September 15, 2026, 3:44 pm
----------- Advertisement -----------
HomeNewsBreaking Newsਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਵਿਗੜੇ ਹਾਲਾਤ, ਭਾਰੀ ਮੀਂਹ ਤੇ ਗੜ੍ਹੇਮਾਰੀ

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਵਿਗੜੇ ਹਾਲਾਤ, ਭਾਰੀ ਮੀਂਹ ਤੇ ਗੜ੍ਹੇਮਾਰੀ

Published on

----------- Advertisement -----------

ਪੰਜਾਬ ਵਿਚ ਮੌਸਮ ਇਕਦਮ ਬਦਲ ਗਿਆ ਹੈ। ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਤੇ ਗੜ੍ਹੇਮਾਰੀ ਹੋਈ ਹੈ। ਜਲੰਧਰ, ਪਠਾਨਕੋਟ, ਬਟਾਲਾ, ਗੁਰਦਾਸਪੁਰ ਵਿਚ ਭਾਰੀ ਮੀਂਹ ਪਿਆ ਹੈ। ਬਿਆਸ ਵਿੱਚ ਭਾਰੀ ਗੜੇਮਾਰੀ ਦੀ ਖਬਰ ਆ ਰਹੀ ਹੈ। ਸੜਕ ਉਤੇ ਬਰਫ ਦੀ ਚਿੱਟੀ ਚਾਦਰ ਵਿੱਛ ਗਈ। ਬੇਹੱਦ ਤੇਜ਼ ਰਫਤਾਰ ਨਾਲ ਹੋਈ ਗੜੇਮਾਰੀ ਕਾਰਨ ਕਈ ਥਾਈਂ ਹਾਲਾਤ ਵਿਗੜ ਗਏ ਹਨ। ਜਲੰਧਰ ਤੇ ਪਠਾਨਕੋਟ ਵਿਚ ਵੀ ਭਾਰੀ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਜੰਮੂ-ਕਸ਼ਮੀਰ, ਬਿਹਾਰ, ਝਾਰਖੰਡ, ਛੱਤੀਸਗੜ੍ਹ, ਹਿਮਾਚਲ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ, ਪੂਰਬੀ ਰਾਜਸਥਾਨ, ਤਾਮਿਲਨਾਡੂ ਦੀਆਂ ਕੁਝ ਥਾਵਾਂ ਉਤੇ ਦਿਨ ਦੇ ਤਾਪਮਾਨ ਵਿਚ ਗਿਰਾਵਟ ਆਈ ਹੈ। ਇਸ ਦੇ ਨਾਲ ਹੀ ਉੱਤਰਾਖੰਡ, ਪੱਛਮੀ ਰਾਜਸਥਾਨ, ਮੱਧ ਪ੍ਰਦੇਸ਼, ਉੜੀਸਾ ‘ਚ ਕਈ ਥਾਵਾਂ ਉਤੇ 1-3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੀਂਹ ਦੇ ਨਾਲ ਹੀ ਪੰਜਾਬ, ਹਰਿਆਣਾ, ਦਿੱਲੀ, ਯੂਪੀ, ਬਿਹਾਰ, ਝਾਰਖੰਡ ਅਤੇ ਉੜੀਸਾ ਵਿੱਚ ਤਾਪਮਾਨ ਵਿੱਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ 23 ਫਰਵਰੀ ਤੱਕ ਦੇਸ਼ ਦੇ ਕਈ ਹਿੱਸਿਆਂ ਵਿਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਦੇ ਅਨੁਸਾਰ ਬੰਗਾਲ ਦੀ ਉੱਤਰੀ ਖਾੜੀ ਵਿੱਚ ਇੱਕ ਐਂਟੀ-ਸਾਈਕਲੌਨਿਕ ਸਰਕੂਲੇਸ਼ਨ ਬਣ ਰਿਹਾ ਹੈ ਅਤੇ ਪੱਛਮੀ ਗੜਬੜੀ ਦੇ ਕਾਰਨ ਜੰਮੂ-ਕਸ਼ਮੀਰ ਦੇ ਕੁਝ ਹਿੱਸਿਆਂ ਵਿੱਚ ਇੱਕ ਚੱਕਰਵਾਤੀ ਸਰਕੂਲੇਸ਼ਨ ਬਣ ਰਿਹਾ ਹੈ। ਇਸ ਕਾਰਨ ਗੰਗਾ ਦੇ ਮੈਦਾਨੀ ਇਲਾਕਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੱਛਮੀ ਬੰਗਾਲ ਦੇ ਗੰਗਾ ਮੈਦਾਨਾਂ ਵਿੱਚ 23 ਫਰਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਬਿਹਾਰ ਅਤੇ ਝਾਰਖੰਡ ਵਿੱਚ 20, 22 ਅਤੇ 23 ਫਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਓਡੀਸ਼ਾ ਵਿੱਚ 23 ਫਰਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...

ਲੁਧਿਆਣਾ ‘ਚ ਨਹੀਂ ਵਿਕੇਗਾ ਮੀਟ! ਦੁਕਾਨਾਂ, ਹੋਟਲ ਤੇ ਅਹਾਤੇ ਬੰਦ ਰੱਖਣ ਦੇ ਹੁਕਮ

ਲੁਧਿਆਣਾ ਵਿੱਚ ਜੈਨ ਭਾਈਚਾਰਾ ਅੱਜ ਧਾਰਮਿਕ ਤਿਉਹਾਰ ਮਨਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ...

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ ਵਿਭਾਗ ਦੀ ਵੱਡੀ ਕਾਰਵਾਈ, ਪੰਜਾਬੀ ਮੂਲ ਦੇ ਭਾਰਤੀ ਟਰੱਕ ਡ੍ਰਾਈਵਰ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ICE) ਵਿਭਾਗ ਨੇ ਬੋਸਟਨ ਵਿੱਚ ਇੱਕ ਨੈਸ਼ਨਲ ਹਾਈਵੇਅ...

ਕੈਨੇਡਾ ’ਚ ਜਬਰੀ ਵਸੂਲੀ ਦੇ ਮਾਮਲਿਆਂ ’ਤੇ ਵੱਡੀ ਕਾਰਵਾਈ, CBSA ਨੇ 4 ਪੰਜਾਬੀਆਂ ਨੂੰ ਕੀਤਾ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਵੱਲੋਂ ਜਬਰੀ ਵਸੂਲੀ ਦੇ ਮਾਮਲਿਆਂ ਵਿੱਚ ਵੱਡੀ ਕਾਰਵਾਈ ਕੀਤੀ...

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਲੁਧਿਆਣਾ; 14 ਸਤੰਬਰ 2026:ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ...