November 11, 2026, 1:02 pm
----------- Advertisement -----------
HomeNewsBreaking Newsਮੁੱਖ ਮੰਤਰੀ ਭਗਵੰਤ ਮਾਨ ਨੇ CM ਅਹੁਦਾ ਛੱਡਣ ਦੀ ਕੀਤੀ ਆਫਰ !...

ਮੁੱਖ ਮੰਤਰੀ ਭਗਵੰਤ ਮਾਨ ਨੇ CM ਅਹੁਦਾ ਛੱਡਣ ਦੀ ਕੀਤੀ ਆਫਰ ! ਇਸ ਆਗੂ ਦੇ ਬਿਆਨ ਤੋਂ ਨਰਾਜ਼

Published on

----------- Advertisement -----------

 ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ CM ਦਾ ਅਹੁਦਾ ਛੱਡਣ ਦੀ ਵੱਡੀ ਆਫਰ ਕੀਤੀ ਹੈ । ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਦੇ ਮੁਤਾਬਿਕ ਬੀਤੇ ਦਿਨ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀਆਂ ਦੇ ਨਾਲ ਗੈਰ ਰਸਮੀ ਮੀਟਿੰਗ ਕਰਦੇ ਹੋਏ ਕਿਹਾ ਕਿ ਉਹ ਮੁੱਖ ਮੰਤਰੀ ਦਾ ਅਹੁਦਾ ਛੱਡਣ ਦੇ ਲਈ ਤਿਆਰ ਹਨ,ਜੇਕਰ ਪਾਰਟੀ ਦਾ ਕੋਈ ਹੋਰ ਆਗੂ ਇਸ ਕੁਰਸੀ ‘ਤੇ ਬੈਠਣਾ ਚਾਹੁੰਦਾ ਹੈ । ਭਗਵੰਤ ਮਾਨ ਦੀ ਇਸ ਪੇਸ਼ਕਸ਼ ‘ਤੇ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸੂਬਾ ਪਾਰਟੀ ਪ੍ਰਧਾਨ ਅਮਨ ਅਰੋੜਾ ਨੇ ਉਨ੍ਹਾਂ ਦੀ ਲੀਡਰਸ਼ਿੱਪ ਤੇ ਭਰੋਸਾ ਜਤਾਉਂਦੇ ਹੋਏ ਅਜਿਹਾ ਨਾ ਕਰਨ ਨੂੰ ਕਿਹਾ । ਉਧਰ ਅੰਮ੍ਰਿਤਰ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਇਸ ਦੀ ਹਮਾਇਤ ਕਰਦੇ ਹੋਏ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਪਾਰਟੀ ਨੂੰ ਲੀਡਰਸ਼ਿੱਪ ਬਦਲਣ ਬਾਰੇ ਵਿਚਾਰ ਕਰਨਾ ਚਾਹੀਦਾ ਹੈ ।

ਸੂਤਰਾਂ ਦੇ ਮੁਤਾਬਿਕ ਜਦੋਂ ਕੈਬਨਿਟ ਦੀ ਮੀਟਿੰਗ ਖਤਮ ਹੋਈ ਅਤੇ ਸਾਰੇ ਅਫ਼ਸਰ ਚੱਲੇ ਗਏ ਤਾਂ ਮੁੱਖ ਮੰਤਰੀ ਨੇ ਸਾਰੇ ਮੰਤਰੀਆਂ ਦੇ ਨਾਲ ਆਉਣ ਵਾਲੇ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ‘ਤੇ ਰਣਨੀਤੀ ਬਣਾਉਣ ਲਈ ਬਿਠਾਇਆ,ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਅਹੁਦਾ ਛੱਡਣ ਦੀ ਪੇਸ਼ਕਸ਼ ਰੱਖੀ ।

ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਜੋ ਵੀ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ ਉਹ ਬਣ ਸਕਦਾ ਹੈ । ਪਰ ਮੀਡੀਆ ਵਿੱਚ ਬਿਆਨ ਦੇਣ ਦਾ ਕੋਈ ਮਤਲਬ ਨਹੀਂ ਹੈ। ਉਹ ਅਹੁਦਾ ਛੱਡ ਸਕਦੈ ਹਨ,ਮੈਨੂੰ ਇਸ ਬਾਰੇ ਕੋਈ ਝਿਜਕ ਨਹੀਂ ਹੈ। ਮੈਂ ਸਦਾ ਇਸ ਅਹੁਦੇ ‘ਤੇ ਨਹੀਂ ਰਹਿਣਾ ਚਾਹੁੰਦਾ ਹਾਂ,ਉਹ ਅਖਬਾਰਾਂ ਵਿੱਚ ਪਾਰਟੀ ਆਗੂਆਂ ਦੇ ਬਿਆਨਾਂ ਦਾ ਹਵਾਲਾ ਦੇ ਰਹੇ ਸਨ ।
ਹਾਲਾਂਕਿ ਪਾਰਟੀ ਦੇ ਆਗੂਆਂ ਨੇ ਕਿਹਾ ਅਜਿਹਾ ਲੱਗ ਰਿਹਾ ਸੀ ਕਿ ਜਿਵੇਂ ਭਗਵੰਤ ਮਾਨ ਮਜ਼ਾਕ ਕਰ ਰਹੇ ਸਨ ਉਹ ਅਕਸਰ ਅਜਿਹਾ ਕਰਦੇ ਹਨ । ਪਰ ਸੂਤਰਾਂ ਦੇ ਮੁਤਾਬਿਕ ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਪੰਜਾਬ ਦਾ ਮੁੱਖ ਮੰਤਰੀ ਨੂੰ ਯੋਗਤਾ ਦੇ ਆਧਾਰ ‘ਤੇ ਚੁਣਿਆ ਜਾਣਾ ਚਾਹੀਦਾ ਹੈ ਅਤੇ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਵਿਅਕਤੀ ਸਿੱਖ ਹੈ ਜਾਂ ਹਿੰਦੂ।

ਅਮਨ ਅਰੋੜਾ ਦੇ ਬਿਆਨ ਨੂੰ ਹੀ ਅਦਾਰ ਬਣਾ ਕੇ ਆਗੂ ਵਿਰੋਧੀ ਧਿਰਾਂ ਨੇ ਦਾਅਵਾ ਕੀਤਾ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਕੁਰਸੀ ਕਿਸੇ ਵੇਲੇ ਹੀ ਜਾ ਸਕਦਾ ਸਨ । ਸਿਆਸੀ ਜਾਣਕਾਰਾਂ ਦਾ ਕਹਿਣਾ ਹੈ ਇਸੇ ਲਈ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਇਸੇ ਨੂੰ ਅਦਾਰ ਬਣਾ ਕੇ ਹੀ ਸੀਐੱਮ ਕੁਰਸੀ ਛੱਡਣ ਦਾ ਬਿਆਨ ਦਿੱਤਾ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...