November 9, 2026, 8:45 pm
----------- Advertisement -----------
HomeNewsBreaking Newsਚੰਡੀਗੜ੍ਹ 'ਚ NIA ਨੇ ਅਤਿਵਾਦੀ ਪਾਸੀਆ 'ਤੇ 5 ਲੱਖ ਰੁਪਏ ਦੇ ਇਨਾਮ...

ਚੰਡੀਗੜ੍ਹ ‘ਚ NIA ਨੇ ਅਤਿਵਾਦੀ ਪਾਸੀਆ ‘ਤੇ 5 ਲੱਖ ਰੁਪਏ ਦੇ ਇਨਾਮ ਦਾ ਕੀਤਾ ਐਲਾਨ

Published on

----------- Advertisement -----------

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਚੰਡੀਗੜ੍ਹ ਦੀ ਇਕ ਕੋਠੀ ਅਤੇ ਪੰਜਾਬ ਦੇ ਥਾਣਿਆਂ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਸਟਰਮਾਈਂਡ ਅਤੇ ਵਿਦੇਸ਼ ‘ਚ ਲੁਕੇ ਅਤਿਵਾਦੀ ਹੈਪੀ ਪਾਸੀਆ ‘ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਲੋਕ ਟੈਲੀਫ਼ੋਨ, ਵਟਸਐਪ ਅਤੇ ਈਮੇਲ ਰਾਹੀਂ ਐਨ.ਆਈ.ਏ ਨੂੰ ਜਾਣਕਾਰੀ ਦੇ ਸਕਦੇ ਹਨ।ਇਸ ਲਈ ਨੰਬਰ ਜਾਰੀ ਕੀਤੇ ਗਏ ਹਨ। ਹਾਲ ਹੀ ‘ਚ ਚੰਡੀਗੜ੍ਹ ‘ਚ ਇਕ ਬੰਗਲੇ ‘ਤੇ ਹੈਂਡ ਗ੍ਰਨੇਡ ਹਮਲੇ ਦੇ ਮਾਮਲੇ ‘ਚ ਐਨ.ਆਈ.ਏ ਨੇ ਅਤਿਵਾਦੀ ਹੈਪੀ ਪਾਸੀਆ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ। ਇਸ ਸਬੰਧੀ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਹੈ। ਇਸ ਅਰਜ਼ੀ ‘ਤੇ 9 ਜਨਵਰੀ ਨੂੰ ਫ਼ੈਸਲਾ ਲਿਆ ਜਾਵੇਗਾ।ਪਿਛਲੇ ਸਾਲ 11 ਸਤੰਬਰ ਨੂੰ ਸੈਕਟਰ-10 ਸਥਿਤ ਕੋਠੀ ਨੰਬਰ 575 ‘ਤੇ ਗ੍ਰਨੇਡ ਹਮਲਾ ਹੋਇਆ ਸੀ। ਇੱਥੇ ਰੋਹਨ ਅਤੇ ਵਿਸ਼ਾਲ ਮਸੀਹ ਨਾਂ ਦੇ ਦੋ ਨੌਜਵਾਨ ਹੈਂਡ ਗ੍ਰਨੇਡ ਸੁੱਟ ਕੇ ਭੱਜ ਗਏ ਸਨ। ਅਮਰੀਕਾ ਸਥਿਤ ਅਤਿਵਾਦੀ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਨੇ ਇੰਟਰਨੈੱਟ ਮੀਡੀਆ ਰਾਹੀਂ ਹਮਲੇ ਦੀ ਜ਼ਿੰਮੇਵਾਰੀ ਲਈ ਹੈ।ਹੈਪੀ ਪਾਸੀਆ ਲੰਬੇ ਸਮੇਂ ਤੋਂ ਅਮਰੀਕਾ ਵਿੱਚ ਰਹਿ ਰਿਹਾ ਹੈ ਅਤੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਆਰਗੇਨਾਈਜੇਸ਼ਨ ਦੇ ਪਾਕਿਸਤਾਨ ਸਥਿਤ ਅਤਿਵਾਦੀ ਹਰਵਿੰਦਰ ਸਿੰਘ ਰਿੰਦਾ ਲਈ ਕੰਮ ਕਰਦਾ ਹੈ। ਉਸ ਦੇ ਜ਼ਰੀਏ ਹੀ ਇਸ ਹਮਲੇ ਦੇ ਦੋਸ਼ੀਆਂ ਨੂੰ ਹਥਿਆਰ ਮੁਹੱਈਆ ਕਰਵਾਏ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...