September 14, 2026, 11:32 am
----------- Advertisement -----------
HomeNewsBreaking Newsਸਿੱਧੂ ਮੂਸੇਵਾਲ ਦੇ ਕਰੀਬੀ ਦੇ ਘਰ ’ਤੇ ਫਾਇਰਿੰਗ, ਮੰਗੀ ਲੱਖਾਂ ਦੀ ਰੰਗਦਾਰੀ

ਸਿੱਧੂ ਮੂਸੇਵਾਲ ਦੇ ਕਰੀਬੀ ਦੇ ਘਰ ’ਤੇ ਫਾਇਰਿੰਗ, ਮੰਗੀ ਲੱਖਾਂ ਦੀ ਰੰਗਦਾਰੀ

Published on

----------- Advertisement -----------

ਮਾਨਸਾ ਵਿੱਚ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਰੀਬੀ ਸਾਥੀ ਪ੍ਰਗਟ ਸਿੰਘ ਦੇ ਘਰ ਦੇਰ ਰਾਤ ਬਾਈਕ ਸਵਾਰ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ। ਬਦਮਾਸ਼ਾਂ ਨੇ ਸੰਘਣੀ ਧੁੰਦ ਦੇ ਵਿਚਕਾਰ ਇਹ ਅਪਰਾਧ ਕੀਤਾ। ਹਮਲਾਵਰਾਂ ਨੇ ਗੇਟ ‘ਤੇ ਗੋਲੀਆਂ ਚਲਾਈਆਂ। ਧੁੰਦ ਕਾਰਨ ਹਮਲਾਵਰਾਂ ਦੇ ਚਿਹਰੇ ਅਜੇ ਤੱਕ ਪਛਾਣੇ ਨਹੀਂ ਜਾ ਸਕੇ।

ਗੋਲੀਆਂ ਚਲਾਉਣ ਮਗਰੋਂ ਉਸਤੋਂ ਵਿਦੇਸ਼ ਦੇ ਇੱਕ ਨੰਬਰ ਰਾਹੀਂ ਲਾਰੈਂਸ ਬਿਸ਼ਨੋਈ ਦੇ ਨਾਂਅ ’ਤੇ 30 ਲੱਖ ਰੁਪਏ ਦੀ ਫ਼ਿਰੌਤੀ ਮੰਗੀ ਗਈ ਹੈ।

ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪ੍ਰਗਟ ਸਿੰਘ ਨੇ ਮੂਸੇਵਾਲਾ ਦੇ ਗੀਤਾਂ ਵਿੱਚ ਵੀ ਕੰਮ ਕੀਤਾ ਹੈ। ਵੈਸੇ, ਪ੍ਰਗਟ ਸਿੰਘ ਟਰਾਂਸਪੋਰਟ ਦਾ ਕੰਮ ਕਰਦਾ ਹੈ। ਕਿਹਾ ਜਾ ਰਿਹਾ ਹੈ ਕਿ ਇਹ ਜਬਰਨ ਵਸੂਲੀ ਦੀ ਧਮਕੀ ਲਾਰੈਂਸ ਗਰੁੱਪ ਵੱਲੋਂ ਭੇਜੀ ਗਈ ਹੈ ਪਰ ਹੁਣ ਤੱਕ ਕਿਸੇ ਨੇ ਵੀ ਇਸ ਧਮਕੀ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

ਘਟਨਾ ਐਤਵਾਰ ਰਾਤ ਲਗਪਗ 2.30 ਵਜੇ ਦੀ ਹੈ ਜਦ ਦੋ ਬਾਈਕ ਸਵਾਰਾਂ ਨੇ ਪਰਗਟ ਸਿੰਘ ਦੇ ਮਾਨਸਾ ਸਥਿਤ ਘਰ ’ਤੇ ਗੋਲੀਆਂ ਵਰ੍ਹਾਈਆਂ ਜਿਹੜੀਆਂ ਗੇਟ ’ਤੇ ਲੱਗੀਆਂ। ਬਾਈਕ ਸਵਾਰ ਸੀ.ਸੀ.ਟੀ.ਵੀ.ਕੈਮਰੇ ਵਿੱਚ ਕੈਦ ਹੋਏ ਹਨ ਅਤੇ ਉਹ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਫ਼ਰਾਰ ਹੋਣ ਵਿੱਚ ਸਫ਼ਲ ਹੋ ਗਏ।

ਇਸ ਮਗਰੋਂ ਪਰਗਟ ਸਿੰਘ ਦੇ ਨੰਬਰ ’ਤੇ ਇੰਗਲੈਂਡ ਤੋਂ ਇੱਕ ਕਾਲ ਆਈ ਜਿਹੜੀ ਉਹ ਨਹੀਂ ਚੁੱਕ ਸਕਿਆ ਕਿਉਂਕਿ ਉਹ ਮਾਨਸਾ ਵਿੱਚ ਨਹੀਂ ਸਗੋਂ ਬਾਹਰ ਸੀ ਪਰ ਬਾਅਦ ਵਿੱਚ ਉਸਨੂੰ ਮੈਸੇਜ ਭੇਜ ਕੇ ਧਮਕੀ ਦਿੱਤੀ ਗਈ। ਉਸਨੂੂੰ ਕਿਹਾ ਗਿਆ ਕਿ ਉਹ 30 ਲੱਖ ਰੁਪਏ ਰੰਗਦਾਰੀ ਦੇਵੇ ਨਹੀਂ ਤਾਂ ਅਗਲੀ ਵਾਰ ਗੋਲੀ ਉਹਦੇ ਮੱਥੇ ਵਿੱਚ ਵੱਜੇਗੀ ਭਾਵੇਂਉਹ ਗੰਨਮੈਨ ਲੈ ਲਵੇ ਜਾਂ ਫ਼ਿਰ ਬੁੱਲੇਟ ਪਰੂਫ਼ ਗੱਡੀ ਹੀ ਕਿਉਂ ਨਾ ਲੈ ਲਵੇ।

ਸੀਨੀਅਰ ਪੁਲਿਸ ਅਧਿਕਾਰੀ ਇਸ ਮਾਮਲੇ ਵਿੱਚ ਕੁਝ ਵੀ ਕਹਿਣ ਤੋਂ ਫਿਲਹਾਲ ਗੁਰੇਜ਼ ਕਰ ਰਹੇ ਹਨ। ਪੁਲਿਸ ਅਨੁਸਾਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਲਗਭਗ 10 ਦਿਨ ਪਹਿਲਾਂ ਪ੍ਰਗਟ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...