April 30, 2026, 10:35 am
----------- Advertisement -----------
HomeNewsBreaking Newsਆਦਮੀ ਤਾਂ ਛੱਡੋ ਔਰਤਾਂ ਨਾਲ ਵੀ ਕੀਤਾ ਇਸ ਤਰ੍ਹਾਂ ਦਾ ਸਲੂਕ, ਡਿਪੋਰਟ...

ਆਦਮੀ ਤਾਂ ਛੱਡੋ ਔਰਤਾਂ ਨਾਲ ਵੀ ਕੀਤਾ ਇਸ ਤਰ੍ਹਾਂ ਦਾ ਸਲੂਕ, ਡਿਪੋਰਟ ਹੋਏ ਨੌਜਵਾਨ ਨੇ ਸੁਣਾਈ ਖੌਫਨਾਕ ਕਹਾਣੀ!

Published on

----------- Advertisement -----------

ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਭਾਰਤੀਆਂ ਵਿੱਚ ਕਪੂਰਥਲਾ ਜ਼ਿਲ੍ਹੇ ਨਾਲ ਸਬੰਧਤ ਗੁਰਪ੍ਰੀਤ ਸਿੰਘ ਵੀ ਸ਼ਾਮਲ ਸੀ। ਸੁਲਤਾਨਪੁਰ ਲੋਧੀ ਦੇ ਪਿੰਡ ਤਰਫ ਬਹਿਬਲ ਬਹਾਦਰ ਦੇ ਰਹਿਣ ਵਾਲੇ ਗੁਰਪ੍ਰੀਤ ਦੇ ਪਰਿਵਾਰ ਨੇ ਪੁੱਤਰ ਦੇ ਉੱਜਵਲ ਭਵਿੱਖ ਦਾ ਸੁਪਨਾ ਦੇਖਦਿਆਂ ਉਸ ਨੂੰ ਅਮਰੀਕਾ ਭੇਜਿਆ ਸੀ ਤੇ ਆਸ ਕੀਤੀ ਸੀ ਕਿ ਉਹ ਪਰਿਵਾਰ ਦੀ ਵਿੱਤੀ ਹਾਲਤ ਸੁਧਾਰੇਗਾ। ਗੁਰਪ੍ਰੀਤ ਨੇ ਦੱਸਿਆ ਕਿ ਅਮਰੀਕਾ ਜਾਣ ਲਈ ਉਸ ਨੇ ਘਰ ਜਮੀਨ ਸਭ ਕੁਝ ਗਹਿਣੇ ਰੱਖ ਦਿੱਤਾ ਇਸ ਲਈ ਉਸਨੇ ਕਰੀਬ 40-42 ਲੱਖ ਰੁਪਏ ਦਾ ਕਰਜ਼ਾ ਲਿਆ ਅਤੇ ਪਿਛਲੇ 6 ਮਹੀਨਿਆਂ ਤੋਂ ਕਈ ਵਾਰ ਹਵਾਈ, ਪੈਦਲ ਅਤੇ ਕਈ ਵਾਰ ਸਮੁੰਦਰ ਰਾਹੀਂ ਯਾਤਰਾ ਕੀਤੀ। ਉਸਦਾ ਦਾ ਕਹਿਣਾ ਹੈ ਕਿ ਨਵੀਂ ਬਣੀ ਟਰੰਪ ਸਰਕਾਰ ਨੇ ਉਨ੍ਹਾਂ ਦੇ ਸੁਪਨਿਆਂ ਨੂੰ ਚਕਨਾਚੂਰ ਕਰ ਅਮਰੀਕਾ ਤੋਂ ਡਿਪੋਰਟ ਕਰ ਦਿੱਤਾ।

 ਗੁਰਪ੍ਰੀਤ ਨੇ ਦੱਸਿਆ ਕਿ ਉਹ 6 ਅਗਸਤ ਨੂੰ ਅਮਰੀਕਾ ਜਾਣ ਲਈ ਆਪਣਾ ਘਰ ਛੱਡ ਕੇ ਗਿਆ ਸੀ।  ਉਸ ਨੂੰ ਗੁਆਨਾ, ਬ੍ਰਾਜ਼ੀਲ, ਪੇਰੂ, ਕੋਲੰਬੀਆ, ਇਕੂਆਡੋਰ ਅਤੇ ਗੁਆਟੇਮਾਲਾ ਦੇ ਟਾਪੂਆਂ ਅਤੇ ਜੰਗਲਾਂ ਵਿੱਚੋਂ ਅਮਰੀਕਾ ਦੇ ਬਾਰਡਰ ’ਤੇ ਪਹੁੰਚਾਇਆ। ਜਿੱਥੇ ਉਸਨੇ ਬਾਰਡਰ ਕਰਾਸਿੰਗ ਤੋਂ ਬਾਅਦ 15 ਜਨਵਰੀ ਨੂੰ ਅਮਰੀਕੀ ਕੈਂਪ ਵਿੱਚ ਐਂਟਰੀ ਕੀਤੀ। ਜਿੱਥੇ ਉਹ 20 ਤੋਂ 22 ਦਿਨ ਉਸੇ ਕੈਂਪ ਵਿੱਚ ਰਿਹਾ। ਉਸ ਨੂੰ ਬਹੁਤ ਵੱਡਾ ਝਟਕਾ ਓਦੋਂ ਲੱਗਾ ਜਦੋਂ ਉਸ ਨੂੰ ਅਮਰੀਕੀ ਫੌਜ ਦੇ ਜਹਾਜ਼ ਵਿੱਚ ਬੈਠਣ ਮਗਰੋਂ ਪਤਾ ਲੱਗਾ ਕਿ ਹੁਣ ਉਸ ਨੂੰ ਡਿਪੋਰਟ ਕੀਤਾ ਜਾ ਰਿਹਾ।

ਉਸਨੇ ਦੱਸਿਆ ਕਿ ਉਹਨਾਂ ਨੂੰ ਵੱਖ-ਵੱਖ ਕਿਸਮ ਦੀਆਂ ਬੇੜੀਆਂ ਦੇ ਨਾਲ ਜਕੜਿਆ ਗਿਆ। ਜਹਾਜ਼ ਦੇ ਵਿੱਚ ਕੁਝ ਲੜਕੀਆਂ ਵੀ ਸ਼ਾਮਿਲ ਸਨ। ਮੈਂ ਕਦੇ ਨਹੀਂ ਸੀ ਸੋਚਿਆ ਕਿ ਉਹ ਔਰਤਾਂ ਦੇ ਨਾਲ ਵੀ ਅਜਿਹਾ ਵਤੀਰਾ ਕਰਨਗੇ।

ਉਸਨੇ ਦੱਸਿਆ ਕਿ ਉਹ ਪੰਜਾਬ ਵਿੱਚ ਰਹਿ ਕੇ ਹੀ ਆਪਣਾ ਭਵਿੱਖ ਬਣਾਉਣ ਦੀ ਕੋਸ਼ਿਸ਼ ਕਰੇਗਾ ਪਰ ਇਹ ਉਸ ਵਾਸਤੇ ਬਹੁਤ ਵੱਡੀ ਚੁਣੌਤੀ ਹੈ ਕਿਉਂਕਿ ਉਸ ਦਾ ਸਾਰਾ ਕੁਝ ਕਰਜੇ ਦੀ ਮਾਰ ਹੇਠ ਆ ਚੁੱਕਾ ਹੈ।

ਉਧਰ ਗੁਰਪ੍ਰੀਤ ਸਿੰਘ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਨੌਜਵਾਨ ਜੋ ਅਜੇ ਵੀ ਉਥੇ ਮੌਜੂਦ ਨੇ ਅਤੇ ਜਿਨਾਂ ਨੂੰ ਡਿਪੋਰਟ ਕੀਤੇ ਜਾਣ ਦੀ ਵਿਉਂਤਬੰਦੀ ਤਿਆਰ ਹੋ ਰਹੀ ਹੈ ਕਿਰਪਾ ਕਰਕੇ ਉਹਨਾਂ ਦੇ ਨਾਲ ਅਜਿਹਾ ਵਤੀਰਾ ਨਾ ਕੀਤਾ ਜਾਵੇ। ਕਿਉਂਕਿ ਇਹ ਸਰੀਰਕ ਪੱਖੋਂ ਅਤੇ ਮਾਨਸਿਕ ਪੱਖੋਂ ਬਹੁਤ ਵੱਡੀ ਪੀੜਾ ਹੈ ਜਿਸ ਨੂੰ ਬਰਦਾਸ਼ਤ ਕਰ ਪਾਉਣਾ ਹਰ ਕਿਸੇ ਦੇ ਵੱਸ ਨਹੀਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...