November 11, 2026, 10:48 am
----------- Advertisement -----------
HomeNewsBreaking Newsਗੁਰਪ੍ਰੀਤ ਸਿੰਘ ਕਤਲ ਕੇਸ ‘ਚ ਵੱਡੀ ਕਾਰਵਾਈ, ਅਰਸ਼ ਡੱਲਾ ਸਮੇਤ ਅੰਮ੍ਰਿਤਪਾਲ ‘ਤੇ...

ਗੁਰਪ੍ਰੀਤ ਸਿੰਘ ਕਤਲ ਕੇਸ ‘ਚ ਵੱਡੀ ਕਾਰਵਾਈ, ਅਰਸ਼ ਡੱਲਾ ਸਮੇਤ ਅੰਮ੍ਰਿਤਪਾਲ ‘ਤੇ ਲੱਗਿਆ UAPA

Published on

----------- Advertisement -----------

ਸ਼੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਵਿਦੇਸ਼ੀ ਅੱਤਵਾਦੀ ਅਰਸ਼ ਡੱਲਾ ‘ਤੇ ਗੁਰਪ੍ਰੀਤ ਸਿੰਘ ਹਰੀਨੌ ਦੇ ਕਤਲ ਕੇਸ ਵਿੱਚ  ਯੂ.ਏ.ਪੀ.ਏ. ਲਗਾਇਆ ਗਿਆ ਹੈ।ਐਸਆਈਟੀ ਨੇ ਇਸ ਮਾਮਲੇ ਵਿੱਚ ਯੂਏਪੀਏ ਵਧਾਉਣ ਬਾਰੇ ਫਰੀਦਕੋਟ ਅਦਾਲਤ ਨੂੰ ਲਿਖਤੀ ਜਾਣਕਾਰੀ ਦਿੱਤੀ ਹੈ। ਯੂਏਪੀਏ ਲਾਗੂ ਹੋਣ ਤੋਂ ਬਾਅਦ ਐਨਐਸਏ ਤਹਿਤ ਪਹਿਲਾਂ ਹੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।ਵਾਰਿਸ ਪੰਜਾਬ ਜਥੇਬੰਦੀ ਦੇ ਸਾਬਕਾ ਵਿੱਤ ਸਕੱਤਰ ਅਤੇ ਪੰਥਕ ਜਥੇਬੰਦੀਆਂ ਨਾਲ ਜੁੜੇ ਗੁਰਪ੍ਰੀਤ ਸਿੰਘ ਹਰੀਣੌ ਦਾ ਪਿਛਲੇ ਸਾਲ 9 ਅਕਤੂਬਰ ਨੂੰ ਉਨ੍ਹਾਂ ਦੇ ਪਿੰਡ ਵਿੱਚ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਗੁਰਪ੍ਰੀਤ ਸਿੰਘ ਮਰਹੂਮ ਅਦਾਕਾਰ ਦੀਪ ਸਿੱਧੂ ਵੱਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਬਣਾਉਣ ਦੇ ਸਮੇਂ ਤੋਂ ਦੀਪ ਸਿੱਧੂ ਨਾਲ ਜੁੜ ਕੇ ਜਥੇਬੰਦੀ ਲਈ ਕੰਮ ਕਰਦਾ ਸੀ।ਦੀਪ ਸਿੱਧੂ ਦੀ ਮੌਤ ਤੋਂ ਬਾਅਦ ਵਾਰਿਸ ਪੰਜਾਬ ਸੰਸਥਾ ਦੇ ਮੁੱਖ ਕਾਰਜਕਾਰੀ ਅੰਮ੍ਰਿਤਪਾਲ ਸਿੰਘ ਨੇ ਜਥੇਬੰਦੀ ਦੀ ਕਮਾਨ ਸੰਭਾਲ ਲਈ ਸੀ, ਜਿਸ ਤੋਂ ਬਾਅਦ ਵਿੱਤ ਸਕੱਤਰ ਰਹੇ ਗੁਰਪ੍ਰੀਤ ਸਿੰਘ ਹਰੀਨੌ ਨੇ ਜਥੇਬੰਦੀ ਤੋਂ ਦੂਰੀ ਬਣਾ ਲਈ ਸੀ।

6 ਦੋਸ਼ੀ ਫੜੇ ਗਏ

ਪੰਜਾਬੀ ਪੁਲਿਸ ਦੀ ਐੱਸਆਈਟੀ ਨੇ ਜਾਂਚ  ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਕਤਲ ਨੂੰ ਅੰਜਾਮ ਦੇਣ ‘ਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਵਿਦੇਸ਼ੀ ਅੱਤਵਾਦੀ ਅਰਸ਼ ਡੱਲਾ ਦੀ ਭੂਮਿਕਾ ਸੀ। ਇਸ ਤੋਂ ਬਾਅਦ ਪੁਲਿਸ ਨੇ ਉਕਤ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਅਰਸ਼ ਡੱਲਾ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਸੀ।ਇਸ ਮਾਮਲੇ ‘ਚ ਕਤਲ ਕਰਨ ਵਾਲੇ 2 ਸ਼ੂਟਰ, ਰੇਕੀ ਕਰਨ ਵਾਲੇ 3 ਦੋਸ਼ੀ ਅਤੇ ਕੁਝ ਹੋਰ 6 ਦੋਸ਼ੀਆਂ ਨੂੰ ਪੁਲਿਸ ਨੇ ਫੜ ਲਿਆ ਹੈ ਅਤੇ ਹੁਣ ਮਾਮਲੇ ਦੀ ਚਾਰਜਸ਼ੀਟ ਦਾਇਰ ਕਰਨ ਤੋਂ ਪਹਿਲਾਂ ਪੁਲਿਸ ਨੇ ਮਾਮਲੇ ‘ਚ ਯੂ.ਏ.ਪੀ.ਏ. ਦੀ ਧਾਰਾ ਵੀ ਲਗਾ ਦਿੱਤੀ ਹੈ। ਅਮ੍ਰਿਤਪਾਲ ਪਹਿਲਾਂ ਹੀ ਐੱਨਐੱਸਏ ਦੇ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...