October 24, 2026, 1:16 am
----------- Advertisement -----------
HomeNewsBreaking NewsAAP ਸਰਕਾਰ ਦਾ ਵੱਡਾ ਫ਼ੈਸਲਾ, ਗ੍ਰੰਥੀਆਂ ਤੇ ਪੁਜਾਰੀਆਂ ਨੂੰ ਹਰ ਮਹੀਨੇ 18000...

AAP ਸਰਕਾਰ ਦਾ ਵੱਡਾ ਫ਼ੈਸਲਾ, ਗ੍ਰੰਥੀਆਂ ਤੇ ਪੁਜਾਰੀਆਂ ਨੂੰ ਹਰ ਮਹੀਨੇ 18000 ਰੁਪਏ ਦੇਣ ਦਾ ਐਲਾਨ

Published on

----------- Advertisement -----------

ਦਿੱਲੀ ਦੇ ਮੰਦਰਾਂ ਅਤੇ ਗੁਰਦੁਆਰਿਆਂ ਵਿੱਚ ਸੇਵਾ ਕਰਨ ਵਾਲੇ ਸਾਰੇ ਪੁਜਾਰੀਆਂ ਅਤੇ ਗ੍ਰੰਥੀਆਂ ਦੇ ਸਨਮਾਨ ਵਿੱਚ ਇੱਕ ਮਹੱਤਵਪੂਰਨ ਯੋਜਨਾ ਦਾ ਐਲਾਨ ਕੀਤਾ ਗਿਆ ਹੈ। ਆਪ ਨੇ ਗ੍ਰੰਥੀ-ਪੁਜਾਰੀ ਸਨਮਾਨ ਯੋਜਨਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।ਦਿੱਲੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਕਰ ਰਹੀ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਜੇਕਰ ਆਮ ਆਦਮੀ ਪਾਰਟੀ ਇਸ ਵਾਰ ਚੋਣਾਂ ਜਿੱਤਦੀ ਹੈ ਤਾਂ ਦਿੱਲੀ ਦੇ ਮੰਦਰਾਂ ਅਤੇ ਗੁਰਦੁਆਰਿਆਂ ਵਿੱਚ ਸੇਵਾ ਕਰਨ ਵਾਲੇ ਸਾਰੇ ਪੁਜਾਰੀਆਂ ਅਤੇ ਗ੍ਰੰਥੀਆਂ ਨੂੰ ਹਰ ਮਹੀਨੇ 18,000 ਰੁਪਏ ਸਨਮਾਨ ਭੱਤਾ ਦੇਣ ਦਾ ਐਲਾਨ ਕੀਤਾ ਹੈ।ਅੱਜ ਕੇਜਰੀਵਾਲ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਉਤੇ ਇਕ ਪੋਸਟ ਕੀਤਾ ਸੀ ਅਤੇ ਕਿਹਾ, ‘‘ਅੱਜ ਮੈਂ ਇਕ ਹੋਰ ਵੱਡਾ ਐਲਾਨ ਕਰਾਂਗਾ। ਦਿੱਲੀ ਦੇ ਲੋਕ ਬਹੁਤ ਖੁਸ਼ ਹੋਣਗੇ। ਦਿੱਲੀ ਦੇ ਮੰਦਰਾਂ ਅਤੇ ਗੁਰਦੁਆਰਿਆਂ ਵਿੱਚ ਸੇਵਾ ਕਰਨ ਵਾਲੇ ਸਾਰੇ ਪੁਜਾਰੀਆਂ ਅਤੇ ਗ੍ਰੰਥੀਆਂ ਦੇ ਸਨਮਾਨ ਵਿੱਚ ਇੱਕ ਮਹੱਤਵਪੂਰਨ ਯੋਜਨਾ ਦਾ ਐਲਾਨ ਕੀਤਾ ਗਿਆ ਹੈ।  ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ 2025 ਵਿਚ ਉਨ੍ਹਾਂ ਦੀ ਸਰਕਾਰ ਬਣਨ ਉਤੇ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ ਸਨਮਾਨ ਭੱਤਾ, ਬਜ਼ੁਰਗਾਂ ਅਤੇ ਆਟੋ ਰਿਕਸ਼ਾ ਚਾਲਕਾਂ ਦੇ ਮੁਫਤ ਇਲਾਜ ਲਈ ਸੰਜੀਵਨੀ ਯੋਜਨਾ ਵਰਗੇ ਕਈ ਐਲਾਨ ਕੀਤੇ ਸਨ।ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਫਰਵਰੀ 2025 ਵਿੱਚ ਹੋਣੀਆਂ ਹਨ। ਮੌਜੂਦਾ ਵਿਧਾਨ ਸਭਾ ਦਾ ਕਾਰਜਕਾਲ 23 ਫਰਵਰੀ 2025 ਤੱਕ ਹੈ। ਅਜਿਹੇ ‘ਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਚੌਥੀ ਵਾਰ ਸੱਤਾ ‘ਚ ਆਉਣ ਦੀ ਕੋਸ਼ਿਸ਼ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...