November 11, 2026, 2:43 pm
----------- Advertisement -----------
HomeNewsBreaking Newsਕਿਸਾਨਾਂ ਦੀ ਲੁਧਿਆਣਾ ਚ ਹੋਈ ਅਹਿਮ ਬੈਠਕ, ਟੋਹਾਣਾ ਤੋਂ ਬਾਅਦ ਮੋਗਾ ਚ...

ਕਿਸਾਨਾਂ ਦੀ ਲੁਧਿਆਣਾ ਚ ਹੋਈ ਅਹਿਮ ਬੈਠਕ, ਟੋਹਾਣਾ ਤੋਂ ਬਾਅਦ ਮੋਗਾ ਚ ਹੋਵੇਗੀ ਮਹਾਂਪੰਚਾਇਤ, ਕੀ ਹੈ ਅਗਲੀ ਰਣਨੀਤੀ?

Published on

----------- Advertisement -----------

ਸੰਯੁਕਤ ਕਿਸਾਨ ਮੋਰਚਾ ਦੀ ਅਹਿਮ ਲੁਧਿਆਣਾ ਵਿਖੇ ਹੋਈ, ਜਿਸ ਵਿੱਚ ਦੋ ਅਹਿਮ ਐਲਾਨ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਕੱਲ ਯਾਨੀ ਚਾਰ ਦਸੰਬਰ ਨੂੰ ਉਹ ਟੋਹਾਣਾ ਦੇ ਵਿੱਚ ਇੱਕ ਵੱਡੀ ਮਹਾਂ ਪੰਚਾਇਤ ਕਰਨ ਜਾ ਰਹੇ ਹਨ। ਜਿਸ ਤੋਂ ਬਾਅਦ 9 ਤਰੀਕ ਨੂੰ ਮੋਗਾ ਦੇ ਵਿੱਚ ਮਹਾਂ ਪੰਚਾਇਤ ਕੀਤੀ ਜਾਵੇਗੀ। ਇਹਨਾਂ ਦੋਵਾਂ ਹੀ ਥਾਵਾਂ ਉੱਤੇ ਵੱਡਾ ਇਕੱਠ ਕਿਸਾਨਾਂ ਦਾ ਕੀਤਾ ਜਾਵੇਗਾ ਅਤੇ ਅਗਲੀ ਰਣਨੀਤੀ ਬਣਾਈ ਜਾਵੇਗੀ।ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਸਾਡੇ ਨਾਲ ਗੱਲਬਾਤ ਕਰਨ ਦੀ ਗੱਲ ਤਾਂ ਕਹਿ ਰਹੀ ਹੈ ਪਰ ਗੱਲਾਂ ਪਹਿਲਾਂ ਵੀ ਬਹੁਤ ਹੋ ਚੁੱਕੀਆਂ ਹਨ। ਸਾਡੀਆਂ ਜੋ ਮੰਗਾਂ ਹਨ ਉਹਨਾਂ ਉੱਤੇ ਪਹਿਲਾਂ ਪੱਕੀ ਮੋਹਰ ਲਾਏ ਜਾਵੇ। ਉੱਥੇ ਹੀ ਉਹਨਾਂ ਨੇ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਕਮੇਟੀ ਦੀ ਅੱਜ ਹੋਣ ਵਾਲੀ ਬੈਠਕ ਨੂੰ ਲੈ ਕੇ ਵੀ ਕਿਹਾ ਕਿ ਕਮੇਟੀ ਨਾਲ ਗੱਲ ਕਰਨ ਦਾ ਕੋਈ ਫਾਇਦਾ ਨਹੀਂ ਹੈ, ਪਹਿਲਾਂ ਵੀ ਅਜਿਹੀਆਂ ਕਈ ਕਮੇਟੀਆਂ ਬਣ ਚੁੱਕੀਆਂ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਸਿਰਫ ਪੰਜਾਬ ਦਾ ਮੁੱਦਾ ਨਹੀਂ ਹੈ ਪੂਰੇ ਦੇਸ਼ ਦਾ ਮੁੱਦਾ ਹੈ। ਕਈ ਸੂਬੇ ਅਜਿਹੇ ਹਨ, ਜਿਨ੍ਹਾਂ ਨੂੰ ਐੱਮਐੱਸਪੀ ਮਿਲਦੀ ਵੀ ਨਹੀਂ ਹੈ, ਉਹਨਾਂ ਦੇ ਹੱਕ ਵੀ ਦਿਵਾਉਣੇ ਹਨ,ਇਸ ਮਕਸਦ ਤਹਿਤ ਹੀ ਸੰਯੁਕਤ ਕਿਸਾਨ ਯੂਨੀਅਨ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਕਿਸਾਨ ਇੱਕਜੁੱਟ ਹਨ ਅਤੇ ਮਰਨ ਵਰਤ ਉੱਤੇ ਬੈਠੇ ਜਗਜੀਤ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਵੀ ਕਾਫੀ ਚਿੰਤਿਤ ਸਾਰੇ ਕਿਸਾਨ ਹਨ ਕਿਉਂਕਿ ਡੱਲੇਵਾਲ ਦੀਆਂ ਵੀ ਮੰਗਾਂ ਉਹੀ ਹਨ ਜੋ ਬਾਕੀ ਕਿਸਾਨਾਂ ਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...