August 24, 2026, 3:43 pm
----------- Advertisement -----------
HomeNewsBreaking Newsਪੰਜਾਬ ਸਰਕਾਰ ਵੱਲੋਂ ਕੇਂਦਰ ਨੂੰ ਵੱਡਾ ਝਟਕਾ ! ਕਿਹਾ ਸਾਨੂੰ ਨਹੀਂ ਮਨਜ਼ੂਰ...

ਪੰਜਾਬ ਸਰਕਾਰ ਵੱਲੋਂ ਕੇਂਦਰ ਨੂੰ ਵੱਡਾ ਝਟਕਾ ! ਕਿਹਾ ਸਾਨੂੰ ਨਹੀਂ ਮਨਜ਼ੂਰ ਤੁਹਾਡੀ ਪਾਲਿਸੀ

Published on

----------- Advertisement -----------

ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਵੱਲੋਂ ਜਾਰੀ ਕ੍ਰਿਸ਼ੀ ਮਾਰਕੇਟਿੰਗ ਪਾਲਿਸੀ ਡਰਾਫਟ ਨੂੰ ਰੱਦ ਕਰ ਦਿੱਤਾ ਹੈ । ਇਸ ਸਬੰਧ ਵਿੱਚ ਕੇਂਦਰ ਸਰਕਾਰ ਨੇ ਜਵਾਬ ਭੇਜ ਦਿੱਤਾ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਇਸ ਸਬੰਧ ਵਿੱਚ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਸਨ । ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ 10 ਜਨਵਰੀ ਤੋਂ ਪਹਿਲਾਂ ਆਪਣੇ ਸੁਝਾਅ ਭੇਜਣ ਦੇ ਲਈ ਹੁਕਮ ਦਿੱਤੇ ਸਨ ।ਪੰਜਾਬ ਸਰਕਾਰ ਨੇ ਆਪਣੇ ਪੱਤਰ ਵਿੱਚ ਲਿਖਿਆ ਸੀ ਕਿ ਇਹ ਡਰਾਫਟ 2021 ਵਿੱਚ ਖਤਮ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਮੁੜ ਤੋਂ ਲਿਆਉਣ ਦੀ ਕੋਸ਼ਿਸ਼ ਹੈ । ਸੂਬੇ ਦੇ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਹੈ ਕਿ ਭਾਰਤੀ ਸੰਵਿਧਾਨ ਦੀ 7ਵੀਂ ਸੂਚੀ ਦੀ ਧਾਰਾ 246 ਦੇ ਤਹਿਤ ਇਹ ਸੂਬਿਆਂ ਦਾ ਵਿਸ਼ਾ ਹੈ । ਅਜਿਹੀ ਨੀਤੀ ਲਿਆਉਣ ਦੀ ਬਜਾਏ ਕੇਂਦਰ ਨੂੰ ਇਹ ਫੈਸਲਾ ਪੰਜਾਬ ਸਰਕਾਰ ‘ਤੇ ਛੱਡ ਦੇਣਾ ਚਾਹੀਦਾ ਹੈ ।ਪੰਜਾਬ ਸਰਕਾਰ ਨੇ ਆਪਣੇ ਪੱਤਰ ਵਿੱਚ ਸਵਾਲ ਚੁੱਕੇ ਹਨ ਕਿ ਡਰਾਫਟ ਵਿੱਚ ਫਸਲਾਂ ਦੀ MSP ਨੂੰ ਲੈ ਕੇ ਕੇਂਦਰ ਨੇ ਪੂਰੀ ਤਰ੍ਹਾਂ ਚੁੱਪ ਵਟੀ ਹੋਈ ਹੈ, ਜੋ ਪੰਜਾਬ ਦੇ ਕਿਸਾਨਾਂ ਦੇ ਲਈ ਸਭ ਤੋਂ ਜ਼ਿਆਦਾ ਜ਼ਰੂਰੀ ਹੈ । ਡਰਾਫਟ ਵਿੱਚ ਪੰਜਾਬ ਦੀ ਮਾਰਕਿਟ ਕਮੇਟੀਆਂ ਦੀਆਂ ਜ਼ਰੂਰਤਾਂ ਖਤਮ ਕਰਨ ਅਤੇ ਨਿੱਜੀ ਮੰਡੀਆਂ ਨੂੰ ਵਧਾਵਾ ਦਿੱਤਾ ਗਿਆ ਹੈ ਜੋ ਸੂਬੇ ਨੂੰ ਕਦੇ ਵੀ ਮਨਜ਼ੂਰ ਨਹੀਂ ਹੈ ।ਸੂਬਾ ਸਰਕਾਰ ਨੇ ਕਿਹਾ ਪੰਜਾਬ ਵਿੱਚ ਮੰਡੀਆਂ ਕਾਫੀ ਮਜ਼ਬੂਤ ਹਨ,ਡਰਾਫਟ ਵਿੱਚ ਮੰਡੀ ਫੀਸ ਦੀ ਹੱਦ ਤੈਅ ਕੀਤੀ ਗਈ ਹੈ ਜਿਸ ਨਾਲ ਪੰਜਾਬ ਦੇ ਮੰਡੀ ਨੈੱਟਵਰਕ ਅਤੇ ਪੇਂਡੂ ਢਾਂਚੇ ਨੂੰ ਨੁਕਸਾਨ ਪਹੁੰਚੇਗਾ । ਪੱਤਰ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ ਪੰਜਾਬ ਸਰਕਾਰ ਨੂੰ ਨਵੀਂ ਖੇਤੀ ਮੰਡੀ ਨੀਤੀ ਦੇ ਡਰਾਫਟ ‘ਤੇ ਇਤਰਾਜ਼ ਹੈ । ਜਿਸ ਵਿੱਚ ਕਾਂਟਰੈਕਟ ਫਾਰਮਿੰਗ ਨੂੰ ਵਧਾਵਾ ਦੇਣ ਅਤੇ ਨਿੱਜੀ ਸਾਈਲੋ ਨੂੰ ਓਪਨ ਮਾਰਕਿਟ ਯਾਰਡ ਐਲਾਨਣ ਦੀ ਗੱਲ ਕਹੀ ਗਈ ਹੈ । ਇਸ ਤੋਂ ਇਲਾਵਾ ਕਮੀਸ਼ਨੇਟ ਏਜੰਟਾਂ ਦਾ ਕਮੀਸ਼ਨ ਰੱਦ ਕਰਨ ਦਾ ਵੀ ਹਵਾਲਾ ਦਿੱਤਾ ਗਿਆ ਹੈ ।ਕੇਂਦਰ ਸਰਕਾਰ ਵੱਲੋਂ 25 ਨਵੰਬਰ ਨੂੰ ਮਸੌਦਾ ਜਾਰੀ ਹੁੰਦੇ ਹੀ ਪੰਜਾਬ ਵਿੱਚ ਵਿਰੋਧ ਸ਼ੁਰੂ ਹੋ ਗਿਆ ਸੀ । ਪੰਜਾਬ ਸਰਕਾਰ ਨੇ ਇਸ ਤੋਂ ਬਾਅਦ ਕੇਂਦਰ ਕੋਲੋ ਜਵਾਬ ਲਈ ਸਮਾਂ ਮੰਗਿਆ ਸੀ । ਇਸ ਤੋਂ ਬਾਅਦ ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕਿਸਾਨ ਯੂਨੀਅਨ ਦੇ ਆਗੂਆਂ ਅਤੇ ਆੜਤੀਆਂ ਨਾਲ ਮੀਟਿੰਗ ਕੀਤੀ ਅਤੇ ਹੁਣ ਇਸ ਡਰਾਫਟ ਨੂੰ ਰੱਦ ਕਰ ਦਿੱਤਾ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...

ਮਹਿੰਗਾਈ ਦਾ ਵੱਡਾ ਝਟਕਾ: ਆਟਾ, ਖੰਡ ਤੇ ਤੇਲ ਸਭ ਹੋਇਆ ਮਹਿੰਗਾ, ਆਮ ਜਨਤਾ ਦਾ ਗੁਜ਼ਾਰਾ ਹੋਇਆ ਔਖਾ!

ਰਸੋਈ ਦੇ ਜ਼ਰੂਰੀ ਸਾਮਾਨ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਬਜਟ ਪੂਰੀ ਤਰ੍ਹਾਂ...

ਮੁੰਬਈ ‘ਚ ਗਣੇਸ਼ ਉਤਸਵ ਤੋਂ ਪਹਿਲਾਂ ਵੱਡਾ ਹਾਦਸਾ, 22 ਫੁੱਟ ਦੀ ਪ੍ਰਤਿਮਾ ਡਿੱਗਣ ਨਾਲ 2 ਦੀ ਮੌਤ; 5 ਜ਼ਖ਼ਮੀ

ਦੱਖਣੀ ਮੁੰਬਈ ਦੇ ਭੁਲੇਸ਼ਵਰ ਇਲਾਕੇ ਵਿਚ ਸ਼ਨੀਵਾਰ ਰਾਤ ਨੂੰ ਗਣੇਸ਼ ਪ੍ਰਤਿਮਾ ਦੇ ਆਗਮਨ ਜਲੂਸ...