November 7, 2026, 10:31 am
----------- Advertisement -----------
HomeNewsBreaking Newsਪੰਜਾਬ ਦਾ ਗੌਰਵਮਈ ਇਤਹਾਸ ਲੁਕਿਆ ਇਸ ਲੋਹੜੀ ਦੇ ਤਿਉਹਾਰ ਚ, ਜਾਣੋਂ ਕੀ...

ਪੰਜਾਬ ਦਾ ਗੌਰਵਮਈ ਇਤਹਾਸ ਲੁਕਿਆ ਇਸ ਲੋਹੜੀ ਦੇ ਤਿਉਹਾਰ ਚ, ਜਾਣੋਂ ਕੀ ਹੈ ਇਸਦੀ ਮਹੱਤਤਾ

Published on

----------- Advertisement -----------

ਦੇਸ਼ ਭਰ ਵਿਚ ਲੋਹੜੀ ਦਾ ਤਿਓਹਾਰ ਮਨਾਇਆ ਜਾ ਰਿਹਾ ਹੈ। ਇਹ ਹਰ ਸਾਲ 13 ਤਰੀਕ ਨੂੰ ਮਨਾਇਆ ਜਾਂਦਾ ਹੈ। ਅੱਜ ਹਰ ਪਾਸੇ ਲੋਹੜੀ ਦੀਆਂ ਰੌਣਕਾਂ ਦੇਖਣ ਨੂੰ ਮਿਲਣਗੀਆਂ। ਲੋਹੜੀ ਦਾ ਤਿਉਹਾਰ ਪੋਹ ਮਹੀਨੇ ਦੀ ਅਖੀਰਲੀ ਰਾਤ ਨੂੰ ਮਨਾਇਆ ਜਾਂਦਾ ਹੈ ਅਤੇ ਅਗਲੇ ਦਿਨ ਮਾਘ ਮਹੀਨੇ ਦੀ ਸੰਗਰਾਂਦ ਹੁੰਦੀ ਹੈ। ਜਿਨ੍ਹਾਂ ਦੇ ਘਰ ਮੁੰਡੇ-ਕੁੜੀਆਂ ਜੰਮੇ ਹੁੰਦੇ ਹਨ ਜਾਂ ਘਰ ‘ਚ ਨਵਾਂ ਵਿਆਹ ਹੋਇਆ ਹੁੰਦਾ ਹੈ, ਉਨ੍ਹਾਂ ਘਰਾਂ ‘ਚ ਲੋਹੜੀ ਦਾ ਤਿਉਹਾਰ ਵਿਸ਼ੇਸ਼ ਤੌਰ ‘ਤੇ ਮਨਾਇਆ ਜਾਂਦਾ ਹੈ।

ਲੋਹੜੀ ਵਾਲੇ ਦਿਨ ਸ਼ਾਮ ਨੂੰ ਲੱਕੜ ਅਤੇ ਗੋਬਰ ਦੀਆਂ ਪਾਥੀਆਂ ਇਕੱਠੀਆਂ ਕੀਤੀਆਂ ਜਾਂਦੀਆਂ ਹਨ ਅਤੇ ਇਨ੍ਹਾਂ ਨੂੰ ਜਲਾਇਆ ਜਾਂਦਾ ਹੈ, ਅਤੇ ਪਰਿਵਾਰਕ ਮੈਂਬਰ ਇਸਦੇ ਆਲੇ-ਦੁਆਲੇ ਪਰਿਕਰਮਾ ਕਰਦੇ ਹਨ ਤੇ ਆਪਣੇ ਸੁਖੀ ਜੀਵਨ ਦੀ ਕਾਮਨਾ ਕਰਦੇ ਹਨ। ਲੋਹੜੀ ਫਸਲਾਂ ਦੀ ਬਿਜਾਈ ਅਤੇ ਕਟਾਈ ਨਾਲ ਜੁੜਿਆ ਇੱਕ ਵਿਸ਼ੇਸ਼ ਤਿਉਹਾਰ ਹੈ। ਇਸ ਦਿਨ ਤਿਲ, ਗੁੜ, ਗਜਕ, ਰੇਵੜੀ ਅਤੇ ਮੂੰਗਫਲੀ ਨੂੰ ਅਗਨੀ ਭੇਟ ਕੀਤੀ ਜਾਂਦੀ ਹੈ। ਪੰਜਾਬ ਵਿਚ ਲੋਹੜੀ ਵਾਲੇ ਦਿਨ ਮੁੰਡੇ ਭੰਗੜਾ ਪਾ ਕੇ ਤੇ ਕੁੜੀਆਂ ਗਿੱਧਾ ਪਾ ਕੇ ਖੁਸ਼ੀ ਦਾ ਪ੍ਰਗਟਾਵਾ ਕਰਦੀਆਂ ਹਨ।

ਲੋਹੜੀ ਦਾ ਇਤਿਹਾਸ
ਲੋਹੜੀ ਦੇ ਤਿਉਹਾਰ ਨਾਲ ਕਈ ਕਥਾਵਾਂ ਵੀ ਜੁੜੀਆਂ ਹੋਈਆਂ ਹਨ ਪਰ ਖਾਸ ਤੌਰ ‘ਤੇ ਦੁੱਲਾ ਭੱਟੀ ਦੀ ਕਹਾਣੀ ਨਾਲ ਇਸ ਨੂੰ ਜੋੜਿਆ ਜਾਂਦਾ ਹੈ। ਲੋਹੜੀ ਦਾ ਇਤਿਹਾਸ ਦੁੱਲਾ ਭੱਟੀ ਅਕਬਰ ਦੇ ਸ਼ਾਸ਼ਨਕਾਲ ਦੌਰਾਨ ਇੱਕ ਬਾਗ਼ੀ ਸੀ, ਜੋ ਕਿ ਅਮੀਰ ਲੋਕਾਂ ਦਾ ਮਾਲ ਲੁੱਟ ਕੇ ਗਰੀਬ ਲੋਕਾਂ ਵਿੱਚ ਵੰਡ ਦਿੰਦਾ ਸੀ। ਉਸ ਇਲਾਕੇ ਦੇ ਗਰੀਬ ਲੋਕ ਉਸ ਦੀ ਇਸ ਦਰਿਆ-ਦਿਲੀ ਦੇ ਕਾਇਲ ਸਨ ਇਸ ਕਰ ਕੇ ਉਹ ਲੋਕ ਉਸ ਦਾ ਆਦਰ-ਸਤਿਕਾਰ ਤੇ ਉਸ ਨੂੰ ਪਿਆਰ ਵੀ ਕਰਦੇ ਸਨ। ਇੱਕ ਵਾਰ ਦੀ ਗੱਲ ਹੈ ਕਿ ਉਸ ਨੇ ਇੱਕ ਲੜਕੀ ਤੋਂ ਅਗਵਾਕਾਰਾਂ ਤੋਂ ਇੱਕ ਲੜਕੀ ਨੂੰ ਛੁਡਾਇਆ ਤੇ ਉਸ ਲੜਕੀ ਨੂੰ ਆਪਣੀ ਧਰਮ ਦੀ ਧੀ ਬਣਾ ਲਿਆ। ਜਦੋਂ ਦੁੱਲਾ-ਭੱਟੀ ਨੇ ਲੜਕੀ ਦਾ ਵਿਆਹ ਕੀਤਾ ਤਾਂ ਉਸਨੇ ਵਿਆਹ ਵਿੱਚ ਤੋਹਫ਼ੇ ਦੇ ਤੌਰ ਤੇ ਸ਼ੱਕਰ ਪਾ ਦਿੱਤੀ।

ਇਕ ਹੋਰ ਕਥਾ ਮੁਤਾਬਕ ਕਿਸੇ ਗਰੀਬ ਬ੍ਰਾਹਮਣ ਦੀਆਂ ਸੁੰਦਰੀ ਤੇ ਮੁੰਦਰੀ ਨਾਂ ਦੀਆਂ ਦੋ ਬਹੁਤ ਖ਼ੂਬਸੂਰਤ ਧੀਆਂ ਸਨ, ਜਿਨ੍ਹਾਂ ਦੀ ਮੰਗਣੀ ਹੋ ਚੁੱਕੀ ਸੀ। ਉਸ ਸਮੇਂ ਦੇ ਹਾਕਮ ਦੀ ਨਜ਼ਰੀਂ ਇਹ ਲੜਕੀਆਂ ਚੜ੍ਹ ਗਈਆਂ ਤੇ ਉਹ ਹਾਕਮ ਦੋਵੇਂ ਭੈਣਾਂ ‘ਤੇ ਮੈਲੀ ਅੱਖ ਰੱਖਣ ਲੱਗ ਪਿਆ। ਦੁੱਲੇ ਭੱਟੀ ਨੇ ਕੁੜੀਆਂ ਦੇ ਵਿਆਹ ਕਰਾਉਣ ਦਾ ਵਚਨ ਦਿੱਤਾ। ਲੜਕੀਆਂ ਦੇ ਸਹੁਰੇ ਹਾਕਮਾਂ ਤੋਂ ਡਰਦੇ ਮਾਰੇ ਰਾਤ ਨੂੰ ਵਿਆਹ ਕਰਨ ਲਈ ਕਹਿਣ ਲੱਗੇ। ਦੁੱਲੇ ਭੱਟੀ ਨੇ ਲਾਗਲੇ ਪਿੰਡ ‘ਚੋਂ ਦਾਨ ਦੇ ਰੂਪ ‘ਚ ਗੁੜ, ਸ਼ੱਕਰ, ਬਾਲਣ, ਦਾਣੇ ਇਕੱਠੇ ਕੀਤੇ। ਲੋਕ ਸੁੰਦਰੀ ਤੇ ਮੁੰਦਰੀ ਦੇ ਵਿਆਹ ‘ਤੇ ਇਕੱਠੇ ਹੋਏ। ਦੁੱਲੇ ਭੱਟੀ ਨੇ ਆਪਣੇ ਹੱਥੀਂ ਲੜਕੀਆਂ ਦੇ ਵਿਆਹ ਕੀਤੇ ਤੇ ਸੇਰ-ਸੇਰ ਸ਼ੱਕਰ ਪਾਈ। ਉਸ ਦਿਨ ਤੋਂ ਇਸੇ ਤਰ੍ਹਾਂ ਲੋਹੜੀ ਮਨਾਉਣ ਦਾ ਰਿਵਾਜ ਪੈ ਗਿਆ।

ਲੋਹੜੀ ਵਾਲੇ ਦਿਨ ਛੋਟੇ-ਛੋਟੇ ਬੱਚੇ ਘਰ-ਘਰ ਜਾ ਕੇ ਗੀਤ ਗਾਉਂਦੇ ਹਨ, ਜੋ ਕਿ ਇਸ ਤਰ੍ਹਾਂ ਹੈ-
ਸੁੰਦਰ ਮੁੰਦਰੀਏ, ਹੋ! ਤੇਰਾ ਕੌਣ ਵਿਚਾਰਾ, ਹੋ!
ਦੁੱਲਾ ਭੱਟੀ ਵਾਲਾ, ਹੋ! ਦੁੱਲੇ ਧੀ ਵਿਆਹੀ, ਹੋ!
ਸੇਰ ਸ਼ੱਕਰ ਪਾਈ, ਹੋ! ਕੁੜੀ ਦਾ ਸਾਲੂ ਪਾਟਾ, ਹੋ!
ਕੁੜੀ ਦਾ ਜੀਵੇ ਚਾਚਾ, ਹੋ…

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...