November 10, 2026, 6:46 am
----------- Advertisement -----------
HomeNewsBreaking Newsਪੰਜਾਬ-ਚੰਡੀਗੜ੍ਹ ‘ਚ ਬਦਲਿਆ ਮੌਸਮ ਦਾ ਮਿਜਾਜ ; ਕਈ ਇਲਾਕਿਆਂ ‘ਚ ਮੀਂਹ, ਮੋਹਾਲੀ...

ਪੰਜਾਬ-ਚੰਡੀਗੜ੍ਹ ‘ਚ ਬਦਲਿਆ ਮੌਸਮ ਦਾ ਮਿਜਾਜ ; ਕਈ ਇਲਾਕਿਆਂ ‘ਚ ਮੀਂਹ, ਮੋਹਾਲੀ ਵਿੱਚ ਗੜੇਮਾਰੀ

Published on

----------- Advertisement -----------

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਸੀਤ ਲਹਿਰ ਦੇ ਨਾਲ-ਨਾਲ ਸਵੇਰ ਤੋਂ ਹੀ ਬਾਰਿਸ਼ ਵੀ ਹੋ ਰਹੀ ਹੈ। ਮੋਹਾਲੀ ਵਿੱਚ ਕਈ ਥਾਵਾਂ ਤੇ ਗੜ੍ਹੇਮਾਰੀ ਵੀ ਹੋਈ ਹੈ ਮੌਸਮ ਵਿਭਾਗ ਪੰਜਾਬ ਦੇ 21 ਜ਼ਿਲ੍ਹਿਆਂ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ,  ਅਤੇ ਤੇਜ਼ ਹਵਾਵਾਂ ਚੱਲਣ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਪਿਛਲੇ 24 ਘੰਟਿਆਂ ‘ਚ ਸੂਬੇ ਦੇ ਔਸਤ ਤਾਪਮਾਨ ‘ਚ 0.6 ਡਿਗਰੀ ਦਾ ਵਾਧਾ ਹੋਇਆ ਹੈ। ਜੋ ਕਿ ਆਮ ਤਾਪਮਾਨ ਨਾਲੋਂ 2 ਡਿਗਰੀ ਵੱਧ ਹੈ। ਪਠਾਨਕੋਟ ਦੇ ਥੀਨ ਡੈਮ ਵਿੱਚ ਸਭ ਤੋਂ ਵੱਧ ਤਾਪਮਾਨ 23.9 ਡਿਗਰੀ ਦਰਜ ਕੀਤਾ ਗਿਆ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਪਟਿਆਲਾ ਵਿੱਚ ਅੱਜ ਭਾਰੀ ਠੰਢ ਹੈ। ਮੌਸਮ ਵਿਭਾਗ ਅਨੁਸਾਰ ਅਜਿਹੇ ਮੌਸਮ ਵਿੱਚ ਲੋਕਾਂ ਨੂੰ ਠੰਢ ਤੋਂ ਬਚਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।ਅੱਜ ਤੋਂ 2 ਜਨਵਰੀ ਤੱਕ ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਵਿਭਾਗ ਮੁਤਾਬਕ ਜਿਸ ਤਰ੍ਹਾਂ ਦਾ ਮੌਸਮ ਬਣ ਰਿਹਾ ਹੈ। ਰੁੱਖਾਂ ਦੇ ਨੇੜੇ ਨਾ ਜਾਓ ਜਾਂ ਉਨ੍ਹਾਂ ਦੇ ਹੇਠਾਂ ਪਨਾਹ ਨਾ ਲਓ। ਜਿੱਥੋਂ ਤੱਕ ਹੋ ਸਕੇ, ਬਾਹਰ ਜਾਣਾ ਮੁਲਤਵੀ ਕਰੋ। ਛੱਪੜਾਂ ਅਤੇ ਝੀਲਾਂ ਆਦਿ ਦੇ ਨੇੜੇ ਜਾਣ ਤੋਂ ਬਚੋ। ਇਸ ਦੇ ਨਾਲ ਹੀ ਸੜਕਾਂ ‘ਤੇ ਧਿਆਨ ਨਾਲ ਗੱਡੀ ਚਲਾਓ। ਵਾਹਨਾਂ ਨੂੰ ਸੁਰੱਖਿਅਤ ਥਾਂ ‘ਤੇ ਪਾਰਕ ਕਰੋ। ਬਦਲਦੇ ਮੌਸਮ ‘ਤੇ ਨਜ਼ਰ ਰੱਖੋ ਅਤੇ ਸੁਰੱਖਿਅਤ ਥਾਵਾਂ ‘ਤੇ ਜਾਣ ਲਈ ਤਿਆਰ ਰਹੋ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...