May 31, 2026, 6:28 pm
----------- Advertisement -----------
HomeNewsBreaking Newsਅੰਮ੍ਰਿਤਪਾਲ ਦੇ ਪਿਤਾ ਨੂੰ ਕੀਤਾ ਘਰ ਚ ਨਜ਼ਰਬੰਦ, ਜਾਣੋਂ ਕਿਉਂ ਲਿਆ ਵੱਡਾ...

ਅੰਮ੍ਰਿਤਪਾਲ ਦੇ ਪਿਤਾ ਨੂੰ ਕੀਤਾ ਘਰ ਚ ਨਜ਼ਰਬੰਦ, ਜਾਣੋਂ ਕਿਉਂ ਲਿਆ ਵੱਡਾ ਫ਼ੈਸਲਾ

Published on

----------- Advertisement -----------

ਖਡੂਰ ਸਾਹਿਬ ਤੋਂ ਐਮ ਪੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਘਰ ਵਿੱਚ ਹੀ ਨਜ਼ਰਬੰਦ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਉਹਨਾਂ ਦੇ ਪਿੰਡ ਜੱਲੂਪੁਰ ਖੇੜਾ ਵਿਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਹੈ। ਅੰਮ੍ਰਿਤਪਾਲ ਦੇ ਪਿਤਾ ਵੱਲੋਂ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਨਵੀਂ ਪਾਰਟੀ ਦਾ ਐਲਾਨ ਕੀਤਾ ਜਾਣਾ ਹੈ। ਦੱਸਿਆ ਜਾ ਰਿਹਾ ਹੈ ਕਿ ਤਰਸੇਮ ਸਿੰਘ ਨੇ ਮੁਹਾਲੀ ਵਿਚ ਚਲ ਰਹੇ ਕੌਮੀ ਇਨਸਾਫ ਮੋਰਚੇ ਵਿਚ ਸ਼ਮੂਲੀਅਤ ਕੀਤੀ ਜਾਣੀ ਸੀ। ਉਹਨਾਂ ਨੂੰ ਇਥੇ ਆਉਣ ਤੋਂ ਰੋਕਣ ਵਾਸਤੇ ਇਹ ਕਾਰਵਾਈ ਕੀਤੀ ਗਈ ਹੈ।ਦੱਸ ਦਈਏ ਕਿ ਲੰਘੇ ਕੱਲ੍ਹ ਤਰਸੇਮ ਸਿੰਘ ਵੱਲੋਂ ਪੀਸੀ ਕਰਕੇ ਪੰਜਾਬ ਸਰਕਾਰ ’ਤੇ ਮਾਘੀ ਵਾਲੀ ਕਾਨਫਰੰਸ ਰੋਕਣ ਦੀ ਕੋਸ਼ਿਸ਼ ਦੇ ਦੋਸ਼ ਲਾਏ ਸਨ। ਉਨ੍ਹਾਂ ਦੋਸ਼ ਲਾਇਆ ਸੀ ਕਿ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਅੜਿੱਕੇ ਖੜ੍ਹੇ ਕੀਤੇ ਜਾ ਰਹੇ ਹਨ ਤਾਂ ਜੋ ਮਾਘੀ ਮੌਕੇ ਕਾਨਫਰੰਸ ਕਰਨ ਤੋਂ ਰੋਕਿਆ ਜਾ ਸਕੇ।ਉਨ੍ਹਾਂ ਕਿਹਾ ਸੀ ਕਿ ਇਹ ਤਜਵੀਜ਼ਤ ਕਾਨਫਰੰਸ ਕਾਨੂੰਨ ਦੇ ਘੇਰੇ ਹੇਠ ਹੈ ਅਤੇ ਇਸ ਵਿੱਚ ਕੁਝ ਵੀ ਸਰਕਾਰ ਜਾਂ ਦੇਸ਼ ਵਿਰੋਧੀ ਨਹੀਂ ਹੈ। ਕਾਨਫਰੰਸ ਵਿੱਚ ਅੰਮ੍ਰਿਤਪਾਲ ਸਿੰਘ ਦੇ ਸ਼ਾਮਲ ਹੋਣ ਦੀਆਂ ਚਰਚਾਵਾਂ ’ਤੇ ਰੋਕ ਲਾਉਂਦਿਆਂ ਉਨ੍ਹਾਂ ਕਿਹਾ ਕਿ ਅਜਿਹੀ ਕੋਈ ਸੰਭਾਵਨਾ ਨਹੀਂ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਇਸ ਪੰਥਕ ਇਕੱਠ ਵਿਚ ਸ਼ਾਮਲ ਹੋਣ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਕੌਮੀ ਇਨਸਾਫ ਮੋਰਚੇ ਦਾ ਦੂਜਾ ਸਾਲ ਹੈ, ਜਿਸ ਦੇ ਲਈ ਉਥੇ ਅਸੀਂ ਸ਼ਾਮਿਲ ਹੋਣਾ ਸੀ ਪਰ ਰਾਤ ਤੋਂ ਹੀ ਪੂਰੇ ਪਿੰਡ ਦੇ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਪੂਰੇ ਪਿੰਡ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...

ਬਰਾਬਰ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਬਰਾਬਰ ਪੁਜੀਸ਼ਨ, CM ਮਾਨ ਨੇ ਟੌਪਰ ਲਈ ਨਿਯਮਾਂ ‘ਚ ਕੀਤਾ ਬਦਲਾਅ

ਪੰਜਾਬ ਵਿਚ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਟੌਪਰ ਰੈਂਕਿੰਗ ਵਿਵਸਥਾ ਨੂੰ ਲੈ ਕੇ ਵੱਡਾ...

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਨਵੀਂ ਦਿੱਲੀ, 29 ਮਈ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ...

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ...