October 20, 2026, 12:51 pm
----------- Advertisement -----------
HomeNewsBreaking Newsਸੁਖਬੀਰ ਬਾਦਲ ਦੀ ਸੁਰੱਖਿਆ ਨੂੰ ਲੈਕੇ ਚਿੰਤਤ ਨੇ ਬੀਬੀ ਹਰਸਿਮਰਤ ਕੌਰ ਬਾਦਲ,...

ਸੁਖਬੀਰ ਬਾਦਲ ਦੀ ਸੁਰੱਖਿਆ ਨੂੰ ਲੈਕੇ ਚਿੰਤਤ ਨੇ ਬੀਬੀ ਹਰਸਿਮਰਤ ਕੌਰ ਬਾਦਲ, ਕਰ ਦਿੱਤੀ ਇਹ ਵੱਡੀ ਮੰਗ

Published on

----------- Advertisement -----------

ਪੰਜਾਬ ਦੇ ਬਠਿੰਡਾ ਤੋਂ ਸੰਸਦ ਮੈਂਬਰ ਅਤੇ ਬਾਦਲ ਪਰਿਵਾਰ ਦੀ ਨੂੰਹ ਹਰਸਿਮਰਤ ਕੌਰ ਨੇ ਆਪਣੇ ਪਤੀ ਸੁਖਬੀਰ ਬਾਦਲ ‘ਤੇ ਹੋਏ ਹਮਲੇ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਇਸ ਮਾਮਲੇ ਦੀ ਉੱਚ ਪੱਧਰੀ ਕਮੇਟੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇੰਨਾ ਹੀ ਨਹੀਂ ਸੁਖਬੀਰ ਸਿੰਘ ਬਾਦਲ ਨੇ ਆਪਣੀ ਜਾਨ ਬਚਾਉਣ ਵਾਲੇ ਏਐਸਆਈ ਜਸਬੀਰ ਸਿੰਘ ਅਤੇ ਏਐਸਆਈ ਹੀਰਾ ਸਿੰਘ ਲਈ ਰਾਸ਼ਟਰਪਤੀ ਪੁਲਿਸ ਮੈਡਲ ਦੀ ਵੀ ਮੰਗ ਕੀਤੀ ਹੈ। ਖ਼ਬਰ ਦੇ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਪਾਰਟੀ ਨੇ ਸੁਖਬੀਰ ਸਿੰਘ ਬਾਦਲ ਦੀ ਸਿਫ਼ਾਰਸ਼ ਦਾ ਸਮਰਥਨ ਕੀਤਾ ਹੈ। ਇਸ ਸਿਫ਼ਾਰਸ਼ ਵਿੱਚ ਸੁਖਬੀਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਏਐਸਆਈ ਜਸਬੀਰ ਸਿੰਘ ਅਤੇ ਏਐਸਆਈ ਹੀਰਾ ਸਿੰਘ ਨੂੰ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕਰਨ ਦੀ ਬੇਨਤੀ ਕੀਤੀ ਹੈ। ਇਹ ਬੇਨਤੀ 4 ਦਸੰਬਰ ਨੂੰ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਵਾਪਰੀ ਉਸ ਘਟਨਾ ਦੇ ਸਬੰਧ ਵਿੱਚ ਕੀਤੀ ਗਈ ਹੈ, ਜਦੋਂ ਸੁਖਬੀਰ ਸਿੰਘ ਬਾਦਲ ਸੇਵਾਦਾਰ ਵਜੋਂ ਆਪਣੀ ਸਜ਼ਾ ਕੱਟ ਰਹੇ ਸਨ।

ਹਰਸਿਮਰਤ ਬਾਦਲ ਨੇ ਲਿਖੀ ਚਿੱਠੀ

ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਵੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਇਸ ਸ਼ਰਮਨਾਕ ਘਟਨਾ ਦੀ ਉੱਚ ਪੱਧਰੀ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ। ਉਸਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਦੀ ਜਾਂਚ ਵਿੱਚ ਕਈ ਖਾਮੀਆਂ ਹਨ। ਇੰਨਾ ਹੀ ਨਹੀਂ ਪੰਜਾਬ ਪੁਲਿਸ ਦੀ ਸ਼ਮੂਲੀਅਤ ਵੀ ਸ਼ੱਕ ਦੇ ਘੇਰੇ ਵਿਚ ਹੈ। ਜੇਕਰ ਇਹ ਘਟਨਾ ਉਸ ਦਿਨ ਵਾਪਰ ਜਾਂਦੀ ਤਾਂ ਪੰਜਾਬ ਦਾ ਮਾਹੌਲ ਖ਼ਰਾਬ ਹੋ ਸਕਦਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਦੀ ਕੈਦ, ਮਾਣਹਾਨੀ ਕੇਸ ‘ਚ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਕੇਸ ਵਿਚ ਅਦਾਲਤ ਦਾ ਵੱਡਾ ਫੈਸਲਾ ਸਾਹਮਣੇ...

ਕੇਂਦਰ ਨੂੰ ਦੇਸ਼ ਵਿੱਚ ਨਸ਼ਾ ਤਸਕਰੀ ਅਤੇ ਅਪਰਾਧਿਕ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ: ਹਰਪਾਲ ਚੀਮਾ

ਚੰਡੀਗੜ੍ਹ 19 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ...

ਰਾਮ ਮੰਦਰ ਚੰਦਾ-ਚੋਰੀ ਦੀਆਂ 105 ਘਟਨਾਵਾਂ ’ਤੇ ਉੱਠੇ ਸਵਾਲ, ਅਮਨ ਅਰੋੜਾ ਨੇ ਮੰਗਿਆ ਇਨਸਾਫ਼

ਚੰਡੀਗੜ੍ਹ 19 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

  ਚਾਵਲਾ ਮਾਮਲੇ ‘ਚ ਐੱਸ.ਆਈ.ਟੀ. ਦੀ ਕਾਰਵਾਈ ਤੇਜ਼, ਵਲਟੋਹਾ ਤੇ ਝਿੰਜਰ ਤੋਂ ਹੋਣਗੇ ਸਵਾਲ

ਅਮਰਜੀਤ ਸਿੰਘ ਚਾਵਲਾ ਮਾਮਲੇ 'ਚ ਐੱਸ.ਆਈ.ਟੀ. ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਐੱਸ.ਆਈ.ਟੀ. ਅੱਜ...

ਪੰਜਾਬ ਸਰਕਾਰ ਵੱਲੋਂ ਤਿੰਨ ਆਈ.ਏ.ਐੱਸ ਬੀਬੀਆਂ ਨੂੰ ਮਾਨਸਾ ਦੇ ਮੈਦਾਨ ’ਚ ਉਤਾਰਿਆ

ਪੰਜਾਬ ਸਰਕਾਰ ਵੱਲੋਂ ਹੁਣ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼...

ਝੋਟੇ ਦੇ ਕਤਲ ਨੂੰ ਲੈ ਕੇ ਬਣਾਈ ਇਨਸਾਫ ਕਮੇਟੀ ਦਾ ਵੱਡਾ ਐਲਾਨ-‘ਮਾਨਸਾ ਆਉਣ ‘ਤੇ ਅਮਿਤ ਸ਼ਾਹ ਦਾ ਕਰਾਂਗੇ ਵਿਰੋਧ’

ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20...

ਝੋਟੇ ਨੂੰ ਇਨਸਾਫ ਦੇ ਸਮਰਥਨ ‘ਚ ਉਤਰੇ ਗਾਇਕ R Nait, ਕਿਹਾ ‘ਇਹ ਉਹ ਘਾਟੇ ਨੇ ਜੋ ਕਦੇ ਪੂਰੇ ਨਹੀਂ ਹੋ ਸਕਦੇ’

ਮਾਨਸਾ ਵਿਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਉਨ੍ਹਾਂ ਦੇ ਪਰਿਵਾਰ...

ਟਾਈਗਰ ਸ਼ਰਾਫ਼ ਫਾਇਰਿੰਗ ਮਾਮਲੇ ‘ਚ ਦਿੱਲੀ-ਪੰਜਾਬ ਮਾਡਿਊਲ ‘ਤੇ ਸ਼ੱਕ, ਮੁੰਬਈ ਪੁਲਿਸ ਲੱਭ ਰਹੀ 7 ਵੱਡੇ ਸਵਾਲਾਂ ਦੇ ਜਵਾਬ

ਮੁੰਬਈ ਦੇ ਜੁਹੂ ਇਲਾਕੇ ‘ਚ ਐਤਵਾਰ (18 ਅਕਤੂਬਰ) ਸ਼ਾਮ ਨੂੰ ਅਦਾਕਾਰ ਟਾਈਗਰ ਸ਼ਰਾਫ਼ ‘ਤੇ...

ਅੰਮ੍ਰਿਤਸਰ : ਘਰ ਅੰਦਰੋਂ ਮਿਲੀਆਂ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ, ਤੇਜ਼ਧਾਰ ਹਥਿਆਰ ਨਾਲ ਕਤਲ ਦਾ ਸ਼ੱਕ

ਅੰਮ੍ਰਿਤਸਰ ਦੀ ਰਾਮ ਨਗਰ ਕਾਲੋਨੀ ਦੀ ਗਲੀ ਨੰ. 4 ਵਿਚ ਮਾਂ-ਪੁੱਤ ਦੀ ਮ੍ਰਿਤਕ ਦੇਹ...