November 11, 2026, 9:31 am
----------- Advertisement -----------
HomeNewsBreaking Newsਫਿਰੋਜ਼ਪੁਰ 'ਚ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ 'ਤੇ ਹੋਈ ਫਾਇਰਿੰਗ

ਫਿਰੋਜ਼ਪੁਰ ‘ਚ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ‘ਤੇ ਹੋਈ ਫਾਇਰਿੰਗ

Published on

----------- Advertisement -----------

ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਫ਼ਿਰੋਜ਼ਪੁਰ ਤੋਂ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ‘ਤੇ ਦੇਰ ਰਾਤ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਸਬੰਧੀ ਉਨ੍ਹਾਂ ਨੇ ਆਪ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਫ਼ਿਰੋਜ਼ਪੁਰ ਜ਼ੀਰਾ ਰੋਡ ‘ਤੇ ਪਿੰਡ ਸ਼ੇਰਖਾਂ ਨੇੜੇ ਉਨ੍ਹਾਂ ਦੀ ਗੱਡੀ ਉੱਤੇ ਗੋਲੀਬਾਰੀ ਹੋਈ ਹੈ। ਸਾਬਕਾ ਵਿਧਾਇਕ ਵੱਲੋਂ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ। ਕੁਲਬੀਰ ਸਿੰਘ ਜ਼ੀਰਾ ਨੇ ਦੱਸਿਆ ਕਿ ਘਟਨਾ ਵੇਲੇ ਆਪਣੀ ਕਾਰ ਵਿੱਚ ਇੱਕ ਦੋਸਤ ਦੇ ਘਰੋਂ ਵਾਪਿਸ ਆ ਰਹੇ ਸਨ ਤਾਂ ਉਨ੍ਹਾਂ ਮਹਿਸੂਸ ਕੀਤਾ ਕਿ ਕੋਈ ਉਨ੍ਹਾਂ ਦੀ ਕਾਰ ਦਾ ਪਿੱਛਾ ਕਰ ਰਿਹਾ ਸੀ। ਹਮਲਾਵਰਾਂ ਨੇ ਕੁਲਬੀਰ ਜ਼ੀਰਾ ਦੀ ਕਾਰ ‘ਤੇ ਛੇ ਦੇ ਕਰੀਬ ਰਾਊਂਡ ਫਾਇਰ ਕੀਤੇ।ਘਟਨਾ ਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿੱਚ ਕੁਲਬੀਰ ਜ਼ੀਰਾ ਦੀ ਕਾਰ ਜਾ ਰਹੀ ਹੈ ਅਤੇ ਇੱਕ ਕ੍ਰੇਟਾ ਕਾਰ ਪਿੱਛੇ ਤੋਂ ਲੰਘ ਰਹੀ ਹੈ। ਇਸ ਕਾਰ ਵਿੱਚ ਸਵਾਰ ਲੋਕਾਂ ਵੱਲੋਂ ਹੀ ਫਾਇਰਿੰਗ ਕਰਨ ਦੀ ਗੱਲ ਆਖੀ ਜਾ ਰਹੀ ਹੈ ਪਰ ਗੋਲੀ ਕਿਸੇ ਨੂੰ ਨਹੀਂ ਲੱਗੀ ਅਤੇ ਕਿਸੇ ਤਰ੍ਹਾਂ ਦਾ ਜਾਨੀ ਮਾਲੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਉਥੇ ਹੀ ਕੁਲਬੀਰ ਜ਼ੀਰਾ ਨੇ ਕਿਹਾ ਕਿ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ ਪਰ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਜ਼ਿਕਰਯੋਗ ਹੈ ਕਿ ਇਹਨੀਂ ਦਿਨੀਂ ਪੰਜਾਬ ਵਿੱਚ ਕਈ ਥਾਵਾਂ ਉੱਤੇ ਫਾਇਰਿੰਗ ਦੇ ਮਾਮਲੇ ਸਾਹਮਣੇ ਆ ਰਹੇ ਹਨ। ਜਿਸ ਨੂੰ ਲੈਕੇ ਪੁਲਿਸ ਵੱਲੋਂ ਸਖ਼ਤੀ ਦੇ ਦਾਅਵੇ ਵੀ ਕੀਤੇ ਜਾ ਰਹੇ ਹਨ। ਬਾਵਜੂਦ ਇਸ ਦੇ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਹੋ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...