November 11, 2026, 12:12 pm
----------- Advertisement -----------
HomeNewsBreaking Newsਭੁੱਖੇ ਪਿਆਸੇ ਕੱਢਿਆ ਸੀ ਸਫ਼ਰ, ਉੱਚੀ ਬੋਲਣ ਤੇ ਮਾਰ ਦਿੰਦੇ ਸਨ ਗੋਲੀ,...

ਭੁੱਖੇ ਪਿਆਸੇ ਕੱਢਿਆ ਸੀ ਸਫ਼ਰ, ਉੱਚੀ ਬੋਲਣ ਤੇ ਮਾਰ ਦਿੰਦੇ ਸਨ ਗੋਲੀ, ਡਿਪੋਰਟ ਹੋਕੇ ਆਏ ਨੌਜਵਾਨ ਦੀ ਦਰਦਨਾਕ ਕਹਾਣੀ

Published on

----------- Advertisement -----------

5 ਫਰਵਰੀ ਨੂੰ ਅਮਰੀਕਾ ਤੋਂ ਡਿਪੋਰਟ ਕੀਤੇ ਗਏ 104 ਭਾਰਤੀਆਂ ਨੇ ਉੱਥੇ ਤਸ਼ੱਦਦ ਝੱਲਿਆ। ਜਦੋਂ ਤੱਕ ਅਮਰੀਕੀ ਫੌਜ ਦਾ ਜਹਾਜ਼ ਇਨ੍ਹਾਂ ਲੋਕਾਂ ਨੂੰ ਵਾਪਸ ਅੰਮ੍ਰਿਤਸਰ ਲੈ ਕੇ ਗਿਆ, ਉਦੋਂ ਤੱਕ ਇਹ ਜੰਜ਼ੀਰਾਂ ਨਾਲ ਬੰਨ੍ਹੇ ਹੋਏ ਸਨ। ਹੁਣ ਹਰ ਕੋਈ ਆਪੋ-ਆਪਣੇ ਘਰ ਪਹੁੰਚ ਗਿਆ ਹੈ। ਉਹ ਉਸ ਖ਼ਤਰਨਾਕ ਅਤੇ ਦਰਦਨਾਕ ਸਫ਼ਰ ਦੀ ਕਹਾਣੀ ਸਾਂਝੀ ਕਰ ਰਹੇ ਹਨ ਜੋ ਉਨ੍ਹਾਂ ਨੂੰ ਸਹਿਣਾ ਪਿਆ, ਜੋ ਕਿ ਡੌਂਕੀ ਰੂਟ ਰਾਹੀਂ ਅਮਰੀਕਾ ਪਹੁੰਚਣ ਦੀ ਕੋਸ਼ਿਸ਼ ਵਿੱਚ ਲੱਗੇ ਮਹੀਨਿਆਂ ਦੀ ਅਸਲੀਅਤ ਨੂੰ ਉਜਾਗਰ ਕਰ ਰਿਹਾ ਹੈ।

ਅਮਰੀਕਾ ਤੋਂ ਡਿਪੋਰਟ ਹੋ ਕੇ ਵਾਪਸ ਪਰਤੇ ਹੁਸ਼ਿਆਰਪੁਰ ਦੇ ਟਾਂਡਾ ਇਲਾਕੇ ਦੇ ਦੋ ਨੌਜਵਾਨਾਂ ਵੱਲੋਂ ਸੁਣਾਈ ਗਈ ਡੌਂਕੀ ਰੂਟ ਦੀ ਕਹਾਣੀ ਦਿਲ ਦਹਿਲਾ ਦੇਣ ਵਾਲੀ ਹੈ। ਸੁਖਪਾਲ ਅਤੇ ਹਰਵਿੰਦਰ ਨੇ ਵਿਧਾਇਕ ਜਸਵੀਰ ਸਿੰਘ ਰਾਜਾ ਅਤੇ ਡੀ.ਐਸ.ਪੀ ਨੂੰ ਅਮਰੀਕਾ ਜਾਣ ਸਮੇਂ ਆਈਆਂ ਮੁਸ਼ਕਲਾਂ ਅਤੇ ਚੁਣੌਤੀਆਂ ਬਾਰੇ ਦੱਸਿਆ। ਉਨ੍ਹਾਂ ਨੇ ਦੱਸਿਆ ਕਿ ਉਸ ਨਾਲ ਏਜੰਟਾਂ ਵੱਲੋਂ ਠੱਗੀ ਮਾਰੀ ਗਈ ਹੈ ਅਤੇ ਸਿੱਧੀ ਉਡਾਣ ਦੀ ਗੱਲ ਕਰਕੇ ਡੌਂਕੀ ਰਾਹੀ ਭੇਜ ਦਿੱਤਾ ਗਿਆ ਹੈ।

ਸੁਖਪਾਲ ਨੇ ਦੱਸਿਆ ਕਿ ਜਦੋਂ ਉਸ ਨੇ ਏਜੰਟ ਨਾਲ ਗੱਲ ਕੀਤੀ ਸੀ ਤਾਂ ਉਸ ਨੇ ਉਸ ਨੂੰ ਯੂਰਪ ਦੇ ਰਸਤੇ ਫਲਾਈਟ ਰਾਹੀਂ ਸਿੱਧੇ ਮੈਕਸੀਕੋ ਭੇਜਣ ਦੀ ਗੱਲ ਕੀਤੀ ਸੀ ਪਰ ਯੂਰਪ ਪਹੁੰਚਣ ਤੋਂ ਬਾਅਦ ਉਸ ਨੂੰ ਡੌਂਕੀ ਰੂਟ ’ਤੇ ਜੰਗਲਾਂ ਵਿੱਚੋਂ ਲੰਘ ਕੇ ਸਮੁੰਦਰੀ ਰਸਤੇ ਮੈਕਸੀਕੋ ਪਹੁੰਚਣਾ ਪਿਆ। ਇਸ ਦੌਰਾਨ ਉਨ੍ਹਾਂ ਨੇ ਕਰੀਬ 15 ਘੰਟੇ ਤੱਕ ਕਿਸ਼ਤੀ ‘ਚ ਸਮੁੰਦਰੀ ਸਫਰ ਕੀਤਾ। ਫਿਰ ਉਨ੍ਹਾਂ ਨੂੰ ਪਹਾੜੀ ਰਸਤੇ ‘ਤੇ ਜੰਗਲਾਂ ਵਿਚੋਂ ਲਗਭਗ 45 ਕਿਲੋਮੀਟਰ ਪੈਦਲ ਜਾਣਾ ਪਿਆ। ਇਸ ਦੌਰਾਨ ਜੇਕਰ ਕੋਈ ਬੀਮਾਰ ਹੋ ਜਾਂਦਾ ਜਾਂ ਜ਼ਖਮੀ ਹੁੰਦਾ ਤਾਂ ਉਸ ਨੂੰ ਮਰਨ ਲਈ ਉੱਥੇ ਹੀ ਛੱਡ ਦਿੱਤਾ ਜਾਂਦਾ। ਰਸਤੇ ਵਿਚ ਕਈ ਲੋਕਾਂ ਦੀ ਮੌਤ ਹੋ ਗਈ ਅਤੇ ਉਨ੍ਹਾਂ ਨੇ ਉਥੇ ਲਾਸ਼ਾਂ ਪਈਆਂ ਦੇਖੀਆਂ। 22 ਜਨਵਰੀ ਨੂੰ ਜਦੋਂ ਉਹ ਮੈਕਸੀਕੋ ਦੀ ਸਰਹੱਦ ਪਾਰ ਕਰਕੇ ਅਮਰੀਕਾ ਵਿਚ ਦਾਖਲ ਹੋਏ ਤਾਂ ਉਨ੍ਹਾਂ ਨੂੰ ਅਮਰੀਕੀ ਫੌਜ ਨੇ ਫੜ ਲਿਆ ਅਤੇ ਜੇਲ ਭੇਜ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...