November 11, 2026, 1:54 pm
----------- Advertisement -----------
HomeNewsBreaking Newsਸੰਗਤ ਨੂੰ ਲੈ ਕੇ ਜਾ ਰਹੀ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਪਲਟੀ; ਦੋ ਸ਼ਰਧਾਲੂ...

ਸੰਗਤ ਨੂੰ ਲੈ ਕੇ ਜਾ ਰਹੀ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਪਲਟੀ; ਦੋ ਸ਼ਰਧਾਲੂ ਜ਼ਖ਼ਮੀ

Published on

----------- Advertisement -----------

ਖੰਨਾ ਵਿੱਚ ਇੱਕ ਤੇਜ਼ ਰਫ਼ਤਾਰ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਪਲਟ ਗਈ। ਹਾਦਸੇ ਵਿੱਚ ਦੋ ਸ਼ਰਧਾਲੂ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਸਿਵਲ ਹਸਪਤਾਲt ਦਾਖਲ ਕਰਵਾਇਆ ਗਿਆ। ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਸ਼ਰਧਾਲੂਆਂ ਨਾਲ ਭਰੀ ਟਰਾਲੀ ਫਤਹਿਗੜ੍ਹ ਸਾਹਿਬ ਜੋੜ ਮੇਲ ਵਿੱਚ ਜਾ ਰਹੀ ਸੀ। ਇਸ ਹਾਦਸੇ ਤੋਂ ਕੁਝ ਸਮਾਂ ਪਹਿਲਾਂ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜੋ ਟਰਾਲੀ ਦੇ ਪਿੱਛੇ ਆ ਰਹੇ ਇੱਕ ਕਾਰ ਚਾਲਕ ਵੱਲੋਂ ਬਣਾਈ ਗਈ ਸੀ।ਵੀਡੀਓ ‘ਚ ਟਰੈਕਟਰ ਟਰਾਲੀ ਦੀ ਸਪੀਡ ਜ਼ਿਆਦਾ ਹੁੰਦੀ ਨਜ਼ਰ ਆ ਰਹੀ ਹੈ ਅਤੇ ਇਸ ਨੂੰ ਚਲਾਉਣ ਦਾ ਤਰੀਕਾ ਵੀ ਖਤਰਨਾਕ ਹੈ। ਅੱਗੇ ਜਾ ਕੇ ਇਹ ਟਰੈਕਟਰ ਟਰਾਲੀ ਪਿੰਡ ਗੱਗੜਮਾਜਰਾ ਨੇੜੇ ਬੇਕਾਬੂ ਹੋ ਕੇ ਪਲਟ ਗਈ।ਹਾਦਸੇ ਦੇ ਚਸ਼ਮਦੀਦ ਸਤਨਾਮ ਸਿੰਘ ਅਤੇ ਗੁਰਜੀਤ ਸਿੰਘ ਨੇ ਦੱਸਿਆ ਕਿ ਸ਼ਰਧਾਲੂਆਂ ਨਾਲ ਭਰੀ ਟਰਾਲੀ ਦੋਰਾਹਾ ਤੋਂ ਫਤਿਹਗੜ੍ਹ ਸਾਹਿਬ ਵੱਲ ਜਾ ਰਹੀ ਸੀ। ਇਸ ਦੀ ਸਪੀਡ 60 ਤੋਂ 70 ਦੇ ਕਰੀਬ ਦੱਸੀ ਜਾ ਰਹੀ ਹੈ। ਇਸ ਨੂੰ ਦੇਖ ਕੇ ਲੱਗਦਾ ਸੀ ਕਿ ਕੋਈ ਅਣਜਾਨ ਵਿਅਕਤੀ ਇਸ ਨੂੰ ਚਲਾ ਰਿਹਾ ਸੀ। ਤੇਜ਼ ਰਫ਼ਤਾਰ ਕਾਰਨ ਟਰੈਕਟਰ ਟਰਾਲੀ ਪਲਟ ਗਈ।

ਹਾਦਸੇ ਵਿੱਚ ਦੋ ਸ਼ਰਧਾਲੂ ਜ਼ਖ਼ਮੀ

ਟਰਾਲੀ ਵਿੱਚ 10 ਦੇ ਕਰੀਬ ਸ਼ਰਧਾਲੂ ਸਵਾਰ ਸਨ। ਇਕ ਹੇਠਾਂ ਸੜਕ ‘ਤੇ ਡਿੱਗ ਗਿਆ। ਜਿਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਹਾਦਸੇ ਵਿੱਚ ਦੋ ਸ਼ਰਧਾਲੂ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਭਰਤੀ ਕਰਾਵਇਆ ਗਿਆ ਹੈ। ਹਸਪਤਾਲ ਦੇ ਡਾਕਟਰ ਆਕਾਸ਼ ਨੇ ਦੱਸਿਆ ਕਿ ਅਕਾਸ਼ਦੀਪ ਸਿੰਘ ਤੇ ਰਣਜੀਤ ਵਾਸੀ ਕਪੂਰਥਲਾ ਜ਼ਖ਼ਮੀ ਹੋ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...