November 11, 2026, 2:31 pm
----------- Advertisement -----------
HomeNewsBreaking Newsਪੰਜਾਬ ‘ਚ ਸੰਘਣੀ ਧੁੰਦ ਤੇ ਸੀਤ ਲਹਿਰ ਨੇ ਠਾਰੇ ਲੋਕ, ਪੰਜਾਬ-ਚੰਡੀਗੜ੍ਹ ‘ਚ...

ਪੰਜਾਬ ‘ਚ ਸੰਘਣੀ ਧੁੰਦ ਤੇ ਸੀਤ ਲਹਿਰ ਨੇ ਠਾਰੇ ਲੋਕ, ਪੰਜਾਬ-ਚੰਡੀਗੜ੍ਹ ‘ਚ ਧੁੰਦ ਦਾ ਅਲਰਟ ਜਾਰੀ

Published on

----------- Advertisement -----------

ਪੰਜਾਬ ਅਤੇ ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਕਹਿਰ ਜਾਰੀ ਹੈ। ਅੱਜ ਪੰਜਾਬ ਦੇ ਇਕ ਦਰਜਨ ਦੇ ਕਰੀਬ ਸ਼ਹਿਰਾਂ ਵਿੱਚ ਸੰਘਣੀ ਧੁੰਦ ਕਾਰਨ ਦਿਸਣ ਹੱਦ ਘੱਟ ਗਈ ਹੈ। ਇਸ ਦੇ ਨਾਲ ਹੀ ਸਵੇਰ ਤੱਕ ਕਈ ਥਾਵਾਂ ‘ਤੇ ਵਿਜ਼ੀਬਿਲਟੀ ਜ਼ੀਰੋ ਦੇ ਨੇੜੇ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਦਾ ਦਿਨ ਦਾ ਤਾਪਮਾਨ ਆਮ ਨਾਲੋਂ 5 ਡਿਗਰੀ ਘੱਟ ਹੈ।

ਮੌਸਮ ਕੇਂਦਰ ਮੁਤਾਬਕ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ ਅਤੇ ਮੋਹਾਲੀ ਵਿੱਚ ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ।

ਜਦੋਂ ਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਵਿੱਚ ਸਮੋਗ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵਿਜ਼ੀਬਿਲਟੀ 50 ਮੀਟਰ ਜਾਂ ਇਸ ਤੋਂ ਵੀ ਘੱਟ ਤੱਕ ਜਾ ਸਕਦੀ ਹੈ।

ਤਾਪਮਾਨ ਵਿੱਚ ਗਿਰਾਵਟ ਆਵੇਗੀ

ਮੌਸਮ ਕੇਂਦਰ ਮੁਤਾਬਕ ਅੱਜ ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਪਰ ਪਹਿਲੀ ਜਨਵਰੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਪਰ 6 ਜਨਵਰੀ ਦੇ ਆਸ-ਪਾਸ ਦੋ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਦਾ ਅਸਰ ਪੱਛਮੀ ਹਿਮਾਲੀਅਨ ਰੇਂਜ ‘ਤੇ ਦੇਖਣ ਨੂੰ ਮਿਲੇਗਾ।

ਜਿਸ ਤੋਂ ਬਾਅਦ ਪਹਾੜਾਂ ‘ਤੇ ਫਿਰ ਤੋਂ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ‘ਚ ਮੈਦਾਨੀ ਇਲਾਕਿਆਂ ‘ਚ ਫਿਰ ਤੋਂ ਠੰਡ ਵਧਣ ਦੀ ਉਮੀਦ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...