November 10, 2026, 6:10 am
----------- Advertisement -----------
HomeNewsBreaking Newsਸੁਖਬੀਰ ਮਗਰੋਂ SGPC ਪ੍ਰਧਾਨ ਨੂੰ ਵੀ ਧਾਰਮਿਕ ਸਜ਼ਾ ਦਾ ਐਲਾਨ ,ਕਰਨਗੇ ਜੋੜੇ...

ਸੁਖਬੀਰ ਮਗਰੋਂ SGPC ਪ੍ਰਧਾਨ ਨੂੰ ਵੀ ਧਾਰਮਿਕ ਸਜ਼ਾ ਦਾ ਐਲਾਨ ,ਕਰਨਗੇ ਜੋੜੇ ਸਾਫ ਤੇ ਭਾਂਡਿਆਂ ਦੀ ਕਰਨਗੇ ਸੇਵਾ

Published on

----------- Advertisement -----------

 ਸੁਖਬੀਰ ਬਾਦਲ ਤੋਂ ਬਾਅਦ ਹੁਣ SGPC ਪ੍ਰਧਾਨ ਨੂੰ ਧਾਰਮਿਕ ਸਜ਼ਾ ਲਗਾਈ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਸਨਮੁੱਖ ਪੇਸ਼ ਹੋਏ। ਇਸੇ ਦੌਰਾਨ ਪੰਜ ਪਿਆਰਿਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਧਾਰਮਿਕ ਸਜ਼ਾ ਲਗਾਈ ਹੈ।ਪੰਜ ਪਿਆਰਿਆਂ ਨੇ ਧਾਮੀ ਨੂੰ ਇੱਕ ਘੰਟਾ ਜੂਠੇ ਭਾਂਡੇ ਅਤੇ ਜੋੜੇ ਸਾਫ਼ ਕਰਨ ਦੀ ਸਜ਼ਾ ਲਗਾਈ ਹੈ। ਇਸੇ ਨਾਲ ਹੀ ਧਾਮੀ ਸੇਵਾ ਦੌਰਾਨ ਜਪੁਜੀ ਸਾਹਿਬ ਦਾ ਪਾਠ ਵੀ ਕਰਨਗੇ।ਇਸ ਤੋਂ ਬਾਅਦ ਉਨ੍ਹਾਂ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ, ਪਰ ਜਾਣਕਾਰੀ ਅਨੁਸਾਰ ਉਹ ਪਿਛਲੇ ਦਿਨੀਂ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਬਾਰੇ ਬੋਲੇ ਗਏ ਅਪਸ਼ਬਦਾਂ ਸੰਬੰਧੀ ਪੰਜ ਪਿਆਰੇ ਸਾਹਿਬਾਨ ਅੱਗੇ ਪੇਸ਼ ਹੋਣ ਆਏ ਸਨ।ਇਸ ਤੋਂ ਪਹਿਲਾਂ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖ ਕੇ ਆਪਣੇ ਵਲੋਂ ਬੀਬੀ ਜਗੀਰ ਕੌਰ ਪ੍ਰਤੀ ਜਾਣੇ ਅਣਜਾਣੇ ਬੋਲੇ ਗਏ ਅਪਸ਼ਬਦਾਂ ਸੰਬੰਧੀ ਖਿਮਾ ਯਾਚਨਾ ਵੀ ਮੰਗੀ ਸੀ।

ਜਾਣੋ ਸਾਰਾ ਮਾਮਲਾ

ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇੱਕ ਵਿਅਕਤੀ ਨਾਲ ਫ਼ੋਨ ‘ਤੇ ਗੱਲਬਾਤ ਕਰਦਿਆਂ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਗਾਲ੍ਹਾਂ ਕੱਢੀਆਂ ਸਨ। ਫ਼ੋਨ ਸੁਣਨ ਵਾਲੇ ਵਿਅਕਤੀ ਨੇ ਧਾਮੀ ਦੀ ਰਿਕਾਰਡ ਕੀਤੀ ਤੇ ਆਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ ਸੀ।ਇਸ ਤੋਂ ਬਾਅਦ ਧਾਮੀ ਦਾ ਸੋਸ਼ਲ ਮੀਡੀਆ ‘ਤੇ ਭਾਰੀ ਵਿਰੋਧ ਹੋਣਾ ਸ਼ੁਰੂ ਹੋ ਗਿਆ ਅਤੇ ਉਹ ਮੁਆਫੀ ਮੰਗਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਗਏ। ਇਸ ਮੌਕੇ ਧਾਮੀ ਨੇ ਕਿਹਾ ਕਿ ਉਨ੍ਹਾਂ ਨੇ ਜਾਣੇ-ਅਣਜਾਣੇ ਵਿੱਚ ਬੀਬੀ ਜਗੀਰ ਕੌਰ ਨੂੰ ਅਪਮਾਨਜਨਕ ਸ਼ਬਦ ਬੋਲੇ ​​ਹਨ, ਇਸ ਲਈ ਉਹ ਸਿੱਖ ਪੰਥ ਤੋਂ ਮੁਆਫੀ ਮੰਗਦੇ ਹਨ। ਇਸ ਗੁਨਾਹ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਸ ਨੂੰ ਜੋ ਵੀ ਸਜ਼ਾ ਦਿੱਤੀ ਜਾਵੇਗੀ, ਉਹ ਪ੍ਰਵਾਨ ਕਰੇਗਾ।ਜਿਸ ਤੋਂ ਬਾਅਦ ਮਹਿਲਾ ਕਮਿਸ਼ਨ ਪੰਜਾਬ ਵੱਲੋਂ ਸੂਮੋਟੋ ਨੋਟਿਸ ਲਿਆ ਗਿਆ ਸੀ। ਮਹਿਲਾ ਕਮਿਸ਼ਨ ਦੀ ਚੇਅਰਮੈਨ ਰਾਜ ਲਾਲੀ ਗਿੱਲ ਵੱਲੋਂ ਹਰਜਿੰਦਰ ਸਿੰਘ ਧਾਮੀ ਨੂੰ ਤਬਲ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...