November 11, 2026, 2:41 pm
----------- Advertisement -----------
HomeNewsBreaking Newsਪ੍ਰੇਮਿਕਾ ਨਾਲ ਮਿਲਕੇ ਪਤਨੀ ਨੂੰ ਦਿੱਤੀ ਆਪ ਆਗੂ ਨੇ ਦਰਦਨਾਕ ਮੌ+ਤ, ਪਹਿਲਾ...

ਪ੍ਰੇਮਿਕਾ ਨਾਲ ਮਿਲਕੇ ਪਤਨੀ ਨੂੰ ਦਿੱਤੀ ਆਪ ਆਗੂ ਨੇ ਦਰਦਨਾਕ ਮੌ+ਤ, ਪਹਿਲਾ ਵੀ 2 ਵਾਰ ਕੀਤੀ ਸੀ ਕ+ਤਲ ਦੀ ਕੋਸ਼ਿਸ਼

Published on

----------- Advertisement -----------

ਬੀਤੇ ਦਿਨ ਲੁਧਿਆਣਾ ’ਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਕਾਰੋਬਾਰੀ ਅਨੋਖ ਮਿੱਤਲ ਅਤੇ ਉਸਦੀ ਪਤਨੀ ’ਤੇ ਜਾਨਲੇਵਾ ਹਮਲਾ ਹੋਇਆ ਸੀ। ਇਸ ਮਾਮਲੇ ’ਚ ਹੁਣ ਹੈਰਾਨੀਜਨਕ ਖੁਲਾਸਾ ਹੋਇਆ ਹੈ। ਦੱਸ ਦਈਏ ਕਿ ਅਨੋਖ ਮਿੱਤਲ ਵੱਲੋਂ ਹੀ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰਵਾਇਆ ਗਿਆ ਹੈ। 

ਮਿਲੀ ਜਾਣਕਾਰੀ ਮੁਤਾਬਿਕ ਲੁਧਿਆਣਾ ਪੁਲਿਸ ਨੇ ਮਹਿਲਾ ਦੇ ਕਤਲ ਮਾਮਲੇ ਨੂੰ ਸੁਲਝਾਉਂਦੇ ਹੋਏ ਮਹਿਲਾ ਦੇ ਪਤੀ ਸਣੇ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। 1 ਮੁਲਜ਼ਮ ਦੀ ਗ੍ਰਿਫਤਾਰੀ ਹਾਲੇ ਬਾਕੀ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪਤੀ ਅਲੋਖ ਮਿੱਤਲ ਨੇ ਹੀ ਇਸ ਸਾਜ਼ਿਸ਼ ਨੂੰ ਰਚਿਆ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਦੀ ਪ੍ਰੇਮਿਕਾ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਦੀ ਟੀਮ ਨੇ ਬਹੁਤ ਮਿਹਨਤ ਨਾਲ ਇਹ ਗੁੱਥੀ ਸੁਲਝਾਈ ਹੈ।

ਪੁਲਿਸ ਕਮਿਸ਼ਨਰ ਨੇ ਕਿਹਾ 2.5 ਲੱਖ ਰੁਪਏ ’ਚ ਮੁਲਜ਼ਮ ਨੇ ਆਪਣੀ ਪਤਨੀ ਦੀ ਸੁਪਾਰੀ ਦਿੱਤੀ ਸੀ। 50 ਹਜ਼ਾਰ ਪਹਿਲਾਂ ਦਿੱਤਾ ਸੀ ਅਤੇ 2 ਲੱਖ ਰੁਪਏ ਹੋਰ ਦੇਣੇ ਸੀ। ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਨੂੰ ਜਿਸ ਤਰ੍ਹਾਂ ਕੁਝ ਲੋਕਾਂ ਵੱਲੋਂ ਹਾਈਲਾਈਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਕਰਨਾ ਚਾਹੀਦਾ ਇਸ ਨਾਲ ਜਾਂਚ ’ਤੇ ਸਿੱਧਾ ਅਸਰ ਪੈਂਦਾ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪਹਿਲਾਂ ਵੀ ਦੋ ਵਾਰ ਪਤਨੀ ਨੂੰ ਮਾਰਨ ਦੀ ਪਲੈਨਿੰਗ ਕੀਤੀ ਸੀ। ਕੁਲਦੀਪ ਚਹਿਲ ਨੇ ਦੱਸਿਆ ਕਿ ਗ੍ਰਿਫਤਾਰ ਮਹਿਲਾ ਦੇ ਨਾਲ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਹੀ ਇਹ ਕਤਲ ਕਰਵਾਇਆ ਗਿਆ।

ਉਹਨਾਂ ਕਿਹਾ ਕਿ ਪਤਨੀ ਨੂੰ ਉਸ ਦੇ ਪ੍ਰੇਮ ਸੰਬੰਧਾਂ ਬਾਰੇ ਜਾਣਕਾਰੀ ਮਿਲ ਗਈ ਸੀ ਜਿਸ ਤੋਂ ਬਾਅਦ ਉਹ ਉਸਨੂੰ ਮਾਰਨ ਦੀ ਪਲੈਨਿੰਗ ਕਰ ਰਿਹਾ ਸੀ। ਜਿਸ ਕਾਰ ਦੇ ਵਿੱਚ ਮੁਲਜ਼ਮ ਆਏ ਸਨ ਉਹ ਵੀ ਪੁਲਿਸ ਨੇ ਬਰਾਮਦ ਕਰ ਲਈ ਹੈ।

ਉਨ੍ਹਾਂ ਕਿਹਾ ਕਿ ਇਸ ਪੂਰੀ ਵਾਰਦਾਤ ਲਈ ਉਸ ਦਾ ਪਤੀ ਹੀ ਮਾਸਟਰ ਮਾਈਡ ਸੀ। ਹਾਲਾਂਕਿ ਮੁਲਜ਼ਮ ਦੀ ਪ੍ਰੇਮਿਕਾ ਉਸ ਨਾਲ ਵਾਰਦਾਤ ਮੌਕੇ ’ਤੇ ਨਹੀਂ ਸੀ ਪਰ ਉਹ ਵੀ ਇਸ ਸਾਜਿਸ਼ ਵਿੱਚ ਸ਼ਾਮਿਲ ਸੀ। ਇਸ ਸਬੰਧੀ ਹੋਰ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ,ਫੜੇ ਗਏ ਮੁਲਜ਼ਮਾਂ ਦੇ ਵਿੱਚੋਂ ਕੁਝ ਸਾਹਨੇਵਾਲ ਅਤੇ ਕੁਝ ਢੰਡਾਰੀ ਦੇ ਰਹਿਣ ਵਾਲੇ ਹਨ। ਉਹਨਾਂ ਦੇ ਪੁਰਾਣੇ ਪਰਚਿਆਂ ਬਾਰੇ ਵੀ ਪੁਲਿਸ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...