November 11, 2026, 2:20 pm
----------- Advertisement -----------
HomeNewsBreaking Newsਚੰਡੀਗੜ੍ਹ ਦਫ਼ਤਰ ਘਿਰਾਓ ਲਈ ਪਹੁੰਚੇ ਰਵਨੀਤ ਬਿੱਟੂ, ਕੇਂਦਰੀ ਤੇ ਸੀਐਮ ਸਿਕਿਓਰਿਟੀ 'ਚ...

ਚੰਡੀਗੜ੍ਹ ਦਫ਼ਤਰ ਘਿਰਾਓ ਲਈ ਪਹੁੰਚੇ ਰਵਨੀਤ ਬਿੱਟੂ, ਕੇਂਦਰੀ ਤੇ ਸੀਐਮ ਸਿਕਿਓਰਿਟੀ ‘ਚ ਹੱਥੋਪਾਈ

Published on

----------- Advertisement -----------

ਚੰਡੀਗੜ੍ਹ ‘ਚ ਮੁੱਖ ਮੰਤਰੀ ਭਗਵੰਤ ਮਾਨ ਦੇ ਦਫਤਰ ਅੱਗੇ ਹੰਗਾਮਾ ਮੱਚ ਗਿਆ ਹੈ। ਰੇਲਵੇ ਰਾਜ ਮੰਤਰੀ ਰਵਨੀਤ ਬਿੱਟੂ ਸੀਐਮ ਦਫਤਰ ਦਾ ਘਿਰਾਉ ਕਰਨ ਲਈ ਪਹੁੰਚੇ ਹੋਏ ਹਨ। ਉਹ ਆਪਣੇ ਸਾਥੀਆਂ ‘ਤੇ ਦਰਜ ਕੇਸਾਂ ਨੂੰ ਲੈ ਕੇ ਘਿਰਾਓ ਕਰਨ ਲਈ ਪਹੁੰਚੇ ਹਨ। ਰਵਨੀਤ ਬਿੱਟੂ ਦੇ ਪਹੁੰਚਣ ਬਾਰੇ ਪਤਾ ਲੱਗਣ ‘ਤੇ ਪੁਲਿਸ ਨੇ ਸੁਰੱਖਿਆ ਵਧਾ ਦਿੱਤੀ ਹੈ। ਰਵਨੀਤ ਬਿੱਟੂ ਜਿਵੇਂ ਹੀ ਪਹੁੰਚੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ, ਜਿਥੇ ਬਿੱਟੂ ਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਤਿੱਖੀ ਬਹਿਸ ਹੋਈ। ਚੰਡੀਗੜ੍ਹ ਪੁਲਿਸ ਵੱਲੋਂ ਰਵਨੀਤ ਬਿੱਟੂ ਦੇ ਕਾਫਲੇ ਦਾ ਰਾਹ ਰੋਕਣ ‘ਤੇ ਰਵਨੀਤ ਬਿੱਟੂ ਦੀ ਸਿਕਿਉਰਟੀ ਅਤੇ ਚੰਡੀਗੜ੍ਹ ਪੁਲਿਸ ਦੇ ਵਿੱਚ ਵੀ ਤਕਰਾਰ ਹੋਈ।

ਮੁੱਖ ਮੰਤਰੀ ਮਾਨ ਕਮਜ਼ੋਰ ਬੰਦਾ, ਘੇਰਾਂਗਾ ਜ਼ਰੂਰ : ਬਿੱਟੂ

ਮੌਕੇ ‘ਤੇ ਗੱਲਬਾਤ ਦੌਰਾਨ ਰਵਨੀਤ ਬਿੱਟੂ ਨੇ ਕਿਹਾ ਕਿ ਉਹ, ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਾ ਚਾਹੁੰਦੇ ਹਨ, ਪਰ ਉਹ ਨਹੀਂ ਮਿਲ ਰਹੇ। ਉਨ੍ਹਾਂ ਕਿਹਾ ਕਿ ਮੈਂ ਸਿਰਫ਼ ਇਹ ਸਾਬਤ ਕਰਨ ਲਈ ਇਥੇ ਚੰਡੀਗੜ੍ਹ ਪਹੁੰਚਿਆ ਹਾਂ ਅਤੇ ਮੈਂ ਅੱਜ ਸੀਐਮ ਨੂੰ ਭਜਾਇਆ ਹੈ। ਉਨ੍ਹਾਂ ਕਿਹਾ ਕਿ ਮੈਂ ਅੱਜ ਇਕੱਲਾ ਆਇਆ ਹਾਂ ਸੀਐਮ ਨੂੰ, ਇਹ ਨਹੀਂ ਮਿਲ ਰਹੇ। ਪਰ ਇਸ ਸੀਐਮ ਨੂੰ ਮੈਂ ਘੇਰਾਂਗਾ ਜ਼ਰੂਰ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਕਮਜ਼ੋਰ ਬੰਦਾ ਹੈ।

ਉਹ ਲਗਾਤਾਰ CM ਹਾਊਸ ਨਾਲ ਗੱਲ ਕਰ ਰਹੇ ਹਨ, ਪਰ ਮਿਲਣ ਦਾ ਸਮਾਂ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ਼ਰਾਬ ਦੇ ਨਸ਼ੇ ‘ਚ ਹੁਕਮ ਦੇ ਰਿਹਾ ਹੈ ਅਤੇ ਜਵਾਬ ਨਾ ਦੇ ਕੇ ਲੋਕਾਂ ਦਾ ਭਗੌੜਾ ਬਣ ਗਿਆ ਹੈ। ਉਨ੍ਹਾ ਕਿਹਾ ਕਿ ਮੁੱਖ ਮੰਤਰੀ ਦੀ ਮਾਨ ਦੀ ਜਾਨ ਕੇਜਰੀਵਾਲ ਦੀ ਮੁੱਠੀ ਵਿੱਚ ਹੈ ਅਤੇ ਪੰਜਾਬ ਦੇ ਹਰ ਵਿਭਾਗ ਵਿੱਚ ਦਿੱਲੀ ਦੇ ਵਿਅਕਤੀ ਅਡਜਸਟ ਕੀਤੇ ਹੋਏ ਹਨ।

‘ਹਿੰਮਤ ਹੈ ਤਾਂ ਮੇਰੇ ‘ਤੇ ਪਰਚਾ ਕਰੋ’

ਮੌਕੇ ‘ਤੇ ਚੰਡੀਗੜ੍ਹ ਪੁਲਿਸ ਵੱਲੋਂ ਰੋਕੇ ਜਾਣ ‘ਤੇ ਬਿੱਟੂ ਦੀ ਤਿੱਖੀ ਬਹਿਸ ਵੀ ਹੋਈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਮੇਰੇ ਪਰਿਵਾਰ ਅਤੇ ਵਰਕਰਾਂ ‘ਤੇ ਕੇਸ ਦਰਜ ਕੀਤੇ ਗਏ ਹਨ। ਮੈਂ ਆਪਣੇ ਵਰਕਰਾਂ ਨਾਲ ਖੜਾ ਹਾਂ। ਜੇਕਰ ਹਿੰਮਤ ਹੈ ਤਾਂ ਮੇਰੇ ‘ਤੇ ਪਰਚਾ ਦਰਜ ਕਰੋ।

ਬਿੱਟੂ ਤੇ ਸੀਐਮ ਸਿਕਿਓਰਿਟੀ ‘ਚ ਹੱਥੋਪਾਈ?

ਉਧਰ, ਰਵਨੀਤ ਬਿੱਟੂ ਅਤੇ cm security ‘ਚ ਹੱਥੋਪਾਈ ਹੋਣ ਬਾਰੇ ਵੀ ਪਤਾ ਲੱਗਿਆ ਹੈ, ਜਿਸ ਤੋਂ ਬਾਅਦ ਰੇਲਵੇ ਰਾਜ ਮੰਤਰੀ ਦੇ ਸੁਰੱਖਿਆ ਇੰਚਾਰਜ ਨੇ ਕੇਂਦਰੀ ਗ੍ਰਹਿ ਵਿਭਾਗ ਨੂੰ ਸ਼ਿਕਾਇਤ ਭੇਜ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਬਿੱਟੂ ਦੀ ਸੁਰੱਖਿਆ ‘ਚ ਲੱਗੀ ਪਾਈਲੇਟ ਜਿਪਸੀ ਦੇ ਡਰਾਈਵਰ ਦੇ ਨਾਲ ਕੁੱਟਮਾਰ ਕੀਤੀ ਗਈ ਦੱਸੀ ਜਾ ਰਹੀ ਹੈ। ਦੱਸ ਦਈਏ ਕਿ ਚੰਡੀਗੜ੍ਹ ਪੁਲਿਸ ਦੇ ਮੁਲਾਜ਼ਿਮ ਵੱਡੀ ਗਿਣਤੀ ਵਿੱਚ cm ਹਾਊਸ ਦੇ ਬਾਹਰ ਤੈਨਾਤ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...