November 11, 2026, 10:52 am
----------- Advertisement -----------
HomeNewsBreaking News'ਪੰਜਾਬ ਨੂੰ ਨਫ਼ਰਤ ਦੀ ਅੱਗ ਚ ਧੱਕਣ ਦੀ ਕੋਸ਼ਿਸ਼', ਪੰਜਾਬ ਸੂਬਾ ਪ੍ਰਧਾਨ...

‘ਪੰਜਾਬ ਨੂੰ ਨਫ਼ਰਤ ਦੀ ਅੱਗ ਚ ਧੱਕਣ ਦੀ ਕੋਸ਼ਿਸ਼’, ਪੰਜਾਬ ਸੂਬਾ ਪ੍ਰਧਾਨ ਦਾ ਵੱਡਾ ਬਿਆਨ

Published on

----------- Advertisement -----------

ਅੰਮ੍ਰਿਤਸਰ ਵਿੱਚ ਡਾ. ਅੰਬੇਦਕਰ ਦੇ ਬੁੱਤ ‘ਤੇ ਚੜ੍ਹਨ ਅਤੇ ਭੰਨਤੋੜ ਕਰਨ ਦੀ ਘਟਨਾ ‘ਨੂੰ ਲੈ ਕੇ ਸੂਬਾ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਇਹ ਮੰਦਭਾਗਾ ਹੈ ਕਿ ਪੰਜਾਬ ਨੂੰ ਨਫ਼ਰਤ ਦੀ ਅੱਗ ਵਿੱਚ ਧਕਣ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ।
ਜਾਖੜ ਨੇ ਕਿਹਾ ਕਿ ਬਾਬਾ ਸਾਹਿਬ ਕਿਸੇ ਵਿਸ਼ੇਸ਼ ਵਰਗ ਜਾਂ ਜਾਤੀ ਤੱਕ ਸੀਮਤ ਨਹੀਂ ਸਗੋਂ ਪੂਰੇ ਭਾਰਤ ਦੇ 140 ਕਰੋੜ ਨਾਗਰਿਕਾਂ ਦੇ ਸਤਿਕਾਰ ਦੇ ਹੱਕਦਾਰ ਹਨ। ਉਨ੍ਹਾਂ ਨੇ ਨਾ ਸਿਰਫ਼ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇ ਸੰਵਿਧਾਨ ਦਾ ਖਰੜਾ ਤਿਆਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸਗੋਂ ਗਰੀਬੀ ਨਾਲ ਜੂਝ ਰਹੇ ਲੋਕ ਲੱਖਾਂ ਪਰਿਵਾਰਾਂ ਦੇ ਹਿੱਤਾਂ ਨੂੰ ਸਰਵਉੱਚ ਮੰਨਿਆ ਸੀ। ਉਹਨਾਂ ਨੂੰ ਕਿਸੇ ਖਾਸ ਵਰਗ ਜਾਂ ਰਾਜਨੀਤਿਕ ਪਾਰਟੀ ਤੱਕ ਸੀਮਤ ਨਹੀਂ ਕੀਤਾ ਜਾ ਸਕਦਾ |

ਪ੍ਰਦੇਸ਼ ਭਾਜਪਾ ਪ੍ਰਧਾਨ ਨੇ ਕਿਹਾ ਕਿ ਅੰਮ੍ਰਿਤਸਰ ਦੀ ਘਟਨਾ ਦੇ ਪਿੱਛੇ ਦੀ ਸਾਜ਼ਿਸ਼ ਨੂੰ ਸਿਰਫ਼ ਇੱਕ ਵਿਅਕਤੀ ਨਾਲ ਜੋੜ ਕੇ ਦਬਾਇਆ ਨਹੀਂ ਜਾ ਸਕਦਾ। ਲੋਕ ਇਹ ਨਹੀਂ ਭੁੱਲੇ ਹਨ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਚੋਣਾਂ ਜਿੱਤਣ ਲਈ ਕੱਟੜਪੰਥੀ ਵਰਗ ਦੀ ਮਦਦ ਮੰਗੀ ਸੀ। ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਅੱਤਵਾਦ ਦਾ ਸਮਰਥਨ ਕਰਨ ਵਾਲੇ ਪਰਿਵਾਰ ਦੇ ਮਹਿਮਾਨ ਬਣੇ ਸਨ। ਅਜਿਹੀ ਕੱਟੜਪੰਥੀ ਸੋਚ ਵਾਲੇ ਲੋਕ ਹੁਣ ਅੰਮ੍ਰਿਤਸਰ ਨੂੰ ਕੇਂਦਰ ਬਿੰਦੂ ਮੰਨ ਕੇ ਕੋਝੇ ਕਦਮ ਚੁੱਕਣ ਵਿੱਚ ਲੱਗੇ ਹੋਏ ਹਨ ਤਾਂ ਜੋ ਪੰਜਾਬ ਵਿੱਚ ਡਰ ਅਤੇ ਨਫ਼ਰਤ ਦਾ ਮਾਹੌਲ ਪੈਦਾ ਕੀਤਾ ਜਾ ਸਕੇ।

 ਵਿਦੇਸ਼ਾਂ ਵਿੱਚ ਬੈਠੇ ਆਪਣੇ ਮਾਲਕਾਂ ਦੇ ਇਸ਼ਾਰੇ ‘ਤੇ ਗੁਰੂਆਂ, ਪੀਰਾਂ ਅਤੇ ਫਕੀਰਾਂ ਦੀ ਪਵਿੱਤਰ ਧਰਤੀ ਪੰਜਾਬ ਦੇ ਮਾਹੌਲ ਨੂੰ ਪ੍ਰਦੂਸ਼ਿਤ ਕਰਨ ਦਾ ਕੋਈ ਵੀ ਮੌਕਾ ਨਹੀਂ ਗੁਆਉਣਾ ਚਾਹੁੰਦੇ। ਉਹ ਹਰ ਮਾੜੀ ਘਟਨਾ ਦੀ ਜ਼ਿੰਮੇਵਾਰੀ ਵੀ ਲੈਂਦੇ ਹਨ ਪਰ ਸਰਕਾਰ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਕੋਈ ਦਿਲਚਸਪੀ ਨਹੀਂ। ਸਾਰੀ ਪੰਜਾਬ ਸਰਕਾਰ ਦਿੱਲੀ ਵਿੱਚ ਆਪਣਾ ਤਖਤ ਬਚਾਉਣ ਲਈ ਉੱਥੇ ਡੇਰਾ ਲਾਈ ਬੈਠੀ ਹੈ। ਅਜਿਹੇ ਮਾਹੌਲ ਵਿੱਚ ਬਾਬਾ ਸਾਹਿਬ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਮਾੜੇ ਤੱਤਾਂ ਨੂੰ ਨੱਥ ਪਾਉਣ ਦੀ ਲੋੜ ਹੈ ਜੋ ਨਾ ਸਿਰਫ਼ ਪੰਜਾਬ ਸਗੋਂ ਪੂਰੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਆਪਸੀ ਭਾਈਚਾਰੇ ਨੂੰ ਨੁਕਸਾਨ ਪਹੁੰਚਾ ਰਹੇ ਹਨ।|

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...