November 10, 2026, 7:27 am
----------- Advertisement -----------
HomeNewsBreaking News ਨਰਾਇਣ ਸਿੰਘ ਚੌੜਾ ’ਤੇ ਅੰਤਰਿਮ ਕਮੇਟੀ ਨੇ ਲਿਆ ਯੂ-ਟਰਨ, ਪੰਥ ਚੋਂ ਛੇਕਣ...

 ਨਰਾਇਣ ਸਿੰਘ ਚੌੜਾ ’ਤੇ ਅੰਤਰਿਮ ਕਮੇਟੀ ਨੇ ਲਿਆ ਯੂ-ਟਰਨ, ਪੰਥ ਚੋਂ ਛੇਕਣ ਦਾ ਮਤਾ ਲਿਆ ਵਾਪਸ

Published on

----------- Advertisement -----------

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਦੀ ਮੀਟਿੰਗ ਖਤਮ ਹੋ ਗਈ ਹੈ। ਇਹ ਮੀਟਿੰਗ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ। ਇਸ ਮੀਟਿੰਗ ਵਿੱਚ ਨਰਾਇਣ ਸਿੰਘ ਚੌੜਾ ਨੂੰ ਪੰਛ ਚੋਂ ਛੇਕਣ ਦੇ ਮਾਮਲੇ ’ਤੇ ਅੰਤਰਿਮ ਕਮੇਟੀ ਨੇ ਯੂ-ਟਰਨ ਲਿਆ ਹੈ। ਕਮੇਟੀ ਨੇ ਨਰਾਇਣ ਸਿੰਘ ਚੌੜਾ ਖ਼ਿਲਾਫ਼ ਲਿਆਂਦਾ ਮਤਾ ਵਾਪਸ ਲੈ ਲਿਆ ਹੈ।ਭਾਵੇਂ ਅਜੇ ਤੱਕ ਸ਼੍ਰੋਮਣੀ ਕਮੇਟੀ ਵਲੋਂ ਅਧਿਕਾਰਤ ਤੌਰ ’ਤੇ ਮੀਡੀਆ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਪਰ ਜਾਣਕਾਰੀ ਸੂਤਰਾਂ ਅਨੁਸਾਰ ਇਸ ਇਕੱਤਰਤਾ ਦੌਰਾਨ ਪਿਛਲੇ ਦਿਨੀਂ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਉਣ ਵਾਲੇ ਭਾਈ ਨਰਾਇਣ ਸਿੰਘ ਚੌੜਾ ਨੂੰ ਪੰਥ ਵਿਚੋਂ ਛੇਕਣ ਸੰਬੰਧੀ ਅੰਤਰਿਗ ਕਮੇਟੀ ਵਲੋਂ ਪਾਸ ਕੀਤੇ ਗਏ ਮਤੇ ਦੀ ਪੁਸ਼ਟੀ ਨਹੀਂ ਕੀਤੀ ਗਈ, ਜਿਸ ਕਾਰਨ ਇਹ ਮਤਾ ਹੁਣ ਰੱਦ ਸਮਝਿਆ ਜਾਵੇਗਾ।ਇਸ ਦੇ ਨਾਲ ਹੀ ਪਿਛਲੇ ਦਿਨੀਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ’ਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਵਲੋਂ ਬਣਾਈ ਗਈ ਤਿੰਨ ਮੈਂਬਰੀ ਪੜਤਾਲੀਆ ਕਮੇਟੀ ਦੀ 15 ਦਿਨਾਂ ਦੀ ਨਿਰਧਾਰਤ ਕੀਤੀ ਮਿਆਦ ਵਿਚ ਇਕ ਮਹੀਨੇ ਦਾ ਹੋਰ ਵਾਧਾ ਕਰ ਦਿੱਤਾ ਗਿਆ ਹੈ। ਇਸ ਮੀਟਿੰਗ ਦੇ ਅਧਿਕਾਰਤ ਅਤੇ ਹੋਰ ਵੇਰਵਿਆਂ ਦੀ ਅਜੇ ਉਡੀਕ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...