November 11, 2026, 3:39 pm
----------- Advertisement -----------
HomeNewsBreaking Newsਅਰਵਿੰਦ ਕੇਜਰੀਵਾਲ ਪੰਜਾਬ ਤੋਂ ਬਣੇਗਾ ਰਾਜ ਸਭਾ ਮੈਂਬਰ?,ਸੁਖਪਾਲ ਖਹਿਰਾ ਨੇ ਕੀਤਾ ਦਾਆਵਾ

ਅਰਵਿੰਦ ਕੇਜਰੀਵਾਲ ਪੰਜਾਬ ਤੋਂ ਬਣੇਗਾ ਰਾਜ ਸਭਾ ਮੈਂਬਰ?,ਸੁਖਪਾਲ ਖਹਿਰਾ ਨੇ ਕੀਤਾ ਦਾਆਵਾ

Published on

----------- Advertisement -----------

ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਸਿੰਘ ਖਹਿਰਾ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉੱਤੇ ਵੱਡਾ ਇਲਜ਼ਾਮ ਲਗਾਇਆ ਹੈ। ਖਹਿਰਾ ਨੇ ਕਿਹਾ ਕਿ ਕੇਜਰੀਵਾਲ ਲੁਧਿਆਣਾ ਪੱਛਮੀ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਜ਼ਿਮਨੀ ਚੋਣ ਲੜਾ ਕੇ ਖੁਦ ਉਸ ਦੀ ਸੀਟ ਖਾਲੀ ਕਰਵਾ ਕੇ ਪੰਜਾਬ ਤੋਂ ਰਾਜ ਸਭਾ ਮੈਂਬਰ ਬਣਨਾ ਚਾਹੁੰਦਾ ਹੈ। ਕੇਜਰੀਵਾਲ ਨੇ ਸੰਜੀਵ ਅਰੋੜਾ ਨੂੰ ਪੰਜਾਬ ਵਿਚ ਮੰਤਰੀ ਬਣਾਉਣ ਦਾ ਲਾਲਚ ਦੇ ਕੇ ਉਸ ਦੀ ਸੀਟ ਖਾਲੀ ਕਰਵਾਉਣਾ ਚਾਹੁੰਦਾ ਹੈ। ਖਹਿਰਾ ਨੇ ਕਿਹਾ ਕਿ ਜੇਕਰ ਇਸ ਤਰ੍ਹਾਂ ਹੁੰਦਾ ਹੈ ਤਾਂ ਇਸ ਦਾ ਮਤਲਬ ਇਹ ਹੋਵੇਗਾ ਕਿ ਕੇਜਰੀਵਾਲ ਸੱਤਾ ਵਿਚ ਰਹਿਣ ਲਈ ਪਿਛਲੇ ਦਰਵਾਜੇ ਤੋਂ ਐਂਟਰੀ ਕਰ ਰਿਹਾ ਹੈ। ਇਸ ਦਾ ਮਤਲਬ ਇਹ ਹੋਵੇਗਾ ਕਿ ਇਕ ਅਜਿਹਾ ਮੈਂਬਰ ਰਾਜ ਸਭਾ ਵਿਚ ਜਾਵੇਗਾ ਜੋ ਪੰਜਾਬੀ ਤੱਕ ਨਹੀਂ ਜਾਣਦਾ, ਇਹ ਸਿੱਧਾ ਹੀ ਪੰਜਾਬ ਦੇ ਅਧਿਕਾਰਾਂ ਦੀ ਉਲੰਘਣਾ ਹੈ। ਖਹਿਰਾ ਨੇ ਕਿਹਾ ਕਿ ਮੈਂ ਹੈਰਾਨ ਹਾਂ ਕਿ ਭਗਵੰਤ ਮਾਨ ਇਸ ਘਿਨਾਉਣੇ ਫੈਸਲੇ ਦਾ ਬਚਾਅ ਕਿਵੇਂ ਕਰਨਗੇ ਕਿਉਂਕਿ ਉਹ ਪੰਜਾਬੀ ਭਾਸ਼ਾ ਦੇ ਕਾਜ਼ ਦੀ ਵਕਾਲਤ ਕਰਦੇ ਆ ਰਹੇ ਹਨ ਅਤੇ ਅਕਸਰ ਪੰਜਾਬ ਦੇ ਵਿਰੋਧੀ ਨੇਤਾਵਾਂ ਨੂੰ ਕਾਨਵੈਂਟ ਸਕੂਲਾਂ ਵਿੱਚ ਪੜ੍ਹਨ ਲਈ ਝਿੜਕਦੇ ਹਨ?

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...