November 9, 2026, 8:37 pm
----------- Advertisement -----------
HomeNewsBreaking Newsਡੱਲੇਵਾਲ ਨਾਲ ਮੁਲਾਕਾਤ ਕਰਨ ਵਾਲਿਆਂ ਤੇ ਰਵਨੀਤ ਬਿੱਟੂ ਦਾ ਬਿਆਨ, ਫੋਟੋ ਖਿਚਵਾਉਣ...

ਡੱਲੇਵਾਲ ਨਾਲ ਮੁਲਾਕਾਤ ਕਰਨ ਵਾਲਿਆਂ ਤੇ ਰਵਨੀਤ ਬਿੱਟੂ ਦਾ ਬਿਆਨ, ਫੋਟੋ ਖਿਚਵਾਉਣ ਜਾਂਦੇ ਨੇ

Published on

----------- Advertisement -----------

28 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ  ਜਾ ਰਹੇ ਲੀਡਰਾਂ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਵੱਡਾ ਬਿਆਨ ਦਿੱਤਾ ਹੈ।ਰਵਨੀਤ ਬਿੱਟੂ ਨੇ ਤੰਜ਼ ਕੱਸਦਿਆਂ ਕਿਹਾ ਕਿ ਇਹ ਲੀਡਰ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਨਹੀਂ ਜਾਂਦੇ ਬਲਕਿ ਪਾਖੰਡ ਕਰਨ ਜਾਂਦੇ ਹਨ।ਉਨ੍ਹਾਂ ਕਿਹਾ ਕਿ ਡੱਲੇਵਾਲ ਆਪਣੀ ਜਾਨ ਨਾਲ ਖੇਡ ਰਹੇ ਹਨ ਤੇ ਉਹ ਰੋਜ਼ਾਨਾਂ ਫ਼ੋਟੋਆਂ ਖਿਚਵਾਉਣ ਚਲੇ ਜਾਂਦੇ ਹਨ, ਉਨ੍ਹਾਂ ਚੈਲੰਜ ਕੀਤਾ ਕਿ ਜੇਕਰ ਉਨ੍ਹਾਂ ’ਚ ਥੋੜੀ ਜਿਹੀ ਵੀ ਗ਼ੈਰਤ ਹੈ ਤਾਂ ਉਹ ਖ਼ੁਦ ਠੰਢੀਆਂ ਸੜਕਾਂ ’ਤੇ ਬੈਠਣ  ਅਤੇ ਭੁੱਖ ਹੜਤਾਲ ਕਰਨ। ਉਨ੍ਹਾਂ ਕਿਹਾ ਕਿ ਸਿਆਸੀ ਆਗੂ ਫ਼ੋਟੋਆਂ ਖਿਚਵਾ ਕੇ ਸਿਆਸੀ ਰੋਟੀਆਂ ਨਾ ਸੇਕਣਾ।ਰਾਜ ਮੰਤਰੀ ਬਿੱਟੂ ਨੇ ਕਿਹਾ ਕਿ ਸਾਨੂੰ ਖ਼ੁਦ ’ਤੇ ਫ਼ਖ਼ਰ ਹੈ ਕਿ ਅਸੀਂ ਪਹਿਲੇ ਧਰਨੇ ’ਚ ਸਵਾ ਸਾਲ ਕਿਸਾਨਾਂ ਦਾ ਸਾਥ ਦਿੰਦੇ ਰਹੇ ਤੇ ਅੱਗੇ ਵੀ ਕਿਸਾਨਾ ਦੇ ਹੱਕ ਵਿਚ ਖੜੇ  ਰਹਾਂਗੇ। ਉਨ੍ਹਾਂ ਫਿਰ ਦੁਹਰਾਇਆ ਜੇਕਰ ਅਖੌਤੀ ਹਮਦਰਦ ਆਗੂਆਂ ’ਚ ਜ਼ਰਾ ਜਿੰਨੀ ਵੀ ਗੈਰਤ ਹੈ ਤਾਂ ਉਹ ਡੱਲੇਵਾਲ ਦੇ ਬਰਾਬਰ ਭੁੱਖ ਹੜਤਾਲ ’ਤੇ ਬੈਠਣ।ਰਾਜ ਮੰਤਰੀ ਬਿੱਟੂ ਨੇ ਅੱਜ ਹਰਿਆਣੇ ਦੀ ਗੱਲ ਕਰਦੇ ਹੋਏ ਕਿਹਾ ਕਿ ਅੱਜ ਹਰਿਆਣਾ ਦੇ ਮੁੱਖ ਮੰਤਰੀ ਨੇ 24 ਫ਼ਸਲਾਂ ’ਤੇ MSP  ਦਾ ਐਲਾਨ ਕਰਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅੱਗੇਵੱਡੀ ਚਨੌਤੀ ਖੜੀ ਕਰ ਦਿੱਤੀ ਹੈ ਤੇ ਹੁਣ ਗੇਂਦ ਮੁੱਖ ਮੰਤਰੀ ਭਗਵੰਤ ਮਾਨ ਦੇ ਪਾਲੇ ਵਿਚ ਹੈ ਕਿ ਉਹ ਪੰਜਾਬ ਦੇ ਕਿਸਾਨਾਂ ਲਈ MSP ਦਾ ਐਲਾਨ ਕਰਨ ।ਰਵਨੀਤ ਬਿੱਟੂ ਨੇ ਦਆਵਾ ਕੀਤਾ ਜਦੋਂ ਉਹ ਲੋਕ ਸਭਾ ਵਿਚ ਸੰਸਦ ਮੈਂਬਰ ਸਨ ਉਸ ਵੇਲੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਕਿਸੇ ਵੀ ਸੰਸਦਮੈਂਬਰ ਕਿਸਾਨਾਂ ਦੇ ਹੱਕ ’ਚ ਆਵਾਜ਼ ਨਹੀਂ ਉਠਾਈ  ਅਤੇ ਹੁਣ ਕਦੇ ਸੰਸਦਦੇ ਅੰਦਰ ਅਤੇ ਕਦੇ ਬਾਹਰ ਦਿਖਾਵਾ ਬਾਜ਼ੀ ਕਰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...