮਸ਼ਹੂਰ ਤਬਲਾ ਵਾਦਕ ਵਜੋਂ ਜਾਣੇ ਜਾਂਦੇ ਸਨ। ਉਹ ਬਹੁ-ਆਯਾਮੀ ਸ਼ਖਸੀਅਤ ਸਨ। ਉਸ ਨੇ ਤਬਲੇ ਨੂੰ ਵਿਸ਼ਵ ਮੰਚ ‘ਤੇ ਸਥਾਪਿਤ ਕੀਤਾ। ਕਲਾ ਜਗਤ ਦੇ ਇੱਕ ਦਿੱਗਜ ਦਾ ਅੱਜ ਦੇਹਾਂਤ ਹੋ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...