November 24, 2026, 11:43 pm
----------- Advertisement -----------
HomeNewsBreaking Newsਮਾਘੀ ਮੇਲੇ ‘ਤੇ ਸ੍ਰੀ ਮੁਕਤਸਰ ਸਾਹਿਬ ਜਾਣ ਵਾਲਿਆਂ ਲਈ ਅਹਿਮ ਖ਼ਬਰ, ਰੂਟ...

ਮਾਘੀ ਮੇਲੇ ‘ਤੇ ਸ੍ਰੀ ਮੁਕਤਸਰ ਸਾਹਿਬ ਜਾਣ ਵਾਲਿਆਂ ਲਈ ਅਹਿਮ ਖ਼ਬਰ, ਰੂਟ ਪਲਾਨ ਜਾਰੀ

Published on

----------- Advertisement -----------

ਲੋਹੜੀ ਤੋਂ ਇੱਕ ਦਿਨ ਬਾਅਦ ਮਾਘੀ ਦਾ ਤਿਓਹਾਰ ਮਨਾਇਆ ਜਾਂਦਾ ਹੈ। ਇਸ ਤਿਓਹਾਰ ਦਾ ਆਪਣਾ ਸਿੱਖੀ ਮਹੱਤਵ ਵੀ ਹੈ। ਸ੍ਰੀ ਮੁਕਤਸਰ ਸਾਹਿਬ ਵਿਖੇ ਇਸ ਦਿਨ ਮਾਘੀ ਦਾ ਮੇਲਾ ਲੱਗਦਾ ਹੈ। ਮੁਕਤਸਰ ਦਾ ਪੁਰਾਣਾ ਨਾਂ ਖਿਦਰਾਣੇ ਦੀ ਢਾਬ ਸੀ। 40 ਮੁਕਤਿਆਂ ਅਤੇ ਹੋਰ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਮੁਕਤਸਰ ਸਾਹਿਬ ਵਿਖੇ ਹਰ ਸਾਲ ਮਾਘੀ ਵਾਲੇ ਦਿਨ ਭਾਰੀ ਜੋੜ ਮੇਲਾ ਲਗਦਾ ਹੈ ਤੇ ਦੇਸ਼ਾਂ-ਵਿਦੇਸ਼ਾਂ ਤੋਂ ਇਥੇ ਲੱਖਾਂ ਦੀ ਗਿਣਤੀ ਵਿੱਚ  ਸੰਗਤਾਂ, ਸਿਆਸੀ ਹਸਤੀਆਂ, ਉੱਚ ਅਧਿਕਾਰੀ, ਨੌਜਵਾਨ ਅਤੇ ਸਮਾਜ ਦੇ ਹਰ ਵਰਗ ਦੇ ਲੋਕ ਆਪਣਾ ਹਾਜ਼ਰੀ ਲਵਾਉਣ ਲਈ ਪਹੁੰਚਦੇ ਹਨ। ਇਸ ਮੌਕੇ ਅਕਸਰ ਹੀ ਟ੍ਰੈਫਿਕ ਅਤੇ ਕਾਨੂੰਨ ਵਿਵਸਥਾ ਦੀ ਸਮੱਸਿਆ ਹੋਣ ਦਾ ਡਰ ਬਣਿਆ ਰਹਿੰਦਾ ਹੈ।

ਇਸ ਮੇਲੇ ਦੀ ਮਹੱਤਤਾ ਨੂੰ ਦੇਖਦੇ ਹੋਏ ਜ਼ਿਲ੍ਹਾ ਪੁਲਿਸ ਵੱਲੋਂ ਟ੍ਰੈਫ਼ਿਕ ਸਮੱਸਿਆ ਨੂੰ ਕੰਟਰੋਲ ਕਰਨ ਲਈ ਵਿਸ਼ੇਸ਼ ਰੂਟ ਪਲਾਨ ਤਿਆਰ ਕੀਤਾ ਗਿਆ ਹੈ। ਇਸ ਸਬੰਧੀ ਐਸ.ਐਸ.ਪੀ ਤੁਸ਼ਾਰ ਗੁਪਤਾ, ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਪਵਿੱਤਰ ਤਿਉਹਾਰ ਮੌਕੇ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ 6 ਅਸਥਾਈ ਬੱਸ ਅੱਡੇ ਤਿਆਰ ਕੀਤੇ ਗਏ ਹਨ।

ਜੋ ਕਿ ਇਸ ਪ੍ਰਕਾਰ ਹੈ:
1. ਦੇਸ਼ ਭਗਤ ਡੈਂਟਲ ਕਾਲਜ ਦੇ ਸਾਹਮਣੇ ਨਵੀਂ ਬਣੀ ਕਲੋਨੀ ਵਿੱਚ ਕੋਟਕਪੂਰਾ ਰੋਡ ਤੋਂ ਆਉਣ ਵਾਲੀਆਂ ਬੱਸਾਂ ਦੀ ਪਾਰਕਿੰਗ।
2. ਬਠਿੰਡਾ ਰੋਡ ਤੋਂ ਆਉਣ ਵਾਲੀਆਂ ਬੱਸਾਂ ਦੀ ਪਾਰਕਿੰਗ ਹਰਿਆਲੀ ਪੈਟਰੋਲ ਪੰਪ ਦੇ ਸਾਹਮਣੇ, ਬਠਿੰਡਾ ਰੋਡ ‘ਤੇ ਹੋਵੇਗੀ।
3. ਮਲੋਟ ਰੋਡ ਤੋਂ ਆਉਣ ਵਾਲੀਆਂ ਬੱਸਾਂ ਦੀ ਪਾਰਕਿੰਗ ਰਾਧਾ ਸੁਆਮੀ ਡੇਰੇ ਦੇ ਸਾਹਮਣੇ ਮਲੋਟ ਰੋਡ ‘ਤੇ ਹੋਵੇਗੀ।
4. ਅਬੋਹਰ/ਪੰਨੀਵਾਲਾ ਤੋਂ ਆਉਣ ਵਾਲੀਆਂ ਬੱਸਾਂ ਨੂੰ ਅਬੋਹਰ ਰੋਡ ਬਾਈਪਾਸ ਚੌਂਕ ‘ਤੇ ਪਾਰਕ ਕੀਤਾ ਜਾਵੇਗਾ।
5. ਜਲਾਲਾਬਾਦ ਤੋਂ ਆਉਣ ਵਾਲੀਆਂ ਬੱਸਾਂ ਜਲਾਲਾਬਾਦ ਰੋਡ ‘ਤੇ ਭਾਈ ਮਹਾਂ ਸਿੰਘ ਯਾਦਗਾਰੀ ਗੇਟ ਨੇੜੇ ਖੜੀਆਂ ਕੀਤੀਆਂ ਜਾਣਗੀਆਂ।
6. ਫਿਰੋਜ਼ਪੁਰ ਰੋਡ ਤੋਂ ਆਉਣ ਵਾਲੀਆਂ ਬੱਸਾਂ ਦੀ ਪਾਰਕਿੰਗ ਫਿਰੋਜ਼ਪੁਰ ਰੋਡ ਸਟੇਡੀਅਮ ਦੇ ਸਾਹਮਣੇ ਮਾਡਲ ਟਾਊਨ ਵੱਲ ਹੋਵੇਗੀ।

ਮੇਲੇ ਵਾਲੇ ਦਿਨ ਭਾਰੀ ਵਾਹਨਾਂ ਦੇ ਸ਼ਹਿਰ ਅੰਦਰ ਦਾਖ਼ਲ ਹੋਣ ਦੀ ਮਨਾਹੀ ਹੋਵੇਗੀ ਅਤੇ ਇਸ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਲਈ ਜ਼ਿਲ੍ਹਾ ਟ੍ਰੈਫ਼ਿਕ ਪੁਲਿਸ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਫ਼ਿਰੋਜ਼ਪੁਰ, ਕੋਟਕਪੂਰਾ, ਬਠਿੰਡਾ, ਜਲਾਲਾਬਾਦ, ਗੁਰੂਹਰਸਹਾਏ ਵਾਲੇ ਪਾਸੇ ਤੋਂ ਆਉਣ ਵਾਲੇ ਭਾਰੀ ਵਾਹਨਾਂ ਲਈ ਵੀ ਬਦਲਾਅ ਕੀਤੇ ਜਾ ਰਹੇ ਹਨ ਅਤੇ ਇਸ ਤਰ੍ਹਾਂ ਆਮ ਲੋਕਾਂ ਅਤੇ ਸ਼ਰਧਾਲੂਆਂ ਦੇ ਨਿੱਜੀ ਵਾਹਨਾਂ ਦੀ ਪਾਰਕਿੰਗ ਲਈ 10 ਪਾਰਕਿੰਗ ਥਾਵਾਂ ਤੈਅ ਕੀਤੀਆਂ ਗਈਆਂ ਹਨ ਜੋ ਕਿ ਇਸ ਪ੍ਰਕਾਰ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...